Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿਮ ਦੌਰਾਨ ਚਲਾਇਆ ਸਰਚ ਆਪ੍ਰੇਸ਼ਨ 

ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿਮ ਦੌਰਾਨ ਚਲਾਇਆ ਸਰਚ ਆਪ੍ਰੇਸ਼ਨ 

ਹੁਸ਼ਿਆਰਪੁਰ (ਬਿਊਰੋ) 

15 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੌਰਵ ਯਾਦਵ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਰ.ਕੇ. ਜਾਇਸਵਾਲ, ਆਈ.ਪੀ.ਐਸ., ਇੰਸਪੈਕਟਰ ਜਨਰਲ ਪੁਲਿਸ, ਐਸ.ਟੀ.ਐਫ. ਅਤੇ ਸਰਤਾਜ ਸਿੰਘ ਚਾਹਲ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਅੱਜ ਮਿਤੀ 15.11.2022 ਨੂੰ ਨਸ਼ਾ ਵੇਚਣ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵਿਸ਼ੇਸ਼ ਮੁਹਿਮ ਚਲਾਉਣ ਲਈ ਜਿਲ੍ਹਾ ਹੁਸ਼ਿਆਰਪੁਰ ਦੇ ਏਰੀਆ ਨੂੰ ਸੈਕਟਰਾਂ ਵਿੱਚ ਵੰਡ ਕੇ ਵਿਸ਼ੇਸ਼ ਮੁਹਿਮ ਚਲਾਈ ਗਈ ਅਤੇ ਇਨਾਂ ਸੈਕਟਰਾਂ ਦੀ ਸੁਪਰਵੀਜਨ ਗਜਟਿਡ ਅਫਸਰਾਂ ਨੂੰ ਦਿੱਤੀ ਗਈ । ਇਸ ਸਰਚ ਅਪਰੇਸ਼ਨ ਵਿੱਚ 09 ਪੁਲਿਸ ਗਜਟਿਡ ਅਫਸਰ, 221 ਐਨ.ਜੀ.ਓਜ਼ ਅਤੇ 215 ਈ.ਪੀ.ਉਜ਼ ਦੀਆਂ ਵੱਖ- ਵੱਖ ਟੀਮਾਂ ਬਣਾ ਕੇ ਜਿਲ੍ਹਾ ਹਜਾ ਦੇ ਵੱਖ-ਵੱਖ ਏਰੀਆ ਵਿੱਚ ਸਰਚ ਅਪਰੇਸ਼ਨ ਕੀਤਾ ਗਿਆ ਹੈ। ਜੋ ਇਸ ਸਰਚ ਅਪਰੇਸ਼ਨ ਦੌਰਾਨ ਵੱਖ-ਵੱਖ ਥਾਣਿਆ ਵਿੱਚ 09 ਮੁਕੱਦਮੇ ਦਰਜ ਰਜਿਸਟਰ ਕਰਕੇ 07 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾਂ ਪਾਸੋਂ ਡਰੱਗ ਮਨੀ 164270/- ਰੁਪਏ, ਡੋਡੇ ਚੂਰਾ ਪੋਸਤ 53 ਕਿਲੋਗ੍ਰਾਮ, ਨਸ਼ੀਲੀਆਂ ਗੋਲੀਆਂ 1290, ਨਸ਼ੀਲਾ ਪਾਊਡਰ 1066 ਗ੍ਰਾਮ, ਮੋਬਾਇਲ 15, ਪਿਸਟਲ 01, ਰਾਈਫਲ 01, ਦੂਰਬੀਨ 01, ਰੋਂਦ 02 ਅਤੇ 07 ਖਾਲੀ ਰੋਂਦ ਬ੍ਰਾਮਦ ਕੀਤੇ ਗਏ।