Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing UPDATED…ਹਰਮੀਤ ਸਿੰਘ ਔਲਖ ਨੇ ਇਮਪਰੁਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

UPDATED…ਹਰਮੀਤ ਸਿੰਘ ਔਲਖ ਨੇ ਇਮਪਰੁਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ :- ( PPT BUREAU ਯੋਗੇਸ਼ ਗੁਪਤਾ)

16 ਨਵੰਬਰ : ਹਰਮੀਤ ਸਿੰਘ ਔਲਖ ਨੇ ਅੱਜ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿਚ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦਾ ਅਹੁਦਾ ਸੰਭਾਲ ਲਿਆ। ਨਗਰ ਸੁਧਾਰ ਟਰੱਸਟ ਵਿਚ ਰੱਖੇ ਸਮਾਗਮ ਦੌਰਾਨ ਨਵ-ਨਿਯੁਕਤ ਚੇਅਰਮੈਨ ਸ਼੍ਰੀ ਹਰਮੀਤ ਸਿੰਘ ਔਲਖ ਨੇ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਨਗਰ ਸੁਧਾਰ ਟਰੱਸਟ ਦੇ ਇਲਾਕੇ ਵਿਚ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣਾ ਅਤੇ ਟਰੱਸਟ ਨੂੰ ਵੱਧ ਤੋਂ ਵੱਧ ਮਜ਼ਬੂਤ ਕਰਨਾ ਹੈ।

ਨਵ-ਨਿਯੁਕਤ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕ ਹਿੱਤ ਵਿਚ ਕੰਮ ਕਰਨਗੇ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਜਿੰਪਾ ਨੇ ਸ਼੍ਰੀ ਹਰਮੀਤ ਸਿੰਘ ਔਲਖ ਨੂੰ ਮਿਲੀ ਇਸ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਨੌਜਵਾਨ ਦੇ ਮੋਢਿਆ ’ਤੇ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਔਲਖ ਇਸ ਜ਼ਿੰਮੇਵਾਰੀ ਨੂੰ ਬਾਖੂਬੀਨਿਭਾਉਣਗੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਮਜੋਤ ਕੌਰ,ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਇੰਦਰਪਾਲ ਸਿੰਘ, ਕਾਰਕਜਾਰੀ  ਅਫ਼ਸਰ ਨਗਰ ਸੁਧਾਰ ਟਰੱਸਟ ਸੁਰਿੰਦਰ ਕੁਮਾਰੀ,ਸੰਦੀਪ ਸੈਣੀ, ਜਸਪਾਲ ਸਿੰਘ ਚੇਚੀ, ਸਤਵੰਤ ਸਿੰਘ ਸਿਆਨ, ਅਜੇ ਵਰਮਾ, ਨਰੇਸ਼ ਬੈਂਸ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।