Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ-ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ: ਵਧੀਕ ਡਿਪਟੀ ਕਮਿਸ਼ਨਰ (ਜ)

ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨ-ਲਾਇਨ ਮਾਧਿਅਮ ਰਾਹੀਂ ਕਰ ਸਕਦੇ ਹਨ ਅਪਲਾਈ: ਵਧੀਕ ਡਿਪਟੀ ਕਮਿਸ਼ਨਰ (ਜ)

ਪਠਾਨਕੋਟ(ਤਰੁਣ ਸਣਹੋਤਰਾ )

16 ਨਵੰਬਰ : ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ-ਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।ਇਹ ਜਾਣਕਾਰੀ ਸ੍ਰੀ ਅੰਕੁਰਜੀਤ ਸਿੰਘ ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵੱਲੋਂ ਦਿੱਤੀ ਗਈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸ਼ਟਰੇਸ਼ਨ ਲਈ ਬਿਨੈਕਾਰ https://agnipathvayu.cdac.in/AV/ ਵੈਬਾਈਟ ਤੇ ਲਾਗ ਇਨ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ।ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ।ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਰਜਿਸਟਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ,ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ,ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ।ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈਬ ਸਾਈਟ https://agnipathvayu.cdac.in/AV/ ਤੇ ਹਾਸਲ ਕਰ ਸਕਦਾ ਹੈ।ਉਨ੍ਹਾਂ ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਜਿਸਟ੍ਰੇਸ਼ਨ ਦੀ ਮਿਤੀ 7 ਨਵੰਬਰ 2022 ਤੋਂ ਲੈ ਕੇ 23 ਨਵੰਬਰ 2022 ਤੱਕ ਆਪਣੀ ਆਨ–ਲਾਈਨ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਭਰਤੀ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਉਕਤ ਦਿੱਤੀ ਵੈਬ ਸਾਈਟ ਤੋਂ ਵਧੇਰੇ ਜਾਣਕਾਰੀ ਵੀ ਪ੍ਰਾਪਤ ਕਰ ਸਕਦੇ ਹਨ।

error: copy content is like crime its probhihated