Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 781 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਪੁਲਿਸ ਅੜਿੱਕੇ

781 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਪੁਲਿਸ ਅੜਿੱਕੇ

ਟਾਂਡਾ / ਦਸੂਹਾ (ਚੌਧਰੀ) 

16 ਨਵੰਬਰ : 781 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਜਹੂਰਾ ਥਾਣਾ ਟਾਂਡਾ ਅਤੇ ਮਨਜੀਤ ਸਿੰਘ ਪੁੱਤਰ ਜਗੀਪ ਸਿੰਘ ਵਾਸੀ ਬੱਲੋਚਕ ਥਾਣਾ ਬੇਗੋਵਾਲ ਜਿਲਾ ਕਪੂਰਥਲਾ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਐਸ ਆਈ ਮਨਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੋਰਾਨੇ ਗਸਤ ਬਾ ਸਵਾਰੀ ਪ੍ਰਾਈਵੇਟ ਗੱਡੀ ਬਰਾਏ ਕਰਨੇ ਗਸਤ ਬਾ ਚੈਕਿੰਗ ਸੱਕੀ ਤੇ ਭੈੜੇ ਪੁਰਸਾ ਸਬੰਧੀ ਟਾਂਡਾ ਟੋ ਪਲਾਜਾ ਪਿੰਡ ਜਹੂਰਾ ਆਦਿ ਨੂੰ ਜਾ ਰਹੇ ਪ ਸੀ ਤਾ ਜਦੋਂ ਪੁਲਿਸ ਪਾਰਟੀ ਚੋਲਾਂਗ ਰੇਲਵੇ ਫਾਟਕ ਕ੍ਰਾਸ ਕਰਕੇ ਅੱਗੇ ਗਏ ਤਾਂ ਪਿੰਡ ਜਹੂਰਾ ਸਾਇਡ ਤੋ ਇੱਕ ਮੋਨਾ ਨੋਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਮੁੜ ਕੇ ਤੇਜ ਕਦਮੀ ਹੋ ਗਿਆ ਮਨ ਐੱਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜੋਗਿੰਦਰ ਸਿੰਘ ਵਾਸੀ ਜਹੂਰਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਦੱਸਿਆ ।ਜਿਸ ਦੀ ਤਲਾਸੀ ਲੈਣ ਤੇ ਉਸ ਦੇ ਹੱਥ ਵਿੱਚ ਫੜਿਆ ਮੋਮੀ ਲਿਫਾਫਾ | ਚੈੱਕ ਕੀਤਾ ਜਿਸ ਵਿੱਚੋ ਨਸ਼ੀਲਾ ਪਾਊਡਰ ਬਰਾਮਦ ਹੋਇਆ ਜੋ ਵਜਨ ਕਰਨ ਤੇ 275 ਗ੍ਰਾਮ ਨਸੀਲਾ ਪਾਊਡਰ ਹੋਇਆ ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।

ਇਸੇ ਤਰਾਂ ਏ ਐਸ ਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸਤ ਬਾ ਚੈਕਿੰਗ ਸੰਕੀ ਪੁਰਸ਼ਾਂ ਦੇ ਸਬੰਧ ਵਿੱਚ ਦਸਮੇਸ਼ ਨਗਰ : ਮੋੜ ਟਾਂਡਾ ਖੱਖਾਂ ਰੋਡ ਬਾ ਸਵਾਰੀ ਪ੍ਰਾਈਵੇਟ ਵਹੀਕਲ ਚੈਕਿੰਗ ਕਰ ਰਹੇ ਸੀ ਤਾਂ ਖੱਖਾ ਸਾਇਡ ਤੋ ਇੱਕ ਸਿਲਵਰ ਰੰਗ ਦੀ ਸਕਾਰਪਿਓ ਗੱਡੀ ਆਈ। ਜਿਸ ਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕਿਆ ਜਿਸਦਾ ਨੰ: PB08-BB-6162 ਸੀ। ਜਿਸ ਦੇ ਡਰਾਈਵਰ ਨੂੰ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਮਨਜੀਤ ਸਿੰਘ ਪੁੱਤਰ ਜਗੀਪ ਸਿੰਘ ਵਾਸੀ ਬੱਲੋਚਕ ਥਾਣਾ ਬੇਗੋਵਾਲ ਜਿਲਾ ਕਪੂਰਥਲਾ ਦੱਸਿਆ। ਜਿਸ ਦੀ ਗੱਡੀ ਦੀ ਤਲਾਸ਼ੀ ਕੀਤੀ ਗਈ ਤਾਂ ਗੱਡੀ ਦੀ ਡਰਾਈਵਰ ਸਾਇਡ ਦੀ ਸੀਟ ਹੇਠੋਂ ਇੱਕ ਮੋਮੀ ਲਿਫਾਫਾ ਬ੍ਰਾਮਦ ਹੋਇਆ। ਜਿਸ ਨੂੰ ਮਨ ASI ਨੇ ਖੋਲ ਕੇ ਚੈੱਕ ਕੀਤਾ ਜਿ ਵਿੱਚੋਂ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ ਜੋ ਕੰਡੇ ਨਾਲ ਵਜਨ ਕੀਤਾ ਜੋ 506 ਗ੍ਰਾਮ ਨਸ਼ੀਲਾ ਪਾਊਡਰ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ |