Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਅਹਿਮ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ

ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਅਹਿਮ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ

ਗੜ੍ਹਦੀਵਾਲਾ(ਚੌਧਰੀ) 

ਬੀਡੀਓ ਦਫ਼ਤਰ ਮੂਹਰੇ 14 ਦਸੰਬਰ ਨੂੰ ਦਿੱਤਾ ਜਾਵੇਗਾ ਧਰਨਾ : ਗੁਰਮੇਸ਼ ਸਿੰਘ 

– 30 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਕੋਠੀ ਦੇ ਮੂਹਰੇ ਧਰਨਾ ਦੇਣ ਲਈ ਵੱਖ ਵੱਖ ਸਾਥੀਆਂ ਦੀਆਂ ਡਿਊਟੀਆਂ ਵੀ ਲਗਾਈਆਂ

17 ਨਵੰਬਰ : ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਤਹਿਸੀਲ ਦਸੂਹਾ ਦੀ ਮੀਟਿੰਗ ਗੜ੍ਹਦੀਵਾਲਾ ਵਿਖੇ ਸਰਵਣ ਸਿੰਘ ਝਿੰਗੜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾਈ ਆਗੂ ਕਾਮਰੇਡ ਗੁਰਮੇਸ਼ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਜਦੋਂ ਦੀ ਮੋਦੀ ਸਰਕਾਰ ਸੱਤਾ ਵਿੱਚ ਆਈ ਹੈ ਦੇਸ਼ ਵਿੱਚ ਦਲਿਤਾਂ ਤੇ ਹਮਲੇ ਵਧੇ ਹਨ ਤੇ ਮੰਗਿਆਈ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ 75 ਸਾਲ ਹੋ ਗਏ ਆਜ਼ਾਦੀ ਆਈ ਨੂੰ ਪਰ ਅਜੇ ਤੱਕ ਵੀ ਦਲਿਤਾਂ ਅਤੇ ਖੇਤ ਮਜ਼ਦੂਰਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਆਇਆ। ਉਨ੍ਹਾਂ ਕਿਹਾ ਕਿ ਸਿੱਖਿਆ ਸਿਹਤ ਸਹੂਲਤਾਂ ਤੇ ਬੇਰੁਜ਼ਗਾਰੀ ਨੇ ਹਰੇਕ ਵਰਗ ਨੂੰ  ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਿੰਡ ਧੂਤ ਕਲਾਂ ਵਿਖੇ ਖੇਤ ਮਜਦੂਰ ਯੂਨੀਅਨ ਦੀ ਸੂਬਾਈ ਕਾਨਫਰੰਸ ਹੋਈ। ਉਸ ਵਿੱਚ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਦਸੂਹਾ ਦੇ ਰੋਲ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਦਸੰਬਰ ਤੱਕ ਪੰਜਾਬ ਵਿੱਚ ਕੁੱਲ ਹਿੰਦ ਖੇਤ ਮਜਦੂਰ ਦੀ ਮੈਂਬਰਸ਼ਿਪ 28 ਹਜ਼ਾਰ ਤੱਕ ਪੂਰੀ ਕਰ ਲਈ ਜਾਵੇਗੀ ਅਤੇ ਹਰੇਕ ਪਿੰਡ ਵਿਚ ਜਾ ਕੇ ਕਾਮਿਆਂ ਦੇ ਵੇਹੜੇਆਂ ਵਿੱਚ ਜਾ ਕੇ ਖੇਤ-ਮਜ਼ਦੂਰਾਂ ਦੀ ਮੈਂਬਰਸ਼ਿਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 30 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਕੋਠੀ ਦੇ ਮੂਹਰੇ ਧਰਨਾ ਦੇਣ ਲਈ ਵੱਖ ਵੱਖ ਸਾਥੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਤ-ਮਜ਼ਦੂਰਾਂ ਅਤੇ ਮਨਰੇਗਾ ਵਰਕਰਾਂ ਦੀਆਂ ਮੰਗਾਂ ਪ੍ਰਤੀ 14 ਦਸੰਬਰ ਨੂੰ ਬਲਾਕ ਭੂੰਗਾ ਵਿਖੇ ਧਰਨਾ ਵੀ ਦਿੱਤਾ ਜਾਵੇਗਾ। ਜਿਸ ਵਿੱਚ ਇਲਾਕੇ ਦੇ ਮਜ਼ਦੂਰ ਭਾਰੀ ਗਿਣਤੀ ਵਿਚ ਸ਼ਾਮਲ ਹੋਣਗੇ। 12 ਦਸੰਬਰ ਨੂੰ ਵੱਖ ਵੱਖ ਪਿੰਡਾਂ  ਵਿੱਚ ਮੋਟਰਸਾਈਕਲ ਮਾਰਚ ਕਰਕੇ ਮਜ਼ਦੂਰਾਂ ਨੂੰ ਹੱਕੀ ਮੰਗਾਂ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 20 ਅਤੇ 21 ਦਸੰਬਰ ਨੂੰ ਜਲੰਧਰ ਵਿਖੇ ਪਾਰਟੀ ਵੀ ਸਕੂਲਿੰਗ ਲਈ ਹਰੇਕ ਸਾਥੀ ਨੂੰ ਜਾਣ ਲਈ ਕਿਹਾ। ਅੱਜ ਦੀ ਮੀਟਿੰਗ ਵਿੱਚ ਕਾਮਰੇਡ ਗੁਰਮੇਸ਼ ਸਿੰਘ, ਸਰਵਣ ਸਿੰਘ ਝਿੰਗੜ, ਰਣਜੀਤ ਸਿੰਘ ਚੌਹਾਨ, ਹਰਬੰਸ ਸਿੰਘ ਧੂਤ, ਕਮਲੇਸ਼ ਕੌਰ ਧੂਤ, ਚਰਨ ਸਿੰਘ ਮਲਕੀਤ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।