Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਅਮਿਟ ਪੈੜਾਂ ਛੱਡ ਗਿਆ ਪੰਜਾਬੀ ਮਾਹ ਦੀ ਲੜੀ ਦਾ ਜ਼ਿਲ੍ਹਾ ਪੱਧਰੀ ਨਾਟ-ਉਤਸਵ

ਅਮਿਟ ਪੈੜਾਂ ਛੱਡ ਗਿਆ ਪੰਜਾਬੀ ਮਾਹ ਦੀ ਲੜੀ ਦਾ ਜ਼ਿਲ੍ਹਾ ਪੱਧਰੀ ਨਾਟ-ਉਤਸਵ

ਪਠਾਨਕੋਟ (ਤਰੁਣ ਸਣਹੋਤਰਾ)

17 ਨਵੰਬਰ : ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੀ ਲੜੀ ਤਹਿਤ ਭਾਸ਼ਾ ਵਿਭਾਗ ਪੰਜਾਬ,ਜ਼ਿਲ੍ਹਾ ਪਠਾਨਕੋਟ ਵੱਲੋਂ ਪੰਜਾਬੀ ਨਾਟਕ ਦੇ ਪਿਤਾਮਾ ਪ੍ਰੋ. ਈਸ਼ਵਰ ਚੰਦਰ ਨੰਦਾ ਜੀ ਨੂੰ ਸਮਰਪਿਤ ਨਾਟ-ਉਤਸਵ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਦੇ ਆਡੀਟੋਰੀਅਮ ਵਿੱਚ ਮਨਾਇਆ ਗਿਆ।ਸਮੁੱਚੇ ਪ੍ਰੋਗਰਾਮ ਦੀ ਅਗਵਾਈ ਪਠਾਨਕੋਟ ਦੇ ਸਹਾਇਕ ਕਮਿਸ਼ਨਰ (ਜਨਰਲ) ਮੇਜਰ ਡਾ. ਸੁਮਿਤ ਮੁੱਧ ਜੀ ਨੇ ਕੀਤੀ । ਇਸ ਸਮਾਰੋਹ ਵਿੱਚ ਜ਼ਿਲ੍ਹੇ ਦੇ ਮਾਣਯੋਗ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਜੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਪੰਜਾਬੀ ਦੇ ਸ਼੍ਰੋਮਣੀ ਸਾਹਿਤਕਾਰ ਡਾ. ਅਨੂਪ ਸਿੰਘ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ । ਆਏ ਮਹਿਮਾਨਾਂ ਦਾ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਅਤੇ ਭਾਸ਼ਾ ਦਫ਼ਤਰ ਦੀ ਟੀਮ ਵੱਲੋਂ ਫੁੱਲਾਂ ਦੇ ਗਮਲੇ ਭੇਂਟ ਕਰਕੇ ਸਵਾਗਤ ਕੀਤਾ ਗਿਆ।ਇਸ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਆਏ ਮਹਿਮਾਨਾਂ ਨੂੰ ਸਵਾਗਤੀ ਬੋਲਾਂ ਰਾਹੀਂ ਜੀ ਆਇਆਂ ਨੂੰ ਕਿਹਾ ਅਤੇ ਜ਼ਿਲ੍ਹਾ ਪਠਾਨਕੋਟ ਵੱਲੋਂ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਅਤੇ ਪਿਆਰ ਲਈ ਧੰਨਵਾਦ ਕੀਤਾ।ਮਾਣਯੋਗ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਜੀ ਨੇ ਮਾਂ ਬੋਲੀ ਦੇ ਮਹੱਤਵ, ਲੋੜ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਬਾਰੇ ਰੋਸ਼ਨੀ ਪਾਉਂਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਕੀਤੇ ਗਏ ਇਸ ਸਫ਼ਲ ਸਮਾਰੋਹ ਲਈ ਵਧਾਈ ਦਿੱਤੀ।ਸਮਾਰੋਹ ਵਿੱਚ ਸ. ਪ੍ਰਿਤਪਾਲ ਸਿੰਘ ਦੀ ਅਦਾਕਾਰੀ ਵਿੱਚ ਇੱਕ ਪਾਤਰੀ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦੀ ਖੂਬਸੂਰਤ ਪੇਸ਼ਕਾਰੀ ਦਿੱਤੀ ਗਈ।ਦੂਸਰਾ ਨਾਟਕ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਦਾ ਲਿਖਿਆ ‘ਕਥਾ ਇੱਕ ਕਿੰਨਰ ਦੀ’ ਪੇਸ਼ ਕੀਤਾ ਗਿਆ ਜਿਸ ਦੀ ਨਿਰਦੇਸ਼ਨਾਂ ਵੀ ਸ. ਪ੍ਰਿਤਪਾਲ ਸਿੰਘ ਦੀ ਸੀ।ਸਾਹਿਤਕਾਰਾਂ, ਭਾਸ਼ਾ ਪ੍ਰੇਮੀਆਂ, ਰੰਗਕਰਮੀਆਂ,ਕਲਾਕਾਰਾਂ ਅਤੇ ਵਿਦਿਆਰਥੀਆਂ ਨਾਲ ਖਚਾਖਚ ਭਰੇ ਹਾਲ ਵਿੱਚ ਚੁੱਪ ਪਸਰੀ ਰਹੀ ਤੇ ਸਾਰਾ ਸਮਾਂ ਹਾਲ ਤਾੜੀਆਂ ਨਾਲ ਗੂੰਜਦਾ ਰਿਹਾ।ਇਸ ਸਮਾਰੋਹ ਵਿੱਚ ਨਾਟਕਾਂ ਤੋਂ ਇਲਾਵਾ ਪ੍ਰੋ. ਮੋਹਨ ਸਿੰਘ ਦੀ ਰਚਨਾ ‘ਅੰਬੀ ਦੇ ਬੂਟੇ ਥੱਲੇ’ ਅਧਾਰਿਤ ਕੋਰੀਓਗ੍ਰਾਫ਼ੀ,ਸਕਿੱਟ,ਲੋਕ ਗੀਤ ਅਤੇ ਲੋਕ ਨਾਚ ਖਿੱਚ ਦਾ ਕੇਂਦਰ ਰਹੇ ਤੇ ਸਾਰਾ ਸਮਾਂ ਦਰਸ਼ਕ ਮੰਤਰਮੁਗਧ ਹੋਏ ਰਹੇ।ਸ਼ਹਿਰ ਦੇ ਕਾਲਜਾਂ ਦੇ ਸਟਾਫ਼ ਅਤੇ ਵਿਦਿਆਰਥੀ ਇਸ ਪ੍ਰੋਗਰਾਮ ਨੂੰ ਵੇਖਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ।ਪੰਜਾਬੀਅਤ ਦੇ ਰੰਗ ’ਚ ਰੰਗਿਆ ਮਾਹੌਲ ਜਿੱਥੇ ਖਿੱਚ ਕੇਂਦਰ ਸੀ,ਉੱਥੇ ਕਿਤਾਬਾਂ ਦੇ ਸਟਾਲਾਂ ਤੋਂ ਲੋਕ ਕਿਤਾਬਾਂ ਵੀ ਖਰੀਦਦੇ ਰਹੇ।ਇਸ ਸਮਾਰੋਹ ਵਿੱਚ ਪੰਜਾਬੀ ਮਾਂ ਬੋਲੀ ਦੀ ਤਰੱਕੀ ਲਈ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਪੰਜ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ,ਜਿਨ੍ਹਾਂ ਵਿੱਚ ਡਾ. ਕੁਲਵਿੰਦਰ ਕੌਰ ਛੀਨਾ, ਡਾ. ਰੁਪਿੰਦਰਜੀਤ ਗਿੱਲ,ਡਾ. ਵਿਸ਼ਾਲ ਕੁਮਾਰ,ਸ਼੍ਰੀ ਵਿਨੋਦ ਕੁਮਾਰ ਅਤੇ ਸ. ਪ੍ਰਿਤਪਾਲ ਸ਼ਾਮਿਲ ਸਨ।ਸਮਾਰੋਹ ਦੇ ਸਮੁੱਚੇ ਪ੍ਰਬੰਧ ਦੀ ਜ਼ਿੰਮੇਵਾਰੀ ਨੂੰ ਖੋਜ ਅਫ਼ਸਰ ਸ਼੍ਰੀ ਰਾਜੇਸ਼ ਕੁਮਾਰ ਨੇ ਬਹੁਤ ਸੋਹਣੇ ਢੰਗ ਨਾਲ ਨਿਭਾਇਆ ਜਦਕਿ ਡਾ. ਰੁਪਿੰਦਰਜੀਤ ਗਿੱਲ ਦਾ ਮੰਚ ਸੰਚਾਲਨ ਬਾਕਮਾਲ ਸੀ।ਇਸ ਸਮਾਰੋਹ ਨੂੰ ਨੇਪਰੇ ਚੜਾਉਣ ਵਿੱਚ ਪ੍ਰਿੰਸੀਪਲ ਮਨਜੀਤ ਮੱਲ,ਸਾਹਿਲ ਸ਼ਰਮਾ,ਕਮਲ ਕਿਸ਼ੋਰ ਅਤੇ ਅਨੀਤਾ ਦੀ ਭੂਮਿਕਾ ਵੀ ਅਹਿਮ ਰਹੀ।

error: copy content is like crime its probhihated