Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 19 ਤੇ 20 ਨਵੰਬਰ ਨੂੰ ਪੋਲਿੰਗ ਬੂਥਾਂ ’ਤੇ ਸਪੈਸ਼ਲ ਕੈਂਪ ਲਗਾ ਕੇ ਬੂਥ ਲੈਵਲ ਅਧਿਕਾਰੀ ਵੋਟਰ ਸੂਚੀ ਸਬੰਧੀ ਪ੍ਰਾਪਤ ਕਰਨਗੇ ਇਤਰਾਜ ਤੇ ਦਾਅਵੇ : ਜ਼ਿਲ੍ਹਾ ਚੋਣ ਅਫ਼ਸਰ

19 ਤੇ 20 ਨਵੰਬਰ ਨੂੰ ਪੋਲਿੰਗ ਬੂਥਾਂ ’ਤੇ ਸਪੈਸ਼ਲ ਕੈਂਪ ਲਗਾ ਕੇ ਬੂਥ ਲੈਵਲ ਅਧਿਕਾਰੀ ਵੋਟਰ ਸੂਚੀ ਸਬੰਧੀ ਪ੍ਰਾਪਤ ਕਰਨਗੇ ਇਤਰਾਜ ਤੇ ਦਾਅਵੇ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ,( ਬਿਊਰੋ )

17 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ  ਸੰਦੀਪ ਹੰਸ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀ ਹਦਾਇਤ ਅਨੁਸਾਰ ਯੋਗਤਾ ਮਿਤੀ 1-1-2023 ਦੇ ਆਧਾਰ ’ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਪ੍ਰੋਗਰਾਮ ਅਨੁਸਾਰ 19 ਨਵੰਬਰ ਦਿਨ ਸ਼ਨੀਵਾਰ ਅਤੇ 20 ਨਵੰਬਰ ਦਿਨ ਐਤਵਾਰ ਨੂੰ ਬੂਥ ਲੈਵਲ ਅਫ਼ਸਰਾਂ ਵਲੋਂ ਸਪੈਸ਼ਲ ਕੈਂਪ ਲਗਾ ਕੇ  ਪੋਲਿੰਗ   ਬੂਥਾਂ ’ਤੇ ਵੋਟਰ ਸੂਚੀ ਸਬੰਧੀ ਇਤਰਾਜ ਤੇ ਦਾਅਵੇ ਲਏ ਜਾਣਗੇ। ਉਨ੍ਹਾਂ ਸਮੂਹ ਚੋਣ ਰਜਿਸਟਰੇਸ਼ਨ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ  ਪੋਲਿੰਗ   ਸਟੇਸ਼ਨ ਸਰਕਾਰੀ ਇਮਾਰਤ ਜਾਂ ਕਿਸੇ ਹੋਰ ਸਥਾਨ ’ਤੇ ਬਣੇ ਹਨ, ਉਨ੍ਹਾਂ ਨੂੰ 19 ਅਤੇ 20 ਨਵੰਬਰ ਤੱਕ ਖੁੱਲ੍ਹਾ ਰੱਖਿਆ ਜਾਵੇ ਅਤੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਉਕਤ ਮਿਤੀਆਂ ਨੂੰ ਆਪਣੇ  ਪੋਲਿੰਗ   ਸਟੇਸ਼ਨਾਂ ’ਤੇ ਹਾਜ਼ਰ ਰਹਿਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਸਕੂਲਾਂ ਵਿਚ  ਪੋਲਿੰਗ   ਸਟੇਸ਼ਨ ਬਣੇ ਹਨ, ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਉਕਤ ਮਿਤੀਆਂ ਨੂੰ ਸਕੂਲ ਦੇ ਚੌਕੀਦਾਰ ਜਾਂ ਕਿਸੇ ਹੋਰ ਜ਼ਿੰਮੇਵਾਰੀ ਕਰਮਚਾਰੀ ਦੀ ਡਿਊਟੀ ਲਗਾ ਕੇ  ਪੋਲਿੰਗ  ਬੂਥਾਂ ਵਾਲਾ ਕਮਰਾ ਅਤੇ ਮੇਨ ਗੇਟ ਖੁੱਲ੍ਹਾ ਰੱਖਿਆ ਜਾਵੇ। ਇਸ ਤੋਂ ਇਲਾਵਾ ਸਬੰਧਤ ਬੀ.ਐਲ.ਓਜ਼ ਨੂੰ ਜ਼ਰੂਰੀ ਫਰਨੀਚਰ ਮੁਹੱਈਆ ਕਰਵਾਇਆ ਜਾਵੇ।