Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿਖੇ ਲਗਾਇਆ ਟੀ ਬੀ ਰੋਗ ਦੇ ਸਬੰਧਤ ਜਾਗਰੁਕਤਾ ਕੈਂਪ 

ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿਖੇ ਲਗਾਇਆ ਟੀ ਬੀ ਰੋਗ ਦੇ ਸਬੰਧਤ ਜਾਗਰੁਕਤਾ ਕੈਂਪ 

ਪਠਾਨਕੋਟ(ਅਵਿਨਾਸ਼ ਸ਼ਰਮਾ, ਤਰੁਣ ਸਲੋਤਰਾ )

ਦੋ ਹਫ਼ਤੇ ਤੋਂ ਜਿਆਦਾ ਖਾਂਸੀ,ਬੁਖਾਰ,ਰਾਤ ਨੂੰ ਪਸੀਨਾ ਆਉਣਾ ,ਭਾਰ ਘੱਟਣਾ ਆਦਿ ਟੀ ਬੀ ਦੇ ਲੱਛਣ ਹਨ : ਡਾ ਸ਼ਵੇਤਾ ਮਹਾਜਨ

 17 ਨਵੰਬਰ : ਅੱਜ ਸਿਵਲ ਸਰਜਨ ਡਾ ਰੁਬਿੰਦਰ ਕੋਰ ਦੀਆਂ ਹਦਾਇਤਾਂ ਤੇ ਅੱਜ ਸੀਨੀਅਰ ਮੈਡੀਕਲ ਅਫਸਰ ਡਾ ਰਵੀ ਭਗਤ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਨਰੋਟ ਜੈਮਲ ਸਿੰਘ ਵਿਖੇ ਟੀ ਬੀ ਰੋਗ ਦੇ ਜਾਗਰੂਕਤਾ ਬਾਰੇ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਡਾਕਟਰ , ਫਾਰਮੇਸੀ ਅਫ਼ਸਰ ਅਤੇ ਸੀ ਐਚ ਓ ਨੇ ਭਾਗ ਲਿਆ । ਜਿਸ ਵਿਚ ਜਾਣਕਾਰੀ ਦਿੰਦੇ ਜ਼ਿਲ੍ਹਾ ਟੀ ਬੀ ਅਫ਼ਸਰ ਡਾ ਸਿਵੇਤਾ ਮਹਾਜਨ ਨੇ ਦੱਸਿਆ ਕਿ ਦੋ ਹਫਤੇ ਤੋਂ ਜ਼ਿਆਦਾ ਖਾਂਸੀ, ਬੁਖਾਰ, ਰਾਤ ਨੂੰ ਪਸੀਨਾ ਆਉਣਾ, ਭੁੱਖ ਘੱਟ ਲੱਗਣਾ ਅਤੇ ਵਜ਼ਨ ਘਟਣਾ ਆਦਿ ਟੀ ਬੀ ਰੋਗ ਦੇ ਲੱਛਣ ਹਨ। ਇਸ ਤਰ੍ਹਾਂ ਦੇ ਲੱਛਣ ਹੋਣ ਤੇ ਮਰੀਜ਼ ਨੂੰ ਨਜ਼ਦੀਕ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮਰੀਜ਼ ਦੀ ਜਾਂਚ ਤੋਂ ਲੈ ਕੇ ਇਲਾਜ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ । ਇਹ ਵੀ ਦੱਸਿਆ ਗਿਆ ਕਿ ਬਲਗਮ ਦੀ ਜਾਂਚ ਇਕ ਆਧੁਨਿਕ ਤਕਨੀਕ ਨਾਲ ਸੀ ਵੀ ਨੈੱਟ ਮਸ਼ੀਨ ਜ਼ਿਲ੍ਹਾ ਹਸਪਤਾਲ ਵਿੱਚ ਬਿਲਕੁਲ ਫ੍ਰੀ ਕੀਤੀ ਜਾਂਦੀ ਹੈ। ਟੀ ਬੀ ਰੋਗ ਪੂਰੀ ਤਰ੍ਹਾਂ ਨਾਲ ਇਲਾਜ ਦੇ ਯੋਗ ਹੈ।ਕੋਰਸ ਪੂਰਾ ਕਰਨ ਤੇ ਰੋਗ ਪੂਰੀ ਤਰ੍ਹਾਂ ਨਾਲ ਠੀਕ ਹੋ ਜਾਂਦਾ ਹੈ। ਅਧੂਰਾ ਇਲਾਜ ਰੋਗ ਦੇ ਸੰਕਰਮਣ ਦੂਸਰੇ ਤਕ ਪਹੁੰਚਾਉਣ ਦਾ ਕਾਰਨ ਬਣਦਾ ਹੈ। ਇਸ ਲਈ ਟੀ ਬੀ ਦੇ ਲੱਛਣ ਹੋਣ ਤੇ ਤੁਰੰਤ ਆਪਣੀ ਜਾਂਚ ਅਤੇ ਇਲਾਜ ਸ਼ੁਰੂ ਕਰਵਾ ਲੈਣਾ ਚਾਹੀਦਾ ਹੈ । ਟੀ ਬੀ ਰੋਗ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਵਧੀਆ ਢੰਗ ਨਾਲ ਹੋ ਰਿਹਾ ਹੈ ।