Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ ਜੋਨਲ ਯੁਵਕ ਮੇਲੇ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਮੱਲ੍ਹਾਂ ਮਾਰੀਆਂ

ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ ਜੋਨਲ ਯੁਵਕ ਮੇਲੇ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਮੱਲ੍ਹਾਂ ਮਾਰੀਆਂ

ਗੜ੍ਹਦੀਵਾਲਾ (ਚੌਧਰੀ) 

18 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐੱਸ.ਪੀ.ਐੱਨ.ਕਾਲਜ, ਮੁਕੇਰੀਆ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਏ ਗਏ ਅੰਤਰ-ਜੋਨਲ-ਯੁਵਕ ਮੇਲੇ ਵਿੱਚ ਹਿੱਸਾ ਲਿਆ। ਯੁਵਕ ਸੇਵਾਵਾਂ ਦੇ ਕੋਆਰਡੀਨੇਟਰ ਅਤੇ ਕਨਵੀਨਰ ਪ੍ਰੋ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਜੋਨਲ-ਯੁਵਕ ਮੇਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ 9 ਟੀਮਾਂ ਕਲਾਸੀਕਲ ਵੋਕਲ, ਗਜ਼ਲ, ਪ੍ਰਕਸ਼ਨ, ਇੰਡੀਅਨ ਆਰਕੈਸਟਰਾ, ਲੋਕ-ਸ਼ਾਜ, ਲੇਖ-ਰਚਨਾ, ਕਵਿਤਾ-ਰਚਨਾ, ਕਾਰਟੂਨਿੰਗ ਅਤੇ ਪੋਸਟਰ-ਮੇਕਿੰਗ ਮੁਕਾਬਲਿਆਂ ਵਿੱਚ 13 ਵਿਦਿਆਰਥੀਆਂ ਨੇ ਇਹਨਾਂ ਮੁਕਾਬਲਿਆ ਵਿੱਚ ਭਾਗ ਲਿਆ।ਆਪਣੀ ਕਲਾ ਦਾ ਵਧੀਆ ਪ੍ਰਦਰਸ਼ਨ ਕਰਦੇ ਹੋਏ ਪ੍ਰਕਸ਼ਨ ਮੁਕਾਬਲੇ ਵਿੱਚ ਜੁਝਾਰ ਸਿੰਘ ਨੇ ਅੰਤਰ-ਜੋਨਲ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਅਤੇ ਇੰਡੀਅਨ ਆਰਕੈਸਟਰਾ ਵਿੱਚ ਜੁਝਾਰ ਸਿੰਘ ਨੇ ਵਿਅਕਤੀਗਤ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਕਾਲਜ ਦਾ ਇਹ ਵਿਦਿਆਰਥੀ ਅੱਗੇ ਨੋਰਥ-ਜੋਨ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਭਾਗ ਲੈਣ ਜਾਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਪ੍ਰਾਪਤੀ ਲਈ ਜਿਥੇ ਸੰਗੀਤ ਵਿਭਾਗ ਦੇ ਪ੍ਰੋ. ਗੁਰਪਿੰਦਰ ਸਿੰਘ ਨੂੰ ਵਧਾਈ ਦਿੱਤੀ ਉੱਥੇ ਵਿਦਿਆਰਥੀ ਜੁਝਾਰ ਸਿੰਘ ਨੁੰ ਉੱਤਰੀ ਭਾਰਤੀ ਯੂਨੀਵਰਸਿਟੀ ਵਿੱਚ ਮੁਕਾਬਲੇ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੁੱਚੇ ਸਟਾਫ਼ ਦਾ ਮੂੰਹ ਮਿੱਠਾ ਕਰਵਾਇਆ ਗਿਆ।