Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਨੇ ਡੀਜੀਪੀ ,ਮੁੱਖ ਮੰਤਰੀ ਪੰਜਾਬ ਤੇ ਵਗੈਰਾ ਦਾ ਫੂਕਿਆ ਪੁਤਲਾ

ਬੇਗਮਪੁਰਾ ਟਾਈਗਰ ਫੋਰਸ ਨੇ ਡੀਜੀਪੀ ,ਮੁੱਖ ਮੰਤਰੀ ਪੰਜਾਬ ਤੇ ਵਗੈਰਾ ਦਾ ਫੂਕਿਆ ਪੁਤਲਾ

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

ਪੱਤਰਕਾਰਾਂ ਖਿਲਾਫ ਡਾਕਟਰਾਂ ਦੇ ਦਬਾਓ ਹੇਠ ਨਜਾਇਜ ਪਰਚੇ ਦਰਜ ਕਰਨ ‘ਤੇ ਪੁਲਿਸ ਖਿਲਾਫ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਜ਼ਿੰਮੇਵਾਰ ਡਾਕਟਰਾਂ ਖ਼ਿਲਾਫ਼ ਕੇਸ ਦਰਜ ਨਾ ਹੋਇਆ ਤਾਂ ਸਮੁੱਚੇ ਪੰਜਾਬ ‘ਚ ਸਾੜੇ ਜਾਣਗੇ ਡੀਜੀਪੀ ਤੇ ਸੀਐੱਮ ਦੇ ਪੁਤਲੇ-ਆਗੂ

18 ਨਵੰਬਰ : ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਮਰੀਜ਼ਾਂ ਨਾਲ ਹੁੰਦੇ ਮਾੜੇ ਵਤੀਰੇ ਦੀ ਕਵਰੇਜ ਕਰਨ ਗਏ ਪੱਤਰਕਾਰਾਂ ਨਾਲ ਐੱਸਐੱਮਓ ਅਤੇ ਮੈਡੀਕਲ ਸਟਾਫ ਵਿਵਾਦ ਵਿੱਚ ਪੱਤਰਕਾਰਾਂ ਖਿਲਾਫ ਪਰਚਾ ਦਰਜ ਕਰਨ ਦੇ ਵਿਰੋਧ ‘ਚ ਬੇਗਮਪੁਰਾ ਟਾਈਗਰ ਫੋਰਸ ਰਜਿ. ਪੱਤਰਕਾਰ ਭਾਈਚਾਰੇ ਦੇ ਹੱਕ ਵਿੱਚ ਨਿੱਤਰ ਆਈ ਹੈ।ਸ਼ੁਕਰਵਾਰ ਨੂੰ ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋਂ ਪੰਜਾਬ ਪ੍ਰਧਾਨ ਵੀਰਪਾਲ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਡੀਜੀਪੀ ਪੰਜਾਬ ਪੁਲਿਸ, ਮੁੱਖ ਮੰਤਰੀ ਪੰਜਾਬ,ਐੱਸਐੱਮਓ ਡਾ.ਸਵਾਤੀ ਅਤੇ ਵਧੀਕ ਐੱਸਐੱਮਓ ਡਾ.ਸੁਨੀਲ ਭਗਤ ਦਾ ਸਾਂਝੇ ਤੌਰ ‘ਤੇ ਪੁਤਲਾ ਫੂਕਿਆ ਗਿਆ ਅਤੇ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਬੇਗਮਪੁਰਾ ਟਾਈਗਰ ਫੋਰਸ ਅਤੇ ਭਰਾਤਰੀ ਜਥੇਬੰਦੀਆਂ ਨੇ ਰਲ ਕੇ ਜ਼ਿਲਾ ਪੁਲਿਸ ਦੀ ਪੱਖਪਾਤੀ ਤੇ ਇੱਕ ਪਾਸੜ ਕਾਰਵਾਈ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।ਇਸ ਮੌਕੇ ਬੁਲਾਰਿਆਂ ਨੇ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਪੱਤਰਕਾਰਾਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜ਼ਲੀਲ ਕਰਨ ਦੀ ਨਿਖੇਧੀ ਕੀਤੀ ਉੱਥੇ ਮੈਡੀਕਲ ਸਟਾਫ ਵੱਲੋੰ ਆਪਣੀਆਂ ਕੋਤਾਹੀਆਂ ਅਤੇ ਲਾਪਰਵਾਹੀਆਂ ਤੇ ਪਰਦਾ ਪਾਉਣ ਲਈ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣ ‘ਤੇ ਲੰਮੇ ਹੱਥੀਂ ਲੈਂਦਿਆਂ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਕੁੱਝ ਡਾਕਟਰਾਂ ਵੱਲੋਂ ਗੈਰਕਾਨੂੰਨੀ ਤੌਰ ‘ਤੇ ਕੀਤੇ ਗਲਤ ਅਪਰੇਸ਼ਨਾਂ ਦੇ ਵੀ ਕੱਚੇ ਚਿੱਠੇ ਸਬੂਤਾਂ ਸਹਿਤ ਜਨਤਕ ਕੀਤੇ ਗਏ।ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਹੈਪੀ ਫ਼ਤਹਿਗਡ਼੍ਹ, ਹਲਕਾ ਪ੍ਰਧਾਨ ਚੱਬੇਵਾਲ ਸੰਨੀ ਸੀਣਾ ਆਦਿ ਵੀ ਮੌਜੂਦ ਸਨ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੇ ਨਾਲ ਡਾਕਟਰਾਂ ਵੱਲੋਂ ਅਕਸਰ ਦੁਰਵਿਹਾਰ ਅਤੇ ਧੱਕੇਸ਼ਾਹੀ ਕੀਤੀ ਜਾਂਦੀ ਹੈ ਇਥੋਂ ਤੱਕ ਕਿ ਮਰੀਜ਼ਾਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਨਹੀਂ ਮਿਲਦੀਆ ਜਦੋਂ ਇਸ ਸੰਬੰਧੀ ਪੱਤਰਕਾਰਾਂ ਨੂੰ ਸ਼ਿਕਾਇਤ ਪ੍ਰਾਪਤ ਹੋਈ ਤਾਂ ਉਨ੍ਹਾਂ ਨੇ ਮੌਕੇ ਦੀ ਕਵਰੇਜ ਕਰਕੇ ਸੱਚ ਨੂੰ ਸਾਹਮਣੇ ਲਿਆਉਣ ਦੀ ਇਹ ਸ਼ਲਾਘਾਯੋਗ ਕੋਸ਼ਿਸ਼ ਕੀਤੀ।ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪੱਤਰਕਾਰਾਂ ਵੱਲੋਂ ਐੱਸਐੱਮਓ ਡਾ ਸਵਾਤੀ ਅਤੇ ਵਧੀਕ ਐਸਐਮਓ ਡਾ ਸੁਨੀਲ ਭਗਤ ਦਾ ਪੱਖ ਲੈਣ ਲਈ ਉਨ੍ਹਾਂ ਦੇ ਕਮਰੇ ਵਿੱਚ ਜਾਣ ਸਮੇਂ ਉਲਟਾ ਉਨ੍ਹਾਂ ਦੇ ਨਾਲ ਦੁਰਵਿਹਾਰ ਅਤੇ ਗਾਲੀ ਗਲੋਚ ਕੀਤਾ ਗਿਆ ਅਤੇ ਕਵਰੇਜ ਲਈ ਵਰਤਿਆ ਜਾ ਰਿਹਾ ਮੋਬਾਇਲ ਫੋਨ ਖੋਹ ਕੇ ਤੋੜ ਦਿੱਤਾ ਗਿਆ ।ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਕਿਹਾ ਕਿ ਜਦੋਂ ਪੱਤਰਕਾਰਾਂ ਦੇ ਨਾਲ ਮੈਡੀਕਲ ਸਟਾਫ ਅਜਿਹਾ ਹੌਲਨਾਕ ਸਲੂਕ ਕਰ ਸਕਦੇ ਹਨ ਤਾਂ ਆਮ ਲੋਕਾਂ ਦੇ ਨਾਲ ਇਨ੍ਹਾਂ ਦਾ ਵਤੀਰਾ ਕੀ ਹੋਵੇਗਾ ਇਹ ਸਹਿਜੇ ਹੀ ਸਮਝਿਆ ਜਾ ਸਕਦਾ ਹੈ।ਉਹਨਾ ਕਿਹਾ ਕਿ 14 ਨਵੰਬਰ ਨੂੰ ਡਾਕਟਰਾਂ ਦੀ ਬਦਮਾਸ਼ੀ ਦਾ ਆਲਮ ਇਹ ਸੀ ਇਸ ਸਾਰੇ ਵਰਤਾਰੇ ਤੋਂ ਬਾਅਦ ਡਾਕਟਰਾਂ ਨੇ ਧੱਕੇਸ਼ਾਹੀ ਨਾਲ ਬਾਕੀ ਮੈਡੀਕਲ ਸਟਾਫ ਨੂੰ ਨਾਲ ਲੈ ਕੇ ਸਾਰੀਆਂ ਸੇਵਾਵਾਂ ਬੰਦ ਕਰ ਕੇ ਇਹ ਧਰਨਾ ਲਗਾ ਦਿੱਤਾ ਜਦਕਿ ਮਰੀਜ਼ਾਂ ਦਾ ਇਲਾਜ ਬੰਦ ਕਰਨਾ ਆਪਣੇ ਆਪ ਵਿਚ ਹੀ ਵੱਡਾ ਜੁਰਮ ਹੈ।ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮੈਡੀਕਲ ਸਟਾਫ ਵੱਲੋੰ ਚੱਲ ਰਹੇ ਲਗਾਤਾਰ ਧਰਨੇ ਦੇ ਦਬਾਓ ਹੇਠ ਜ਼ਿਲਾ ਪੁਲਿਸ ਨੇ ਪੱਤਰਕਾਰਾਂ ਖਿਲਾਫ ਪਰਚਾ ਦਰਜ ਕਰਕੇ ਇੱਕਪਾਸੜ ਕਾਰਵਾਈ ਕੀਤੀ ਹੈ।ਜਿਸ ਨੂੰ ਤੁਰੰਤ ਰੱਦ ਕਰਕੇ ਵਿਵਾਦ ਵਧਾਉਣ ਲਈ ਜ਼ਿੰਮੇਵਾਰ ਐੱਸਐੱਮਓ ਡਾ.ਸਵ‍ਾਤੀ ਵਧੀਕ ਐੱਸਐੱਮਓ ਡਾ.ਸੁਨੀਲ ਭਗਤ,ਗੈਸ ਪਲਾਂਟ ਦੇ ਮੁਲਾਜ਼ਮ ਸਚਿਨ ਤੇ ਹੋਰਨਾਂ ਹਮਲਾਵਰਾਂ ਪੱਤਰਕਾਰਾ ਦੇ ਨਾਲ ਕੀਤੀ ਧੱਕੇਸ਼ਾਹੀ ਖਿਲਾਫ ਪੰਜਾਬ ਪੁਲਿਸ ਬਣਦੀ ਕਾਨੂੰਨੀ ਕਾਰਵਾਈ ਕਰੇ ਕੀਤੀ ਜਾਵੇ।ਬੁਲਾਰਿਆਂ ਨੇ ਕਿਹਾ ਕਿ ਕੁੱਝ ਸਰਕਾਰੀ ਡਾਕਟਰਾਂ ਦੀ ਇਹ ਫਿਤਰਤ ਰਹੀ ਹੈ ਕਿ ਜਦੋਂ ਵੀ ਕੋਈ ਉਨ੍ਹਾਂ ਦੀ ਗ਼ਲਤ ਹਰਕਤ ਨੂੰ ਫੜਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਸਰਕਾਰੀ ਸੇਵਾਵਾਂ ਬੰਦ ਕਰਨ ਦਾ ਡਰਾਵਾ ਦੇ ਕੇ ਸਾਫ਼ ਬਰੀ ਹੋਣ ਦੀ ਕੋਸ਼ਿਸ਼ ਕਰਦੇ ਹਨ।ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਐਤਵਾਰ ਸ਼ਾਮ 5 ਵਜੇ ਤੱਕ ਜ਼ਿੰਮੇਵਾਰ ਡਾਕਟਰਾਂ ਦੇ ਖ਼ਿਲਾਫ਼ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿੱਚ ਦਿੱਤੀ ਗਈ ਦਰਖਾਸਤ ‘ਤੇ ਕਾਰਵਾਈ ਕਰਦਿਆਂ ਕੇਸ ਦਰਜ ਕਰਕੇ ਗ੍ਰਿਫਤਾਰੀ ਨਾ ਕੀਤੀ ਗਈ ਤਾਂ ਬੇਗਮਪੁਰਾ ਟਾਈਗਰ ਫੋਰਸ ਸਮੁੱਚੇ ਪੰਜਾਬ ਵਿੱਚ ਡੀਜੀਪੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਡਾ ਸਵਾਤੀ , ਡਾ ਸੁਬੀਲ ਭਗਤ ਦੇ ਪੁਤਲੇ ਸਾਡ਼ਨ ਲਈ ਮਜਬੂਰ ਹੋਵੇਗੀ।ਜਿਸ ਦੀ ਜ਼ਿੰਮੇਵਾਰੀ ਮੁਕੰਮਲ ਤੌਰ ‘ਤੇ ਹੁਸ਼ਿਆਰਪੁਰ ਪੁਲਿਸ ਅਤੇ ਜ਼ਿਲਾ ਪ੍ਰਸਾਸ਼ਨ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਕੇਸ਼ ਕੁਮਾਰ ਭੱਟੀ ਅਮਨਦੀਪ ਸਿੰਘ, ਚਰਨਜੀਤ ਸਿੰਘ, ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ,ਪਵਨ ਕੁਮਾਰ ਬੱਧਣ , ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਠੇਕੇਦਾਰ ਰਾਮ ਪ੍ਰਕਾਸ਼, ਹਰਨੇਕ ਸਿੰਘ ਬੱਧਣ,  ਸਨੀ ਸੀਣਾ, ਸੁਸ਼ਾਂਤ ਮੰਮਣ, ਬਿਕਰਮ ਵਿੱਜ, ਭੁਪਿੰਦਰ ਕੁਮਾਰ ਬੱਧਣ , ਹੈਪੀ ਫਤਹਿਗਡ਼੍ਹ, ਮਨੀਸ਼ ਕੁਮਾਰ, ਦਵਿੰਦਰ ਕੁਮਾਰ, ਵਿਜੇ ਕੁਮਾਰ ਜੱਲੋਵਾਲ ਖਨੂਰ, ਭੁਪਿੰਦਰ ਕੁਮਾਰ ਭਿੰਦਾ,ਦੋਆਬਾ ਇੰਚਾਰਜ ਜੱਸਾ ਨੰਦਨ , ਜ਼ਿਲ੍ਹਾ ਸਕੱਤਰ, ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਸੁਸ਼ਾਂਤ ਮੰਮਣ ਮਹਿੰਦਰ ਪਾਲ ਬੱਧਣ ਸਮੇਤ ਫੋਰਸ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

error: copy content is like crime its probhihated