Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਇੰਡੀਆ ਵੱਲੋਂ ਜ਼ਿਲਾ ਪੁਲਿਸ ਦੇ ਇੱਕਪਾਸੜ ਵਤੀਰੇ ਦੀ ਭਰਪੂਰ ਨਿੰਦਾ

ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਇੰਡੀਆ ਵੱਲੋਂ ਜ਼ਿਲਾ ਪੁਲਿਸ ਦੇ ਇੱਕਪਾਸੜ ਵਤੀਰੇ ਦੀ ਭਰਪੂਰ ਨਿੰਦਾ

ਹੁਸ਼ਿਆਰਪੁਰ(ਪੱਤਰ ਪ੍ਰੇਰਕ )

ਸੋਮਵਾਰ ਤੱਕ ਡਾਕਟਰਾਂ ਖ਼ਿਲਾਫ਼ ਕੇਸ ਦਰਜ ਨਾ ਹੋਇਆ ਤਾਂ ਸਮੁੱਚੇ ਪੰਜਾਬ ‘ਚ ਹੋਵੇਗਾ ਤਿੱਖਾ ਸੰਘਰਸ਼ -ਬਲਵੀਰ ਸੈਣੀ,ਜਸਵਿੰਦਰ ਆਜ਼ਾਦ

 18 ਨਵੰਬਰ : ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਮਰੀਜ਼ਾਂ ਨਾਲ ਹੁੰਦੇ ਮਾੜੇ ਵਤੀਰੇ ਦੀ ਕਵਰੇਜ ਕਰਨ ਗਏ ਪੱਤਰਕਾਰਾਂ ਨਾਲ ਐੱਸਐੱਮਓ ਅਤੇ ਮੈਡੀਕਲ ਸਟਾਫ ਵਿਵਾਦ ਵਿੱਚ ਪੱਤਰਕਾਰਾਂ ਖਿਲਾਫ ਪਰਚਾ ਦਰਜ ਕਰਨ ਦੇ ਜ਼ਿਲਾ ਪੁਲਿਸ ਦੀ ਇੱਕਪਾਸੜ ਕਾਰਵਾਈ ਦੇ ਤਿੱਖੇ ਪ੍ਰਤੀਕਰਮ ਦਿੰਦਿਆਂ ‘ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ.ਇੰਡੀਆ ਪੰਜਾਬ’ ਦੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਅਤੇ ਚੇਅਰਮੈਨ ਪੰਜਾਬ ਜਸਵਿੰਦਰ ਸਿੰਘ ਆਜ਼ਾਦ ਨੇ ਜ਼ਿਲਾ ਹੁਸ਼ਿਆਰਪੁਰ ਪੁਲਿਸ ਅਤੇ ਜ਼ਿਲਾ ਪ੍ਰਸਾਸ਼ਨ ਨੂੰ ਐਤਵਾਰ ਸ਼ਾਮ 5 ਵਜੇ ਤੱਕ ਪੱਤਰਕਾਰਾਂ ਖਿਲਾਫ ਕੀਤੇ ਨਜਾਇਜ਼ ਪਰਚੇ ਰੱਦ ਕਰਨ ਦਾ ਅਲਟੀਮੇਟਮ ਦਿੱਤਾ ਹੈ ।ਸ਼ੁਕਰਵਾਰ ਵਿਸ਼ੇਸ਼ ਪ੍ਰੈੱਸ ਵਾਰਤਾ ਵਿੱਚ ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ ਇੰਡੀਆ ਦੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਤੇ ਸੂਬਾ ਚੇਅਰਮੈਨ ਜਸਵਿੰਦਰ ਸਿੰਘ ਆਜ਼ਾਦ ਨੇ ਦੱਸਿਆ ਕਿ ਐੱਸਐੱਮਓ ਡਾ ਸਵਾਤੀ ਤੇ ਮੈਡੀਕਲ ਸਟਾਫ ਦੇ ਪੱਤਰਕਾਰਾਂ ਦੇ ਵਿਵਾਦ ਵਿੱਚ ਪੱਤਰਕਾਰਾਂ ਨੂੰ ਲਗਾਤਾਰ ਖਲਨਾਇਕ ਵੱਜੋਂ ਪੇਸ਼ ਕੀਤਾ ਜਾ ਰਿਹਾ ਹੈ।ਹੈਰਾਨੀਜਨਕ ਗੱਲ ਇਹ ਹੈ ਕਿ ਸਮਾਜ ਪ੍ਰਤੀ ਬਿਨਾਂ ਤਨਖਾਹ ਤੋਂ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਪੱਤਰਕਾਰ ਭਾਈਚਾਰੇ ਦੀ ਖਾਮੋਸ਼ੀ ਦੇ ਗਲਤ ਮਤਲਬ ਕੱਢੇ ਜਾ ਰਹੇ ਹਨ,ਜਦਕਿ ਪੱਤਰਕਾਰ ਭਾਈਚਾਰਾ ਕੇਵਲ ਸਮਾਜਿਕ ਸਾਰੋਕਾਰਾਂ ਨੂੰ ਪਹਿਲ ਦਿੰਦਿਆਂ ਇਸ ਮਸਲੇ ਦੇ ਸ਼ਾਂਤਮਈ ਹੱਲ ਦੇ ਹੱਕ ਵਿੱਚ ਯਤਨਸ਼ੀਲ ਰਿਹਾ ਹੈ।ਇਸ ਦੇ ਉਲਟ ਡਾਕਟਰ ਅਤੇ ਸਮੂੰਹ ਮੈਡੀਕਲ ਸਟਾਫ ਵੱਲੋਂ ਦਬਾਓ ਦੀ ਨੀਤੀ ਅਖਤਿਆਰ ਕਰਦਿਆਂ ਪੱਤਰਕਾਰਾਂ ਖਿਲਾਫ ਪਰਚੇ ਦਰਜ ਕਰਵਾਉਣ ਦੇ ਬਾਵਜੂਦ ਵੀ ਪਿਛਲੇ ਦਿਨਾਂ ਤੋਂ ਸਿਹਤ ਸੇਵਾਵਾਂ ਠੱਪ ਕਰਕੇ ਲੋਕਾਂ ਦੀ ਪਰੇਸ਼ਾਨੀ ਦਾ ਕਾਰਣ ਪੈਦਾ ਕਰ ਰਿਹਾ ਹੈ।ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਤੇ ਸੂਬਾ ਚੇਅਰਮੈਨ ਜਸਵਿੰਦਰ ਸਿੰਘ ਅਜ਼ਾਦ ਨੇ ਦੱਸਿਆ ਕਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਇੰਡੀਆ ਰਜਿ. ਪੰਜਾਬ ਵੱਲੋੰ ਪੰਜਾਬ ਭਰ ਦੀਆਂ ਵੱਖ-ਵੱਖ ਪੱਤਰਕਾਰ ਐਸੋਸੀਏਸ਼ਨਾਂ ਅਤੇ ਭਰਾਤਰੀ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਰਲ ਕੇ ਜ਼ਿਲਾ ਪੁਲਿਸ ਦੀ ਪੱਖਪਾਤੀ ਤੇ ਇੱਕ ਪਾਸੜ ਕਾਰਵਾਈ ਖਿਲਾਫ ਜ਼ੋਰਦਾਰ ਤੇ ਤਿੱਖਾ ਸੰਘਰਸ਼ ਸ਼ੁਰੂ ਕਰਨ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ।ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਸੈਣੀ ਅਤੇ ਚੇਅਰਮੈਨ ਪੰਜਾਬ ਜਸਵਿੰਦਰ ਸਿੰਘ ਆਜ਼ਾਦ ਨੇ ਜ਼ਿਲਾ ਹੁਸ਼ਿਆਰਪੁਰ ਪੁਲਿਸ ਅਤੇ ਜ਼ਿਲਾ ਪ੍ਰਸਾਸ਼ਨ ਨੂੰ ਐਤਵਾਰ ਸ਼ਾਮ 5 ਵਜੇ ਤੱਕ ਪੱਤਰਕਾਰਾਂ ਖਿਲਾਫ ਕੀਤੇ ਨਜਾਇਜ਼ ਪਰਚੇ ਰੱਦ ਕਰਨ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਪੱਤਰਕਾਰਾਂ ਵੱਲੋੰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਿੱਚ ਦਿੱਤੀ ਦਰਖਾਸਤ ਤੇ ਫੌਰੀ ਕਾਰਵਾਈ ਕਰਦਿਆਂ ਜ਼ਿੰਮੇਵਾਰ ਡਾਕਟਰਾਂ ਐੱਸਐੱਮਓ ਡਾ.ਸਵ‍ਾਤੀ,ਵਧੀਕ ਐੱਸਐੱਮਓ ਡਾ.ਸੁਨੀਲ ਭਗਤ,ਗੈਸ ਪਲਾਂਟ ਦੇ ਮੁਲਾਜ਼ਮ ਸਚਿਨ ਤੇ ਹੋਰਨਾਂ ਹਮਲਾਵਰਾਂ ਵੱਲੋਂ ਪੱਤਰਕਾਰਾਂ ਨਾਲ ਕੀਤੀ ਧੱਕੇਸ਼ਾਹੀ ਖਿਲਾਫ ਕੇਸ ਦਰਜ ਨਾ ਕੀਤਾ ਤਾਂ ਸੋਮਵਾਰ ਤੋਂ ਪੂਰੇ ਪੰਜਾਬ ਭਰ ਵਿੱਚ ਤਿੱਖਾ ਸੰਘਰਸ਼ ਅਰੰਭ ਕਰ ਦਿੱਤਾ ਜਾਵੇਗਾ।ਜਿਸ ਦੀ ਸਮੁੱਚੀ ਜ਼ਿੰਮੇਵਾਰੀ ਜ਼ਿਲਾ ਪ੍ਰਸਾਸ਼ਨ ਅਤੇ ਹੁਸ਼ਿਆਰਪੁਰ ਪੁਲਿਸ ਦੀ ਹੋਵੇਗੀ।

error: copy content is like crime its probhihated