Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 200 ਕਿਲੋਗ੍ਰਾਮ ਡੋਡੇ ਚੂਰਾ ਪੋਸਤ,ਗੱਡੀ ਟਾਟਾ 407 ਸਮੇਤ ਇੱਕ ਨੂੰ ਪੁਲਿਸ ਨੇ ਕੀਤਾ ਕਾਬੂ 

200 ਕਿਲੋਗ੍ਰਾਮ ਡੋਡੇ ਚੂਰਾ ਪੋਸਤ,ਗੱਡੀ ਟਾਟਾ 407 ਸਮੇਤ ਇੱਕ ਨੂੰ ਪੁਲਿਸ ਨੇ ਕੀਤਾ ਕਾਬੂ 

ਦਸੂਹਾ (ਚੌਧਰੀ) 

18 ਨਵੰਬਰ : ਅੱਜ ਮਾਨਯੋਗ ਡੀ.ਜੀ.ਪੀ. ਸਾਹਿਬ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਅਤੇ ਨਸ਼ਿਆਂ ਦੇ ਖਿਲਾਫ ਚਲਾਈ ਹੋਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਸਰਤਾਜ ਸਿੰਘ ਚਾਹਲ ਆਈ.ਪੀ.ਐਸ,ਐਸ.ਐਸ.ਪੀ.ਸਾਹਿਬ, ਹੁਸ਼ਿਆਰਪੁਰ ਅਤੇ ਨਵਜੋਤ ਸਿੰਘ ਮਾਹਲ,ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਰਹਿੰਨਮਾਈ ਹੇਠ  ਮਨਪ੍ਰੀਤ ਸਿੰਘ ਢਿੱਲੋਂ, ਐਸ.ਪੀ. ਡੀ, ਹੁਸ਼ਿਆਰਪੁਰ ਅਤੇ ਹਰਭਜਨ ਲਾਲ ਡੀ.ਐਸ.ਪੀ.ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਸੁਪਰਵੀਜਨ ਹੇਠ ਦਸੂਹਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਅੱਜ ਦਸੂਹਾ ਸਬ ਡਵੀਜਨ ਵਿੱਚ ਚਲਾਏ ਹੋਏ ਸਾਂਝੇ ਉਪਰੇਸ਼ਨ ਜਿਸ ਦੀ ਅਗਵਾਈ ਡੀ.ਐਸ.ਪੀ. ਬਲਬੀਰ ਸਿੰਘ,ਸਬ ਡਵੀਜਨ ਦਸੂਹਾ, ਇੰਸਪੈਕਟਰ ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਅਤੇ ਐਸ.ਆਈ. ਦਵਿੰਦਰ ਸਿੰਘ ਕਾਊਂਟਰ ਇੰਟੈਲੀਜੈਂਸ ਜਲੰਧਰ ਕਰ ਰਹੇ ਸਨ ਤਾਂ ਦਸੂਹਾ ਦੇ ਨਜਦੀਕ ਟਾਟਾ 407 ਗੱਡੀ ਵਿੱਚੋਂ ਸੋਨੂੰ ਪੁੱਤਰ ਮੁਹੰਮਦ ਸੂਫੀ ਵਾਸੀ ਰਾਮਕੋਟ ਥਾਣਾ ਰਾਮਕੋਟ ਜਿਲ੍ਹਾ ਕਠੂਆ ਜੰਮ ਐਂਡ ਕਸ਼ਮੀਰ ਨੂੰ ਕਾਬੂ ਕਰਕੇ ਬਹੁਤ ਹੀ ਚਲਾਕੀ ਨਾਲ ਗੱਡੀ ਵਿੱਚ ਬਣਾਏ ਹੋਏ ਵੱਖਰੇ ਕੈਵਨ ਵਿੱਚ ਲਕੋ ਕੇ ਰੱਖੇ ਹੋਏ ਡੋਡੇ ਚੂਰਾ ਪੋਸਤ 200 ਕਿਲੋਗ੍ਰਾਮ ਬਰਾਮਦ ਕੀਤੇ ਹਨ। ਜਿਸ ਦੇ ਸਬੰਧ ਵਿੱਚ ਥਾਣਾ ਦਸੂਹਾ ਮੁਕੱਦਮਾਂ ਨੰਬਰ 188 ਮਿਤੀ 18/11/2022 ਅਧ: 15/61/85 ਐਨ.ਡੀ.ਪੀ.ਐਸ. ਐਕਟ ਦਰਜ ਰਜਿਸਟਰ ਕੀਤਾ ਗਿਆ ਹੈ।ਉਕਤ ਦੋਸ਼ੀ ਸੋਨੂੰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਡੋਡੇ ਚੂਰਾ ਪੋਸਤ ਕਿਥੋਂ ਲਿਆਉਂਦਾ ਹੈ ਤੇ ਅੱਗੇ ਕਿਥੇ ਵੇਚਦੇ ਹਨ ਅਤੇ ਕਿਸ-ਕਿਸ ਦੀ ਇਸ ਨਾਲ ਮਿੱਲੀ ਭੁੱਗਤ ਹੈ।