Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਲਾਲਾ ਲਾਜਪਤ ਰਾਏ ਜੀ ਨੂੰ ਸ਼ਹੀਦੀ ਦਿਹਾੜੇ ਤੇ ਕੀਤਾ ਯਾਦ 

ਕੇ.ਐਮ.ਐਸ ਕਾਲਜ ਵਿਖੇ ਲਾਲਾ ਲਾਜਪਤ ਰਾਏ ਜੀ ਨੂੰ ਸ਼ਹੀਦੀ ਦਿਹਾੜੇ ਤੇ ਕੀਤਾ ਯਾਦ 

ਦਸੂਹਾ (ਚੌਧਰੀ) 

18 ਨਵੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸਾਰੇ ਵਿਭਾਗੀ ਅਧਿਆਪਕਾਂ ਵੱਲੋਂ ਲਾਲਾ ਲਾਜਪਤ ਰਾਏ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਭਾਸ਼ਣ ਦੇ ਕੇ ਉਹਨਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਬਾਰੇ ਅਤੇ ਉਹਨਾਂ ਦੁਆਰਾ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਦਿੱਤੇ ਯੋਗਦਾਨ ਬਾਰੇ ਚਾਨਣਾ ਪਾਇਆ। ਉਹਨਾਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਕਿਵੇਂ ਲਾਲਾ ਲਾਜਪਤ ਰਾਏ ਜੀ ਨੇ ਆਪਣੇ ਜੀਵਨ ਵਿੱਚ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕੀਤਾ। ਲਾਲਾ ਲਾਜਪਤ ਰਾਏ ਜੀ ਨੇ ਹੀ ਪੰਜਾਬ ਨੈਸ਼ਨਲ ਬੈਂਕ ਦੀ ਸਥਾਪਨਾ ਕੀਤੀ ਸੀ। ਉਹ ਭਾਰਤੀ ਨੈਸ਼ਨਲ ਕਾਂਗਰਸ ਦੇ ਪ੍ਰਮੁੱਖ ਨੇਤਾ ਸਨ ਅਤੇ ਉਨ੍ਹਾਂ ਨੇ ਹੀ ਸਭ ਤੋਂ ਪਹਿਲਾਂ ਸੰਪੂਰਨ ਆਜ਼ਾਦੀ ਦੀ ਮੰਗ ਕੀਤੀ ਸੀ, ਜਿਸ ਕਰਕੇ ਸਾਰਾ ਦੇਸ਼ ਉਹਨਾਂ ਨਾਲ ਖੜ੍ਹਾ ਹੋ ਗਿਆ ਸੀ। ਉਹਨਾਂ ਅੰਗਰੇਜਾਂ ਦੁਆਰਾ ਲਿਆਂਦੇ ਸਾਈਮਨ ਕਮਿਸ਼ਨ ਦੇ ਵਿਰੁੱਧ ਇੱਕ ਪ੍ਰਦਰਸ਼ਨ ਵਿੱਚ ਭਾਗ ਲਿਆ ਅਤੇ ਉਸ ਦੌਰਾਨ ਹੋਏ ਲਾਠੀ ਚਾਰਜ ਵਿੱਚ ਉਹ ਬੁਰੀ ਤਰ੍ਹਾਂ ਜਖਮੀ ਹੋ ਗਏ ਅਤੇ 17 ਨਵੰਬਰ 1928 ਵਿੱਚ ਲਾਲਾ ਲਾਜਪਤ ਰਾਏ ਜੀ ਸ਼ਹੀਦ ਹੋ ਗਏ। ਉਹਨਾਂ ਦੀ ਸ਼ਹੀਦੀ ਨੇ ਪੂਰੇ ਦੇਸ਼ ਵਿੱਚ ਆਜ਼ਾਦੀ ਦੀ ਲੜ੍ਹਾਈ ਨੂੰ ਹੋਰ ਤੇਜ਼ ਕਰ ਦਿੱਤਾ ਸੀ। ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਅਨੁਸ਼ਾਸ਼ਨ ਅਤੇ ਦਿਲਚਸਪੀ ਨਾਲ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ।