Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਬਾਲ ਵਾਟਿਕਾ ਸਕੂਲ : ਸ਼ਿਵਾਲਿਕ ਪਹਾੜੀਆਂ ਦੀ ਗੋਦ ਵਿੱਚ ਸਾਹਸੀ ਯਾਤਰਾ(ADVENTURE TRIP)

ਬਾਲ ਵਾਟਿਕਾ ਸਕੂਲ : ਸ਼ਿਵਾਲਿਕ ਪਹਾੜੀਆਂ ਦੀ ਗੋਦ ਵਿੱਚ ਸਾਹਸੀ ਯਾਤਰਾ(ADVENTURE TRIP)

ਗੜ੍ਹਦੀਵਾਲਾ (ਚੌਧਰੀ) 

19 ਨਵੰਬਰ : ਬੱਚਿਆਂ ਵਿੱਚ ਸਵੈ-ਅਨੁਸ਼ਾਸਨ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਮਾਜਿਕ ਬਣਾਉਣ ਲਈ ਬਾਲ ਵਾਟਿਕਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਦੀ ਦੇਖ- ਰੇਖ ਵਿੱ ਬੱਚਿਆਂ ਨੂੰ ਸ਼ਿਵਾਲਿਕ ਪਹਾੜੀਆਂ ਦੀ ਗੋਦ ਵਿੱਚ ਸਾਹਸੀ ਯਾਤਰਾ ‘ਤੇ ਲਿਜਾਇਆ ਗਿਆ। ਸਾਰੇ ਬੱਚਿਆਂ ਨੇ ਇਸ ਯਾਤਰਾ ਵਿੱਚ ਵੱਧ – ਚੜ੍ਹ ਕੇ ਹਿੱਸਾ ਲਿਆ ਅਤੇ ਬਹੁਤ ਕੁਝ ਸਿੱਖਿਆ। ਬੱਚਿਆਂ ਨੇ ਟ੍ਰੈਕਿੰਗ ਸੂਟ, ਟੋਪੀ, ਸਪੋਰਟਸ ਜੁੱਤੇ ਅਤੇ ਟ੍ਰੈਕਿੰਗ ਸੂਟ ਨਾਲ ਇਸ ਯਾਤਰਾ ਦਾ ਆਨੰਦ ਲਿਆ । ਇਸ ਯਾਤਰਾ ਵਿੱਚ ਬੱਚਿਆਂ ਨੂੰ ਜਲਘਰ, ਸਿੰਚਾਈ, ਜੈਵਿਕ ਵਿਭਿੰਨਤਾ ਅਤੇ ਪਹਾੜੀਆਂ ਬਾਰੇ ਦੱਸਿਆ ਗਿਆ ਅਤੇ ਯਾਤਰਾ ਵੀ ਕਰਵਾਈ ਗਈ । ਯਾਤਰਾ ਵਿੱਚ ਬੱਚਿਆਂ ਨੇ ਟ੍ਰੈਕਿੰਗ ਕੀਤੀ ਅਤੇ ਅੱਗ ਰਹਿਤ ਭੋਜਨ ਬਣਾਇਆ ਅਤੇ ਖੁਦ ਭੋਜਨ ਵੰਡਿਆ। ਬੱਚਿਆਂ ਨੇ ਗਾਣੇ ਆਦਿ ਵੀ ਗਾਏ।ਇਸ ਯਾਤਰਾ ਵਿੱਚ ਬੱਚਿਆਂ ਨੂੰ ਅਨੁਸ਼ਾਸਨ, ਏਕਤਾ, ਵਾਤਾਵਰਣ ਦੀ ਰੱਖਿਆ ਦੀਆਂ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਇਆ ਗਿਆ। ਬਾਲ ਵਾਟਿਕਾ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਕਦਰਾਂ-ਕੀਮਤਾਂ ਲਈ ਨਿਰੰਤਰ ਯਤਨ ਕਰਦਾ ਰਿਹਾ ਹੈ ਅਤੇ ਕਰਦਾ ਰਹੇਗਾ। ਇਸ ਯਾਤਰਾ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੇ ਖੂਬ ਆਨੰਦ ਮਾਣਿਆ ਅਤੇ ਕੁਦਰਤ ਬਾਰੇ ਜਾਣਿਆ। ਇਸ ਯਾਤਰਾ ਦੀ ਸਫਲਤਾ ਦਾ ਸਿਹਰਾ ਬਾਲ ਵਾਟਿਕਾ ਦੇ ਸਮੂਹ ਸਟਾਫ ਨੂੰ ਜਾਂਦਾ ਹੈ |

error: copy content is like crime its probhihated