Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰਾਜ ਪੱਧਰੀ ਯੋਗਾ ਮੁਕਾਬਲਿਆਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ

ਰਾਜ ਪੱਧਰੀ ਯੋਗਾ ਮੁਕਾਬਲਿਆਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਤੇ

ਪਠਾਨਕੋਟ(ਤਰੁਣ ਸਣਹੋਤਰਾ)

ਖਿਡਾਰੀਆਂ ਦੀ ਮੇਜ਼ਬਾਨੀ ਦੀ ਸਿੱਖਿਆ ਵਿਭਾਗ ਪਠਾਨਕੋਟ ਪੱਬਾਂ ਭਾਰ

22 ਤੋਂ 26 ਨਵੰਬਰ ਤੱਕ ਕਰਵਾਏ ਜਾ ਰਹੇ ਰਾਜ ਪੱਧਰੀ ਯੋਗ ਮੁਕਾਬਲਿਆਂ ਸਬੰਧੀ ਵੱਖ-ਵੱਖ ਕਮੇਟੀਆਂ ਦੀ ਮੀਟਿੰਗ।

ਖਿਡਾਰੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ:- ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੰਤ ਸਿੰਘ

19 ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ 66ਵੇਂ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਪਠਾਨਕੋਟ ਯੋਗ ਮੁਕਾਬਲਿਆਂ ਦੀ ਮੇਜ਼ਬਾਨੀ ਕਰ ਰਿਹਾ ਹੈ।ਸਿੱਖਿਆ ਵਿਭਾਗ ਪਠਾਨਕੋਟ ਯੋਗ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਪੱਬਾਂ ਭਾਰ ਹੋਇਆ ਪਿਆ ਹੈ। ਵਿਭਾਗ ਖਿਡਾਰੀਆਂ ਦੀ ਮੇਜ਼ਬਾਨੀ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡਣਾ ਚਾਹੁੰਦਾ,ਇਸ ਲਈ ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਲਈ ਬਣਾਈਆਂ ਗਈਆਂ ਕਮੇਟੀਆਂ ਵੱਲੋਂ ਆਪਣੀਆਂ – ਆਪਣੀਆਂ ਜ਼ਿੰਮੇਵਾਰੀਆਂ ਸੰਭਾਲਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਡੀਐਮ ਸਪੋਰਟਸ ਅਰੁਣ ਕੁਮਾਰ ਦੀ ਅਗਵਾਈ ਹੇਠ ਆਪਣੀ ਆਪਣੀ ਟੀਮਾਂ ਨਾਲ ਮੀਟਿੰਗ ਕਰ ਮੁਕਾਬਲਿਆਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਡੀਐਮ ਸਪੋਰਟਸ ਅਰੁਣ ਕੁਮਾਰ ਨੇ ਕਿਹਾ ਕਿ 22 ਨਵੰਬਰ ਤੋਂ 26 ਨਵੰਬਰ ਤੱਕ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਸਬੰਧੀ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ ਜ਼ੋ ਕਿ ਕੱਲ ਤੱਕ ਮੁਕੰਮਲ ਹੋ ਜਾਣਗੀਆਂ। ਖਿਡਾਰੀਆਂ ਦੇ ਰਹਿਣ ਸਹਿਣ, ਖਾਣ-ਪੀਣ ਅਤੇ ਸੁਰੱਖਿਆ ਦੇ ਸਾਰੇ ਇੰਤਜ਼ਾਮ ਕੀਤੇ ਜਾ ਚੁੱਕੇ ਹਨ।ਜਿਸ ਲਈ ਵੱਖ-ਵੱਖ ਵਿਭਾਗਾਂ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ। ਸਿੱਖਿਆ ਵਿਭਾਗ ਵਲੋਂ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਸਾਰੇ ਟੀਮ ਇੰਚਾਰਜਾਂ ਨੂੰ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪਠਾਨਕੋਟ ਵਿੱਚ ਸੂਬੇ ਭਰ ਤੋਂ ਖਿਡਾਰੀ ਆ ਰਹੇ ਹਨ ਅਤੇ ਇਸ ਮੁਕਾਬਲੇ ਨੂੰ ਸਫਲ ਬਣਾਉਣ ਲਈ ਵਿਭਾਗ ਵਾਲੇ ਪਾਸਿਓਂ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਆਰਿਆ ਕੰਨਿਆ ਮਹਾਂਵਿਦਿਆਲਾ ਦੀ ਪ੍ਰਿੰਸੀਪਲ ਗੁਰਮੀਤ ਕੌਰ ਅਤੇ ਮਹਾਂਵਿਦਿਆਲਾ ਦੇ ਸਟਾਫ਼ ਵੱਲੋਂ ਇਨ੍ਹਾਂ ਖੇਡਾਂ ਦੇ ਸਫ਼ਲ ਆਯੋਜਨ ਲਈ ਦਿੱਤਾ ਜਾ ਰਿਹਾ ਸਹਿਯੋਗ ਕਾਬਿਲੇ ਤਾਰੀਫ ਹੈ।ਇਸ ਮੌਕੇ ਤੇ ਪ੍ਰਿੰਸੀਪਲ ਨਸੀਬ ਸੈਣੀ ਇੰਚਾਰਜ ਪ੍ਰਬੰਧਕੀਂ ਕਮੇਟੀ, ਪ੍ਰਿੰਸੀਪਲ ਪੰਕਜ ਮਹਾਜਨ ਇੰਚਾਰਜ ਪ੍ਰੈਸ ਐਂਡ ਪਬਲੀਸਿਟੀ ਕਮੇਟੀ,ਪ੍ਰਿੰਸੀਪਲ ਸੁਰਜ ਗੁਰੰਗ ਇੰਚਾਰਜ ਪ੍ਰਚੇਜ ਕਮੇਟੀ,ਪ੍ਰਿੰਸੀਪਲ ਜੋਗਿੰਦਰ ਸ਼ਰਮਾ ਸਟੇਟ ਐਵਾਰਡੀ ਮੀਤ ਪ੍ਰਧਾਨ ਡੀਟੀਸੀ, ਪ੍ਰਿੰਸੀਪਲ ਰਮੇਸ਼ ਕੁਮਾਰ, ਪ੍ਰਿੰਸੀਪਲ ਬਲਬੀਰ ਕੁਮਾਰ,ਪ੍ਰਿੰਸੀਪਲ ਬਲਵਿੰਦਰ ਕੁਮਾਰ, ਪ੍ਰਿੰਸੀਪਲ ਦਰਸ਼ਨ ਕੁਮਾਰ,ਪ੍ਰਿੰਸੀਪਲ ਰਘਬੀਰ ਕੌਰ, ਪ੍ਰਿੰਸੀਪਲ ਸੁਨੀਤਾ ਸ਼ਰਮਾ, ਮੁਨੀਸ਼ ਕੁਮਾਰ ਮੀਤ ਪ੍ਰਧਾਨ ਡੀਟੀਸੀ, ਮਨੀਸ਼ਾ ਮੀਤ ਪ੍ਰਧਾਨ ਡੀਟੀਸੀ, ਹੈਡ ਮਾਸਟਰ ਨਵੀਨ ਕੁਮਾਰ, ਹੈਡ ਮਾਸਟਰ ਕੇਵਲ ਕ੍ਰਿਸ਼ਨ, ਲੈਕਚਰਾਰ ਸੁਖਵਿੰਦਰ ਕੌਰ, ਬਲਕਾਰ ਅੱਤਰੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਬ੍ਰਿਜ ਰਾਜ ਮੀਡੀਆ ਟੀਮ, ਹਰਸਿਮਰਨਜੀਤ ਸਿੰਘ, ਸਮਰਪਾਲ ਸਿੰਘ, ਅਵਤਾਰ ਸਿੰਘ, ਪੂਜਾ ਪਠਾਨੀਆ ਪੀਟੀਆਈ, ਅਤੇ ਡੀਟੀਸੀ ਮੈਂਬਰ ਆਦਿ ਹਾਜ਼ਰ ਸਨ।