Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨੈੱਟਬਾਲ ਮੁਕਾਬਲੇ : ਅੰਡਰ 14 ਲੜਕੀਆਂ ਵਿੱਚ ਮਾਨਸਾ ਜਿਲ੍ਹੇ ਨੇ ਮਾਰੀ ਬਾਜ਼ੀ, ਬਰਨਾਲਾ ਦੂਸਰੇ ਅਤੇ ਫ਼ਾਜਿਲਕਾ ਰਿਹਾ ਤੀਜੇ ਨੰਬਰ ਤੇ

ਨੈੱਟਬਾਲ ਮੁਕਾਬਲੇ : ਅੰਡਰ 14 ਲੜਕੀਆਂ ਵਿੱਚ ਮਾਨਸਾ ਜਿਲ੍ਹੇ ਨੇ ਮਾਰੀ ਬਾਜ਼ੀ, ਬਰਨਾਲਾ ਦੂਸਰੇ ਅਤੇ ਫ਼ਾਜਿਲਕਾ ਰਿਹਾ ਤੀਜੇ ਨੰਬਰ ਤੇ

ਗੜ੍ਹਦੀਵਾਲਾ(ਚੌਧਰੀ) 

20 ਨਵੰਬਰ : 66ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਨੈੱਟਬਾਲ ਅੰਡਰ 14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮਾਨਸਾ ਜਿਲ੍ਹੇ ਨੇ ਪਹਿਲਾ ਸਥਾਨ ਹਾਸਿਲ ਕੀਤਾ ਜਦਕਿ ਬਰਨਾਲ ਦੂਜੇ ਅਤੇ ਫ਼ਾਜਿਲਕਾ ਤੇ ਸੰਗਰੂਰ ਕ੍ਰਮਵਾਰ ਤੀਜੇ ਅਤੇ ਚੌਥੇ ਸਥਾਨ ਤੇ ਰਹੇ। ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਅਤੇ ਸਟੇਟ ਖੇਡ ਕੈਲੰਡਰ ਅਨੁਸਾਰ  ਗੁਰਸ਼ਰਨ ਸਿੰਘ ਜਿਲ੍ਹਾ  ਸਿੱਖਿਆ ਅਫ਼ਸਰ (ਸੈ. ਸਿੱ.) ਕਮ-ਪ੍ਰਧਾਨ ਜਿਲ੍ਹਾ ਟੂਰਨਾਮੈਂਟ ਕਮੇਟੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਅਤੇ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਅਤੇ ਦਲਜੀਤ ਸਿੰਘ ਡੀ.ਐਮ. ਸਪੋਰਟਸ ਦੀ ਨਿਗਰਾਨੀ ਹੇਠ ਅੱਜ ਅੰਤਰ ਜਿਲ੍ਹਾ ਸਕੂਲ ਖੇਡਾਂ ਨੈਟਬਾਲ ਦੇ ਆਖ਼ਰੀ ਦਿਨ ਲੜਕੀਆਂ ਦੇ ਮੁਕਾਬਲੇ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਏ। ਪ੍ਰਿੰ. ਅਰਵਿੰਦਰ ਕੌਰ ਗਿੱਲ ਅਤੇ ਦਲਜੀਤ ਸਿੰਘ ਡੀ. ਐਮ. ਸਪੋਰਟਸ ਵੱਲੋ਼ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕੀਤੇ ਗਏ। ਜਿਕਰਯੋਗ ਹੈ ਕਿ ਪ੍ਰਿੰਸੀਪਲ ਅਰਵਿੰਦਰ ਕੌਰ, ਉਂਕਾਰ ਸਿੰਘ ਡੀ.ਪੀ.ਈ, ਸੁਮੀਤ ਚੌਹਾਲ ਦੇ ਪ੍ਰਬੰਧ ਹੇਠ  ਇਸ ਮਹੱਤਵਪੂਰਨ ਖੇਡ ਮੁਕਾਬਲੇ ਵਿੱਚ ਅੰਡਰ 14 ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਇਸ ਮੌਕੇ ਦੌਰਾਨ ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਗੇਸ਼ਵਰ ਸਲਾਰੀਆ ਸ਼ੋਸ਼ਲ ਮੀਡੀਆ ਕੁਆਡੀਨੇਟਰ, ਸੁਖਵੀਰ ਸਿੰਘ ,ਗੁਰਪ੍ਰੀਤ ਕੌਰ, ਰੇਖਾ, ਹਰਦੀਪ ਸਿੰਘ, ਕਮਲਦੀਪ ਸਿੰਘ, ਕਿਰਨਜੀਤ , ਰਛਪਾਲ ਸਿੰਘ ਅਤੇ ਹੋਰ ਅਧਿਕਾਰੀ ਅਤੇ ਖੇਡ ਅਧਿਆਪਕ ਹਾਜ਼ਰ ਸਨ।

ਫੋਟੋ : ਅੰਤਰ ਜਿਲ੍ਹਾ ਨੈੱਟਬਾਲ (ਲੜਕੀਆਂ) ਮੁਕਾਬਲੇ ਵਿੱਚ ਜੇਤੂ ਟੀਮਾਂ ਨੂੰ ਸਨਮਾਨਿਤ ਕਰਦੇ ਹੋਏ ਦਲਜੀਤ ਸਿੰਘ ਡੀ. ਐਮ. ਸਪੋਰਟਸ ਤੇ ਹੋਰ।