Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਮਾਨਵਤਾ ਮੰਦਰ ਵਿਖੇ 500 ਵਿਦਿਆਰਥੀਆਂ ਨੂੰ ਵੰਡੇ ਸਵੈਟਰ

ਕੈਬਨਿਟ ਮੰਤਰੀ ਜਿੰਪਾ ਨੇ ਮਾਨਵਤਾ ਮੰਦਰ ਵਿਖੇ 500 ਵਿਦਿਆਰਥੀਆਂ ਨੂੰ ਵੰਡੇ ਸਵੈਟਰ

ਹੁਸ਼ਿਆਰਪੁਰ(ਬਿਊਰੋ) 
– ਪਰਮਦਿਆਲ ਪੰਡਿਤ ਫਕੀਰ ਚੰਦ ਮਹਾਰਾਜ ਜੀ ਦੇ ਜਨਮ ਦਿਵਸ ਮੌਕੇ ਕਰਵਾਇਆ ਸਮਾਗਮ
21 ਨਵੰਬਰ : ਫਕੀਰ ਲਾਇਬਰੇਰੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮਾਨਵਤਾ ਮੰਦਰ ਸੁਤੈਹਰੀ ਰੋਡ, ਹੁਸ਼ਿਆਰਪੁਰ ਵਿਖੇ ਪਰਮਦਿਆਲ ਪੰਡਿਤ ਫਕੀਰ ਚੰਦ ਮਹਾਰਾਜ ਦੇ ਜਨਮ ਦਿਵਸ ਮੌਕੇ ਐਨ.ਆਰ.ਆਈ. ਰਾਹੁਲ ਭਟਨਾਗਰ ਦੇ ਸਹਿਯੋਗ ਨਾਲ ਕਰੀਬ 500 ਵਿਦਿਆਰਥੀਆਂ ਨੂੰ ਮੁਫ਼ਤ ਸਵੈਟਰ ਵੰਡੇ।
ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਵਿਦਿਆਲਿਆ ਵਿਚ ਪਿਛਲੇ ਦਿਨੀਂ ਅੱਖਾਂ ਦਾ ਜਾਂਚ ਕੈਂਪ ਵੀ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਸਿਵਲ ਹਸਪਤਾਲ ਦੇ ਮਾਹਿਰ ਡਾਕਟਰ ਸੁਜੀਵ ਕੁਮਾਰ, ਮਨਦੀਪ ਕੌਰ, ਰਵਨੀਤ ਅਤੇ ਸੁਖਦੇਵ ਸਿੰਘ ਵਲੋਂ ਕਰੀਬ 350 ਵਿਦਿਆਰਥੀਆਂ ਤੇ ਸਕੂਲ ਸਟਾਫ਼ ਅਤੇ ਮਾਨਵਤਾ ਮੰਦਰ ਸਟਾਫ਼ ਦੀਆਂ ਅੱਖਾਂ ਦਾ ਮੁਫ਼ਤ ਚੈਕਅਪ ਕੀਤਾ ਗਿਆ। ਇਸ ਮੌਕੇ ਫਕੀਰ ਲਾਇਬ੍ਰੇਰੀ ਚੈਰੀਟੇਬਲ ਟਰੱਸਟ ਦੇ ਮਹਾ ਸਕੱਤਰ ਰਾਣਾ ਰਣਵੀਰ ਸਿੰਘ, ਟਰੱਸਟੀ ਵਿਜੇ ਡੋਗਰਾ, ਫਕੀਰ ਪ੍ਰਸਾਦ ਡੋਗਰਾ, ਵਿਦਿਆ ਸਾਗਰ, ਇੰਦਰਜੀਤ ਸਿੰਘ ਸ਼ਰਮਾ, ਸ਼ੀ੍ਰਮਤੀ ਵਿਭਾ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।