Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 122 ਗ੍ਰਾਮ ਨਸ਼ੀਲੇ ਪਾਊਡਰ,450 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

122 ਗ੍ਰਾਮ ਨਸ਼ੀਲੇ ਪਾਊਡਰ,450 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਹੁਸ਼ਿਆਰਪੁਰ / ਸਿਟੀ / ਮਾਹਿਲਪੁਰ (ਬਿਊਰੋ) 

21 ਨਵੰਬਰ : 122 ਗ੍ਰਾਮ ਨਸ਼ੀਲੇ ਪਾਊਡਰ,450 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਨੂੰ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ.ਐਸ.ਆਈ ਕੌਸਲ ਚੰਦਰ ਸਮੇਤ ਪੁਲਿਸ ਪਾਰਟੀ ਦੇ ਬਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਅਤੇ ਭੈੜੇ ਪੁਰਸ਼ਾ ਦੇ ਸਬੰਧੀ ਬੱਸੀ ਨਗਰ ਨੇੜੇ ਰੇਲਵੇ ਸਟੇਸ਼ਨ ਮੌਜੂਦ ਸੀ ਤਾਂ ਸਾਹਮਣੇ ਤੋ ਇਕ ਮੌਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ। ਜਿਸ ਨੂੰ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਕਾਬੂ ਕਰ ਕੇ ਤਲਾਸ਼ੀ ਕਰਨ ਤੇ ਸੋਹਨ ਲਾਲ ਉਰਫ ਬੱਡੂ ਪੁੱਤਰ ਅਮਰ ਚੰਦ ਵਾਸੀ ਨਿਅਰ ਨਾਰਦ ਹਸਪਤਾਲ ਸੁਤਿਹਰੀ ਰੋਡ ਹੁਸ਼ਿਆਰਪੁਰ ਦੀ ਪਹਿਨੀ ਹੋਈ ਪੈਟ ਦੀ ਪਿਛਲੀ ਜੇਬ ਵਿਚੋਂ 64 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ

ਇਸੇ ਤਰ੍ਹਾਂ ਐਸ.ਆਈ ਸੁਭਾਸ਼ ਚੰਦਰ ਸਮੇਤ ਪੁਲਿਸ ਪਾਰਟੀ ਦੇ ਬਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਅਤੇ ਭੈੜੇ ਪੁਰਸ਼ਾ ਦੇ ਸਬੰਧੀ ਗੌਤਮ ਨਗਰ ਬੁਲਾਵਾੜੀ ਚੌਕ ਮੌਜੂਦ ਸੀ ਤਾਂ ਸਾਹਮਣੇ ਤੋਂ ਇਕ ਮੌਨਾ ਨੌਜਵਾਨ ਵਿਅਕਤੀ ਐਕਟੀਵਾ ਨੰਬਰੀ PB-07-BD-2294 ਰੰਗ ਚਿੱਟਾ ਤੇ ਆਉਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗਾ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰ ਕੇ ਤਲਾਸ਼ੀ ਕਰਨ ਤੇ ਕ੍ਰਿਸ਼ਨ ਕੁਮਾਰ ਉਰਫ ਕ੍ਰਿਸ਼ਨਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਗਲੀ ਨੰ: 08 ਨੇੜੇ ਐਸ.ਡੀ ਕਾਲਜ ਫਗਵਾੜਾ ਰੋਡ ਹੁਸ਼ਿਆਰਪੁਰ ਪਾਸੋਂ 58 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ । ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ।

ਇਸੇ ਤਰਾਂ ਏ. ਐਸ. ਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਬਾ ਸਵਾਰੀ ਸਰਕਾਰੀ ਗੱਡੀ ਦੇ ਬਾਏ ਕਰਨੇ ਚੈਕਿੰਗ ਚੌਂਕੀ ਅਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਕੋਟਲਾ ਮੋੜ ਜੀ.ਟੀ. ਰੋੜ ਮਾਹਿਲਪੁਰ ਤੋ ਫਗਵਾੜਾ ਰੋੜ ਮੌਜੂਦ ਸੀ ਤਾਂ ਪਿੰਡ ਕੋਟਲਾ ਸਾਈਡ ਤੋਂ ਇੱਕ ਮੋਨਾ ਨੌਜਵਾਨ ਵਿਅਕਤੀ ਸਪੈਲਡਰ ਮੋਟਰ ਸਾਈਕਲ ਪਰ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੁੜਨ ਲੱਗਾ ਜਿਸ ਦਾ ਮੋਟਰ ਸਾਈਕਲ ਸਲਿੱਪ ਹੋਣ ਕਰਕੇ ਡਿੱਗ ਪਇਆ ਮਨ ਏ ਐਸ ਆਈ ਨੇ ਸਮੇਤ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਇਸਦਾ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਪਵਨਪ੍ਰੀਤ ਸਿੰਘ ਉਰਫ ਪਵਨ ਪੁੱਤਰ ਕਸ਼ਮੀਰ ਸਿੰਘ ਵਾਸੀ ਭਾਣਾ ਥਾਣਾ ਮਾਹਿਲਪੁਰ ਜਿਲਾ ਹੁਸਿਆਰਪੁਰ ਦੱਸਿਆ ਜਿਸਦੀ ਤਲਾਸੀ ਕਰਨ ਤੇ 450 ਨਸ਼ੀਲੀਆਂ ਗੋਲੀਆਂ ਖੁਲੀਆ ਬਿਨਾ ਲੇਬਲ ਬ੍ਰਾਮਦ ਹੋਈਆ ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ