Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 66ਵੀਆਂ ਰਾਜ ਪੱਧਰੀ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਲੜਕਿਆਂ ਦੇ ਫ਼ੁੱਟਬਾਲ ਮੁਕਾਬਲੇ ਸ਼ੁਰੂ

66ਵੀਆਂ ਰਾਜ ਪੱਧਰੀ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਲੜਕਿਆਂ ਦੇ ਫ਼ੁੱਟਬਾਲ ਮੁਕਾਬਲੇ ਸ਼ੁਰੂ

ਮਾਹਿਲਪੁਰ / ਹੁਸ਼ਿਆਰਪੁਰ (ਚੌਧਰੀ) 

ਪੰਜਾਬ ਭਰ ਤੋਂ 29 ਟੀਮਾਂ ਵਿਚਕਾਰ ਹੋਵੇਗਾ ਮੁਕਾਬਲਾ
ਫੁੱਟਬਾਲ ਵਿੱਚ ਖਿਡਾਰੀਆਂ ਨੇ ਦੇਸ਼ ਦਾ ਨਾਮ ਵਿਸ਼ਵ ਪੱਧਰ ਤੇ ਕੀਤਾ ਰੌਸ਼ਨ: ਜੈ ਕ੍ਰਿਸ਼ਨ ਰੌੜੀ

21 ਨਵੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 66ਵੀਆਂ ਰਾਜ ਪੱਧਰੀ ਅੰਤਰ ਸਕੂਲ ਖੇਡਾਂ ਤਹਿਤ ਫੁੱਟਬਾਲ ਅੰਡਰ 19 ਸਾਲ (ਲੜਕੇ) ਦੇ ਖੇਡ ਮੁਕਾਬਲੇ ਸ਼ੁਰੂਆਤ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿਲ੍ਹਿਆਂ ਵਿੱਚੋਂ ਸਰਵੋਤਮ ਟੀਮਾਂ ਇਸ ਖੇਡ ਮੁਕਾਬਲੇ ਵਿੱਚ ਭਾਗ ਲੈ ਰਹੀਆਂ ਹਨ ਅਤੇ ਇੱਥੇ ਖੇਡ ਦੇ ਮੈਦਾਨ ਵਿੱਚ ਫੁੱਟਬਾਲ ਪ੍ਰਤੀ ਨੌਜਵਾਨਾਂ ਵਿੱਚ ਜੋਸ਼ ਬੇਹੱਦ ਕਾਬਿਲੇਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਮਾਹਿਲਪੁਰ ਨੂੰ ਫ਼ੁੱਟਬਾਲ ਦੀ ਨਰਸਰੀ ਹੋਣ ਦਾ ਮਾਣ ਹਾਸਿਲ ਹੈ ਅਤੇ ਇਸ ਮਾਣਮੱਤੇ ਮੈਦਾਨ ਵਿੱਚੋਂ ਅੰਤਰਰਾਸ਼ਟਰੀ ਪੱਧਰ ਤੇ ਖਿਡਾਰੀਆਂ ਨੇ ਨਾਮਣਾ ਖੱਟਿਆ ਹੈ। ਉਨ੍ਹਾਂ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁੱਭਇੱਛਾਵਾਂ ਦਿੰਦਿਆਂ ਕਿਹਾ ਕਿ ਇਸ ਮੁਕਾਬਲੇ ਵਿੱਚ ਲੜਕੇ ਅਤੇ ਲੜਕੀਆਂ ਵਿੱਚੋਂ ਬੇਹਤਰੀਨ ਖ਼ਿਤਾਬ ਹਾਸਿਲ ਕਰਕੇ ਇਹ ਖਿਡਾਰੀ ਦੇਸ਼ ਦਾ ਮਾਣ ਵਧਾਉਣਗੇ। ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਮੌਕੇ ਸਕੂਲ ਨੂੰ ਵਿਕਾਸ ਕਾਰਜਾਂ ਲਈ ਚਾਰ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

ਇਸ ਮੁਕਾਬਲੇ ਵਿੱਚ ਲੜਕਿਆਂ ਦੀਆਂ 29 ਟੀਮਾਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ 23 ਜਿਲ੍ਹਿਆਂ ਤੋਂ ਇਲਾਵਾ 6 ਅਕੈਡਮੀਆਂ ਦੀਆਂ ਟੀਮਾਂ ਸ਼ਾਮਿਲ ਹਨ।
ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਨੇ ਮੁੱਖ ਮਹਿਮਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੂੰ ਜੀ ਆਇਆਂ ਨੂੰ ਆਖਦਿਆਂ ਫੁੱਟਬਾਲ ਮੁਕਾਬਲਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਜਿਲ੍ਹਾ ਖੇਡ ਕਮੇਟੀ ਦੀ ਸਮੁੱਚੀ ਟੀਮ ਵੱਲੋਂ ਖੇਡ ਮੁਕਾਬਲੇ ਦੌਰਾਨ ਮੈਚ ਤੋਂ ਲੈ ਕੇ ਟੀਮਾਂ ਦੇ ਰਹਿਣ ਸਹਿਣ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ।
ਉਦਘਾਟਨ ਸਮਾਗਮ ਵਿੱਚ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ, ਦਲਜੀਤ ਸਿੰਘ ਡੀ. ਐਮ. ਸਪੋਰਟਸ ਵਿਸ਼ੇਸ਼ ਤੌਰ ਤੇ ਹਾਜਰ ਸਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਚਰਨਜੀਤ ਸਿੰਘ ਚੰਨੀ, ਮੋਹਿਤ ਕੁਮਾਰ, ਸਕੂਲ ਦੇ ਪ੍ਰਿੰਸੀਪਲ ਧਰਮਿੰਦਰ ਕੁਮਾਰ ਸ਼ਰਮਾ, ਪ੍ਰਿੰ. ਸਤਿੰਦਰਦੀਪ ਕੌਰ, ਪ੍ਰਿੰ. ਸੀਮਾ ਰਾਣੀ, ਦੀਪਤੀ ਢਿੱਲੋਂ, ਹਰਦੀਪ ਸਿੰਘ, ਬਲਬੀਰ ਸਿੰਘ, ਨਰਿੰਦਰ ਸਿੰਘ ਹਾਜੀਪੁਰ, ਪ੍ਰਿੰ. ਡਿੰਪੀ ਸ਼ਰਮਾ, ਉਂਕਾਰ ਸਿੰਘ, ਰੇਖਾ, ਸਰਬਜੀਤ ਸਿੰਘ, ਚਰਨਜੀਤ ਸਿੰਘ, ਮਨਦੀਪ ਸਿੰਘ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਗੇਸ਼ਵਰ ਸਲਾਰੀਆ ਜਿਲ੍ਹਾ ਸ਼ੋਸ਼ਲ ਮੀਡੀਆ ਕੁਆਡੀਨੇਟਰ ਆਦਿ ਹਾਜਰ ਸਨ।

ਫੋਟੋ : ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਮਾਹਿਲਪੁਰ ਵਿਖੇ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਲੜਕਿਆਂ ਦੇ ਫ਼ੁੱਟਬਾਲ ਮੁਕਾਬਲੇ ਦੀ ਉਦਘਾਟਨ ਕਰਦੇ ਹੋਏ, ਨਾਲ ਖੜ੍ਹੇ ਹਨ ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਧੀਰਜ ਵਸ਼ਿਸ਼ਟ, ਦਲਜੀਤ ਸਿੰਘ ਤੇ ਹੋਰ।