Prime Punjab Times

Latest news
*ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਨੇ ਅੰਤਰ-ਕਾਲਜ ਖੇਡ ਮੁਕਾਬਲਿਆਂ ‘ਚ ਸੋਨ-ਤਮਗ਼ਾ ਜਿੱਤ ਕੇ ਮੱਲਾਂ ਮਾਰੀਆਂ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਨੇ ਅੰਤਰ-ਕਾਲਜ ਖੇਡ ਮੁਕਾਬਲਿਆਂ ‘ਚ ਸੋਨ-ਤਮਗ਼ਾ ਜਿੱਤ ਕੇ ਮੱਲਾਂ ਮਾਰੀਆਂ

ਗੜ੍ਹਦੀਵਾਲਾ (ਚੌਧਰੀ) 

22 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੀਆਂ ਖਿਡਾਰੀ ਟੀਮਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਕਰਵਾਏ ਗਏ ਅੰਤਰ-ਕਾਲਜ ਮੁਕਾਬਲਿਆਂ ਵਿੱਚ ਹਿੱਸਾ ਲਿਆ। ਸਰੀਰਕ ਸਿੱਖਿਆ ਵਿਭਾਗ ਦੇ ਮੁੱਖੀ ਅਤੇ ਟੀਮਾਂ ਦੇ ਇੰਚਾਰਜ ਮੈਡਮ ਸੀਮਾ ਕੁਮਾਰੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਅਲੱਗ-ਅਲੱਗ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਨਾਂ ਮੁਕਾਬਲਿਆਂ ਵਿੱਚ ਲੜਕਿਆਂ ਦੀ ਹੋਈ ਵਾਲੀਬਾਲ ਖੇਡ ਵਿੱਚ ਵੱਖ-ਵੱਖ ਕਾਲਜ ਦੀਆਂ 13 ਟੀਮਾਂ ਨੇ ਭਾਗ ਲਿਆ। ਜਿਸ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਟੀਮ ਨੇ ਸੋਨ-ਤਮਗ਼ਾ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਕ੍ਰਿਕਟ ਖੇਡ ਮੁਕਾਬਲਿਆਂ ਵਿੱਚ ਅਲੱਗ-ਅਲੱਗ ਕਾਲਜਾਂ ਦੀਆਂ 10 ਟੀਮਾਂ ਨੇ ਭਾਗ ਲਿਆ ਜਿਸ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬਾਸਕਟਬਾਲ ਖੇਡ ਮੁਕਾਬਲਿਆਂ ਵਿੱਚ 8 ਟੀਮਾਂ ਨੇ ਭਾਗ ਲਿਆ ਜਿਸ ਵਿੱਚ ਕਾਲਜ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਖਿਡਾਰੀਆਂ ਦੀ ਇਸ ਪ੍ਰਾਪਤੀ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ। ਉਹਨਾਂ ਨੇ ਟੀਮ ਇੰਚਾਰਜ ਮੈਡਮ ਸੀਮਾ ਕੁਮਾਰੀ ਨੂੰ ਖਿਡਾਰੀਆਂ ਦੀ ਕੀਤੀ ਯੋਗ ਅਗਵਾਈ ਅਤੇ ਟੀਮਾਂ ਦੀ ਜਿੱਤ ਲਈ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

 

error: copy content is like crime its probhihated