Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਬੈਂਕਿੰਗ ਧੋਖਾਧੜੀ ਤੋਂ ਬੱਚਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਕੇ.ਐਮ.ਐਸ ਕਾਲਜ ਵਿਖੇ ਬੈਂਕਿੰਗ ਧੋਖਾਧੜੀ ਤੋਂ ਬੱਚਣ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਦਸੂਹਾ (ਚੌਧਰੀ) 

22 ਨਵੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਰਿਸਕ, ਇੰਟੈਲੀਜੈਂਸ ਐਂਡ ਕੰਟਰੋਲ ਬਾਰੇ ਜਾਗਰੂਕਤਾ ਸੈਮੀਨਾਰ ਪ੍ਰਿੰਸੀਪਲ ਡਾ ਸ਼ਬਨਮ ਕੌਰ ਅਗਵਾਈ ਹੇਠ ਪੁਨੀਤ ਕੁਮਾਰ ਡਿਪਟੀ ਮੈਨੇਜਰ ਐਚ.ਡੀ.ਐਫ.ਸੀ ਬੈਂਕ ਦਸੂਹਾ ਵੱਲੋਂ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਕਿਵੇਂ ਖੁਦ ਨੂੰ ਬੈਂਕਿੰਗ ਵਿੱਚ ਹੋਣ ਵਾਲੀ ਧੋਖਾਧੜੀ ਤੋਂ ਸਮਝਦਾਰੀ ਨਾਲ ਬਚਿਆ ਜਾ ਸਕਦਾ ਹੈ ਅਤੇ ਉਸਨੂੰ ਕਿਵੇਂ ਕੰਟਰੋਲ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਬੈਂਕ ਆਪਣੇ ਗ੍ਰਾਹਕ ਤੋਂ ਫੋਨ ਕਾਲ ਦੁਆਰਾ ਕਦੇ ਵੀ ਅਕਾਊਂਟ ਨੰਬਰ, ਪਿੰਨ ਨੰਬਰ ਜਾਂ ਓ.ਟੀ.ਪੀ ਦੀ ਮੰਗ ਨਹੀਂ ਕਰਦਾ ਹੈ ਤੇ ਉਹਨਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਨੈੱਟ ਬੈਂਕਿੰਗ ਦੀ ਵਰਤੋਂ ਕਰਨ ਅਤੇ ਧੋਖਾਧੜੀ ਫੋਨ ਕਾਲਸ ਤੋਂ ਬੱਚਣ ਲਈ ਵੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ ਓ ਡੀ ਰਾਜੇਸ਼ ਕੁਮਾਰ, ਨਵਿੰਦਰ ਸਿੰਘ, ਸਤਵੰਤ ਕੌਰ, ਰਣਜੋਧ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।