Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing *ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੇਵਾ ਜਾਰੀ*

*ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੇਵਾ ਜਾਰੀ*

ਹੁਸ਼ਿਆਰਪੁਰ (ਬਿਊਰੋ) 

*ਮਾਨ ਸਰਕਾਰ ਲੋਕ ਪੱਖੀ ਫੈਸਲੇ ਜਾਰੀ ਰੱਖੇਗੀ : ਜਿੰਪਾ*

*- ਗਊਸ਼ਾਲਾਵਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨੇ ਪੰਜਾਬ ਸਰਕਾਰ ਦਾ ਮਿਸਾਲੀ ਫੈਸਲਾ: ਮਾਲ ਮੰਤਰੀ*

22 ਨਵੰਬਰ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 20 ਸਰਕਾਰੀ ਗਊਸ਼ਾਲਾਵਾਂ ਅਤੇ ਤਸਦੀਕਸ਼ੁਦਾ ਰਜਿਸਟਰਡ ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਮਿਸਾਲੀ ਫੈਸਲਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਇਸ ਤਰ੍ਹਾਂ ਦੇ ਲੋਕ ਪੱਖੀ ਫੈਸਲੇ ਅੱਗੋਂ ਵੀ ਜਾਰੀ ਰਹਿਣਗੇ।

ਇਥੋਂ ਜਾਰੀ ਇਕ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਬੀਤੇ ਦਿਨੀਂ ਮੰਤਰੀ ਮੰਡਲ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ।  ਇਸ ਫੈਸਲੇ ਨਾਲ ਜਿੱਥੇ ਗਊਸ਼ਾਲਾਵਾਂ ਦਾ ਵਿੱਤੀ ਬੋਝ ਘਟੇਗਾ ਉੱਥੇ ਹੀ ਗਊਸ਼ਾਲਾਵਾਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਹੋਰ ਬਿਹਤਰ ਤਰੀਕੇ ਨਾਲ ਕਰਨ ਲਈ ਮਜ਼ਬੂਤ ਹੋਣਗੀਆਂ। ਜ਼ਿਕਰਯੋਗ ਹੈ ਕਿ ਇਸ ਕੰਮ ਲਈ ਪੈਸਾ ਪੀ.ਐਸ.ਪੀ.ਸੀ.ਐਲ. ਕੋਲ ਪਏ ਗਊ ਸੈੱਸ ਦੇ ਪੈਸੇ ਵਿੱਚੋਂ ਖ਼ਰਚ ਕੀਤਾ ਜਾਵੇਗਾ।

ਜਿੰਪਾ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕਾਂ ਦੀ ਸੇਵਾ ਕਰਨੀ ਸ਼ੁਰੂ ਕੀਤੀ ਹੈ, ਅਜਿਹੇ ਬਹੁਤ ਸਾਰੇ ਫੈਸਲੇ ਅਤੇ ਗਾਰੰਟੀਆਂ ਲਾਗੂ ਕੀਤੀਆਂ ਹਨ ਜਿਹਨਾਂ ਦਾ ਆਮ ਲੋਕਾਂ ਨੂੰ ਸਿੱਧਾ ਫਾਇਦਾ ਮਿਲ ਰਿਹਾ ਹੈ। ਜਿੱਥੇ ਸੂਬੇ ਦੇ ਲੱਖਾਂ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਉਣਾ ਸ਼ੁਰੂ ਹੋ ਗਿਆ ਹੈ ਉੱਥੇ ਹੀ ਸੂਬੇ ਦੀ ਵਿੱਤੀ ਸਥਿਤੀ ਵਿੱਚ ਵੀ ਸੁਧਾਰ ਹੋ ਰਿਹਾ ਹੈ। ਜਿੰਪਾ ਨੇ ਕਿਹਾ ਕਿ ਹਾਲੇ ਤਾਂ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬਹੁਤ ਸਾਰੇ ਲੋਕ ਪੱਖੀ ਫੈਸਲੇ ਸੂਬੇ ਦੇ ਲੋਕਾਂ ਲਈ ਲਏ ਜਾਣਗੇ।

ਉਹਨਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਆਵਾਜ਼ ਬੁਲੰਦ ਕੀਤੀ ਹੈ ਅਤੇ ਪੰਜਾਬ ਵਾਸੀਆਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ ਦੀ ਪ੍ਰਤੀਬੱਧਤਾ ਦਿਖਾਈ ਹੈ। ਜਿੰਪਾ ਨੇ ਕਿਹਾ ਕਿ ਇਮਾਨਦਾਰ ਸਰਕਾਰ ਦਾ ਹਰ ਮੰਤਰੀ, ਵਿਧਾਇਕ ਅਤੇ ਨੁਮਾਇੰਦਾ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਬਿਹਤਰ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਿਹਾ ਹੈ।

error: copy content is like crime its probhihated