Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਵੰਡੀਆਂ ਟੀ.ਬੀ. ਦੇ ਮਰੀਜਾਂ ਨੂੰ ਰਾਸਨ ਕਿੱਟਾਂ

ਜਿਲ੍ਹਾ ਰੈਡ ਕਰਾਸ ਸੋਸਾਇਟੀ ਨੇ ਵੰਡੀਆਂ ਟੀ.ਬੀ. ਦੇ ਮਰੀਜਾਂ ਨੂੰ ਰਾਸਨ ਕਿੱਟਾਂ

ਪਠਾਨਕੋਟ(ਤਰੁਣ ਸਣਹੋਤਰਾ)

22 ਨਵੰਬਰ : ਅੱਜ ਜਿਲ੍ਹਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵਿਸੇਸ ਸਮਾਰੋਹ ਆਯੋਜਿਤ ਕੀਤਾ ਗਿਆ ਅਤੇ ਜਿਲ੍ਹਾ ਪਠਾਨਕੋਟ ਦੇ ਟੀ.ਬੀ. ਰੋਗ ਨਾਲ ਪੀੜਿਤ ਮਰੀਜਾਂ ਨੂੰ ਰਾਸਨ ਦੀਆਂ ਕਿੱਟਾਂ ਵੰਡੀਆਂ।ਇਸ ਸਮਾਰੋਹ ਵਿੱਚ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਚੇਅਰਮੈਨ ਜਿਲ੍ਹਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਜਦਕਿ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਵਿਸੇਸ ਮਹਿਮਾਨ ਵਜੋਂ ਹਾਜਰ ਹੋਏ।ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਚੇਅਰਮੈਨ ਜਿਲ੍ਹਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਨੇ ਦੱਸਿਆ ਕਿ ਰੈਡ ਕਰਾਸ ਸੋਸਾਇਟੀ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਇੱਕ ਨਵੀਂ ਸੁਰੂਆਤ ਕੀਤੀ ਹੈ ਜਿਸ ਅਧੀਨ ਅੱਜ ਜਿਲ੍ਹਾ ਪਠਾਨਕੋਟ ਦੇ ਟੀ.ਬੀ. ਰੋਗ ਨਾਲ ਪੀੜਿਤ ਕਰੀਬ 40 ਰੋਗੀਆਂ ਨੂੰ ਰਾਸਨ ਦੀਆਂ ਕਿੱਟਾਂ ਵੰਡੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਅੱਗੇ ਭਵਿੱਖ ਲਈ ਵੀ ਜਾਰੀ ਰਹੇਗਾ। ਉਨ੍ਹਾਂ ਇਸ ਮੋਕੇ ਤੇ ਸਿਵਲ ਹਸਪਤਾਲ ਪਠਾਨਕੋਟ ਤੋਂ ਆਈ ਵਿਸੇਸ ਡਾਕਟਰਾਂ ਦੀ ਟੀਮ ਨਾਲ ਵੀ ਟੀ.ਬੀ. ਮਰੀਜਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਭਵਿੱਖ ਵਿੱਚ ਇਨ੍ਹਾਂ ਰੋਗੀਆਂ ਦੀ ਹਰ ਸੰਭਵ ਸਹਾਇਤਾ ਲਈ ਦਿਸਾ ਨਿਰਦੇਸ ਵੀ ਦਿੱਤੇ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰਵਿੰਦਰ ਪਾਲ ਸਿੰਘ ਡੀ.ਆਰ.ਓ. ਪਠਾਨਕੋਟ,ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ,ਪਿ੍ਰਯੰਕਾ ਠਾਕੁਰ, ਡਾ. ਸਵਿਤਾ ਗੁਪਤਾ,ਡਾ. ਰਾਜ ਕੁਮਾਰ ਅਤੇ ਸਿਵਲ ਹਸਪਤਾਲ ਦਾ ਹੋਰ ਵੀ ਸਟਾਫ ਹਾਜਰ ਸੀ।