Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing 318 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

318 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਟਾਂਡਾ / ਦਸੂਹਾ (ਚੌਧਰੀ)

23 ਨਵੰਬਰ : 318 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਲੱਕੀ ਪੁੱਤਰ ਸੁਦੇਸ਼ ਉਰਫ ਕਾਲਾ ਵਾਸੀ ਜੌਹਲਾ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ। 

ਇਸ ਸਬੰਧੀ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਜੀ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਂਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਕੁਲਵੰਤ ਸਿੰਘ ਡੀ ਐਸ ਪੀ ਸਬ ਡਵੀਜਨ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ, ਜੋ ਮਿਤੀ 25-9-22 ਨੂੰ ਜਸਵੀਰ ਸਿੰਘ ਉਰਫ ਸੀਰੂ ਪੁੱਤਰ ਅਸ਼ੋਕ ਕੁਮਾਰ ਵਾਸੀ ਖੇਚ ਬਾਜਾ ਥਾਣਾ ਟਾਂਡਾ ਤੇ ਪਵਨ ਕੁਮਾਰ ਉਰਫ ਲਾਡੀ ਪੁੱਤਰ ਹੰਸ ਰਾਜ ਵਾਸੀ ਬੈਚ ਬਾਜਾ ਥਾਣਾ ਟਾਂਡਾ ਪਾਸ ਨਸ਼ੀਲਾ ਪਦਾਰਥ ਸ਼ਾਮਦ ਹੋਣ ਤੇ ਮੁਕੱਦਮਾ ਨੰ 255 ਮਿਤੀ 25-9-22 ਅਧ22-61-85 NDPS ACT ਥਾਣਾ ਟਾਂਡਾ ਦਰਜ ਰਜਿਸਟਰ ਕੀਤਾ ਗਿਆ ਸੀ। ਜੋ ਦੋਸ਼ੀਆਨ ਵੱਲ ਕੀਤੇ ਗਏ ਫਰਦ ਇੰਕਸ਼ਾਫ ਤੇ ਲਖਵਿੰਦਰ ਸਿੰਘ ਉਰਫ ਲੱਕੀ ਪੁੱਤਰ ਸੁਦੇਸ਼ ਉਰਫ ਕਾਲਾ ਵਾਸੀ ਜੌਹਲਾ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਨੂੰ ਮੁਕੱਦਮਾ ਵਿੱਚ ਨਾਮਜਦ ਕੀਤਾ ਗਿਆ ਸੀ ਜੋ ਮਿਤੀ 22.11.2022 ਨੂੰ ਏ ਐਸ ਆਈ ਰਾਜੇਸ਼ ਕੁਮਾਰ 732/ਹੁਸ਼ਿ ਇੰਚ ਚੌਕੀ ਸਰਾਂ ਸਮੇਤ ਪੁਲਿਸ ਪਾਰਟੀ ਗਸਤ ਥਾ ਚੈਕਿੰਗ ਸੱਕੀ ਪੁਰਸਾ ਤੋਂ ਉਕਤ ਮੁਕੱਦਮਾ ਦੀ ਤਫਤੀਸ਼ ਦੇ ਸਬੰਧ ਵਿੱਚ ਚੰਡੀਗੜ ਕਲੋਨੀ ਟਾਂਡਾ ਮੌਜੂਦ ਸੀ ਤਾਂ ਰੇਲਵੇ ਲਾਈਨ ਵੱਲੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ।ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਲ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਲਖਵਿੰਦਰ ਸਿੰਘ ਉਰਫ ਲੱਕੀ ਪੁੱਤਰ ਸੁਦੇਸ਼ ਉਰਫ ਕਾਲਾ ਵਾਸੀ ਜੌਹਲਾਂ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਕਰਨ ਤੇ ਉਸ ਪਾਸੇ 318 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ ।ਦੋਸ਼ੀ ਲਖਵਿੰਦਰ ਸਿੰਘ ਉਰਫ ਲੱਕੀ ਪਾਸੋਂ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

error: copy content is like crime its probhihated