Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜਿਲ੍ਹਾ ਪਠਾਨਕੋਟ ਵਿਖੇ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੇ ਠੇਕੇ ਦੇ ਆਧਾਰ ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਬਤੌਰ ਪਟਵਾਰੀ ਲਈ 8 ਦਸੰਬਰ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜੀਆਂ

ਜਿਲ੍ਹਾ ਪਠਾਨਕੋਟ ਵਿਖੇ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੇ ਠੇਕੇ ਦੇ ਆਧਾਰ ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਬਤੌਰ ਪਟਵਾਰੀ ਲਈ 8 ਦਸੰਬਰ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜੀਆਂ

ਪਠਾਨਕੋਟ (ਤਰੁਣ ਸਣਹੋਤਰਾ)

23 ਨਵੰਬਰ : ਪੰਜਾਬ ਸਰਕਾਰ,ਮਾਲ ਤੇ ਪੁਨਰਵਾਸ ਵਿਭਾਗ (ਮੁਰੱਬਾਬੰਦੀ ਸਾਖਾ) ਵੱਲੋਂ ਜਿਲ੍ਹਾ ਪਠਾਨਕੋਟ ਵਿਖੇ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੇ ਠੇਕੇ ਦੇ ਆਧਾਰ ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਬਤੌਰ ਪਟਵਾਰੀ ਦੀ ਭਰਤੀ ਕੀਤੀ ਜਾ ਰਹੀ ਹੈ।ਇਹ ਪ੍ਰਗਟਾਵਾ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।ਉਨ੍ਹਾਂ ਕਿਹਾ ਕਿ ਠੇਕੇ ਦੇ ਆਧਾਰ ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਬਤੌਰ ਪਟਵਾਰੀ ਦੀ ਭਰਤੀ ਲਈ ਬਿਨੈਕਾਰ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਅਰਜੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਪਠਾਨਕੋਟ ਵਿਖੇ ਕਮਰਾ ਨੰਬਰ ਤੇ 317-18 ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾ ਕਿਹਾ ਕਿ ਠੇਕੇ ਦੇ ਆਧਾਰ ਤੇ ਭਰਤੀ ਪਟਵਾਰੀਆਂ ਦੀ ਨਿਯੁਕਤੀ ਪੇਂਡੂ ਖੇਤਰਾਂ (ਸਿਵਾਏ ਸਹਿਰੀ/ਅਰਧ ਸਹਿਰੀ) ਵਿੱਚ ਕੀਤੀ ਜਾਵੇਗੀ, ਠੇਕੇ ਦੇ ਆਧਾਰ ਤੇ ਭਰਤੀ ਪਟਵਾਰੀਆਂ ਨੂੰ ਵੱਲੋਂ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲੀ ਕਰਨ ਦਾ ਅਖਤਿਆਰ ਨਹੀਂ ਹੋਵੇਗਾ।ਇਹਨਾਂ ਆਸਾਮੀਆਂ ਤੇ ਠੇਕੇ ਦੇ ਆਧਾਰ ਤੇ ਤੈਨਾਤ ਪਟਵਾਰੀ ਏ.ਐਸ.ਐਮ./ਡੀ.ਐਸ.ਐਮ. ਰਾਹੀਂ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਠੇਕੇ ਦੇ ਆਧਾਰ ਤੇ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿੱਚੋਂ ਬਤੌਰ ਪਟਵਾਰੀ ਦੀ ਭਰਤੀ ਕੀਤੇ ਪਟਵਾਰੀਆਂ ਨੂੰ ਪ੍ਰਤੀ ਮਹੀਨਾ ਫਿਕਸ ਤਨਖਾਹ ਕੇਵਲ 35,000/- ਰੁਪਏ ਦਿੱਤੀ ਜਾਵੇਗੀ ਅਤੇ ਰਿਟਾਇਰਡ ਪਟਵਾਰੀ/ਕਾਨੂੰਗੋ ਦੀ ਉਮਰ 67 ਸਾਲ ਤੋਂ ਜਿਆਦਾ ਨਾ ਹੋਵੇ।ਉਨ੍ਹਾਂ ਕਿਹਾ ਕਿ ਰਿਟਾਇਰਡ ਪਟਵਾਰੀ/ਕਾਨੂੰਗੋ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾ ਚਲੀ ਹੋਵੇ ਅਤੇ ਉਸਦਾ ਸੇਵਾ ਰਿਕਾਰਡ ਸਾਫ ਸੁਥਰਾ ਹੋਵੇ। ਉਨ੍ਹਾਂ ਕਿਹਾ ਕਿ ਇਸ ਲਈ ਇੱਛੁਕ ਸੇਵਾਮੁਕਤ ਪਟਵਾਰੀ ਕਾਨੂੰਗੋ ਆਪਣੀਆਂ ਅਰਜੀਆ ਇਸ ਦਫਤਰ ਦੀ ਸਦਰ ਕਾਨੂੰਗੋ ਸਾਖਾ ਕਮਰਾ ਨੰ: 317-18, ਜਿਲ੍ਹਾ ਪ੍ਰਬੰਧਕੀ ਕੰਮਪਲੈਕਸ, ਮਲਿਕਪੁਰ ਵਿਖੇ ਦੇ ਸਕਦੇ ਹਨ। ਦਰਖਾਸਤ ਦੇ ਨਾਲ ਪ੍ਰਾਰਥੀ ਵੱਲੋਂ ਸਵੈ-ਘੋਸਣਾ ਕੀਤੀ ਜਾਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਵੀ ਸਜਾ ਨਹੀਂ ਸੁਣਾਈ ਗਈ ਹੋਵੇ ਅਤੇ ਉਸ ਖਿਲਾਫ ਕੋਈ ਵੀ ਕੋਰਟ ਕੇਸ ਇਨਕੁਆਰੀ/ਐਫ.ਆਈ.ਆਰ. ਪੈਡਿੰਗ ਨਹੀਂ ਹੈ।

error: copy content is like crime its probhihated