Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਅੱਜ ਦੇ ਨੌਜਵਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ : ਚੌਧਰੀ ਰਾਜਵਿੰਦਰ ਰਾਜਾ

ਅੱਜ ਦੇ ਨੌਜਵਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ : ਚੌਧਰੀ ਰਾਜਵਿੰਦਰ ਰਾਜਾ

ਪਿੰਡ ਥਿੰਦਾ ਚਿਪੜਾ ਵਿਖੇ ਤੀਸਰਾ ਕ੍ਰਿਕਟ ਟੂਰਨਾਮੈਂਟ ਦਾ ਚੌਧਰੀ ਰਾਜਵਿੰਦਰ ਰਾਜਾ ਨੇ ਰਿਬਨ ਕਟਕੇ ਕੀਤਾ ਉਦਘਾਟਨ

ਗੜ੍ਹਦੀਵਾਲਾ, 24 ਨਵੰਬਰ (ਯੋਗੇਸ਼ ਗੁਪਤਾ) ਪਿੰਡ ਥਿੰਦਾ ਚਿਪੜਾ ਵਿਖੇ ਨੌਜਵਾਨਾਂ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਪਰਮਜੀਤ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਗੋਰੀ ਢਿਲੋਂ ਅਤੇ ਗੁਰਦੀਪ ਸਹੋਤਾ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਤੀਸਰਾ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਸ਼ਾਨੋ- ਸ਼ੌਕਤ ਨਾਲ ਸ਼ੁਰੂ ਹੋ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਜ਼ਿਲਾ ਯੂਥ ਪ੍ਰਧਾਨ ਚੋਧਰੀ ਰਾਜਵਿੰਦਰ ਸਿੰਘ ਰਾਜਾ ਨੇ ਕੀਤਾ।

ਟੂਰਨਾਮੈਂਟ ਦਾ ਉਦਘਾਟਨੀ ਮੈਚ ਭੂੰਗਾ ਅਤੇ ਧੂਤ ਕਲਾਂ ਵਿਚਕਾਰ ਹੋਇਆ, ਜਿਸ ਵਿਚ ਧੂਤ ਕਲਾਂ ਦੀ ਟੀਮ ਨੇ ਭੂੰਗਾ ਦੀ ਟੀਮ ਨੂੰ 30 ਦੌੜਾਂ ਨਾਲ ਹਰਾਇਆ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦੇ ਨੌਜਵਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ। ਇਸ ਲਈ ਦੇਸ਼ ਦੇ ਭਵਿੱਖ ਲਈ ਨੌਜਵਾਨਾਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ । ਇਸ ਲਈ ਸਾਨੂੰ ਵੱਧ ਤੋਂ ਵੱਧ ਖੇਡ ਟੂਰਨਾਮੈਂਟ ਕਰਵਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਤੰਦਰੁਸਤਰਹਿ ਸਕਣ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਬੰਧਕਾਂ ਵੱਲੋਂ ਆਏ ਹੋਏ . ਮਹਿਮਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ 36 ਟੀਮਾਂ ਭਾਗ ਲੈ ਰਹੀਆਂ ਹਨ।

ਊਨਾ ਦਸਿਆ ਕਿ ਜੇਤੂ ਟੀਮਾਂ ਨੂੰ 31 ਤੇ 21 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਇਸ ਮੌਕੇ ‘ਆਪ’ ਬਲਾਕ ਪ੍ਰਧਾਨ ਹਰਜੀਤ ਸਿੰਘ ਭਾਟੀਆ, ਹਰਦੀਪ ਸਿੰਘ, ਅਮਨਦੀਪ ਸਿੰਘ, ਰਵੀ ਕਾਲਕਟ, ਕਮਲਜੀਤ ਸਿੰਘ, ਹਰਦੀਪ ਸਿੰਘ, ਰਾਜਵਿੰਦਰ ਸਿੰਘ, ਇੰਸਪੈਕਟਰ ਜਸਵੀਰ ਸਿੰਘ ਆਦਿ ਸਮੇਤ ਭਾਰੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ ।