ਗੜ੍ਹਦੀਵਾਲਾ(ਚੌਧਰੀ)
25 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੀ ਬੀ.ਐਸ-ਸੀ. ਸਮੈਸਟਰ ਛੇਵਾਂ ਦੀ ਵਿਦਿਆਰਥਣ ਨੈਨੀ ਪੁੱਤਰੀ ਸ੍ਰੀ ਸੁਰੇਸ਼ ਕੁਮਾਰ ਨੇ 90.56% (3260/3600) ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਸੱਤਵਾਂ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਕਾਲਜ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਨੈਨੀ ਆਪਣੀ ਮਿਹਨਤ ਅਤੇ ਲਗਨ ਸਦਕਾ ਯੂਨੀਵਰਸਿਟੀ ਵਿੱਚੋਂ ਪਹਿਲੇ ਅਤੇ ਦੂਜੇ ਸਮੈਸਟਰ ਵਿਚੋਂ ਅੱਠਵਾਂ, ਤੀਜੇ ਸਮੈਸਟਰ ਵਿਚੋਂ ਨੌਵਾਂ , ਚੌਥੇ ਅਤੇ ਪੰਜਵੇਂ ਸਮੈਸਟਰ ਵਿਚੋਂ ਸੱਤਵਾਂ ਸਥਾਨ ਪ੍ਰਾਪਤ ਕਰਦੀ ਆ ਰਹੀ ਹੈ।ਵਿਦਿਆਰਥਣ ਦੀ ਵੱਡੀ ਪ੍ਰਾਪਤੀ ਅਤੇ ਮਿਹਨਤ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਨੂੰੁੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ।ਉਹਨਾ ਨੇ ਐਗਰੀਕਲਚਰ ਵਿਭਾਗ ਦੇ ਮੁੱਖੀ ਪ੍ਰੋ. ਦੀਦਾਰ ਸਿੰਘ ਅਤੇ ਪ੍ਰੋ. ਅਮਨਦੀਪ ਸਿੰਘ ਨੂੰ ਵੀ ਵਧਾਈ ਦਿੱਤੀ।








