Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਆਰਥਿਕ ਤੌਰ ਤੇ ਕਮਜ਼ੋਰ ਵਰਗ ਅਧੀਨ 5 ਨਵ ਨਿਯੁਕਤ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਆਰਥਿਕ ਤੌਰ ਤੇ ਕਮਜ਼ੋਰ ਵਰਗ ਅਧੀਨ 5 ਨਵ ਨਿਯੁਕਤ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਠਾਨਕੋਟ (ਤਰੁਣ ਸਣਹੋਤਰਾ)

6635 ਈਟੀਟੀ ਅਧਿਆਪਕ ਦੀ ਭਰਤੀ ਪ੍ਰਕਿਰਿਆ ਰਾਹੀਂ ਹੋਈ ਚੋਣ

25,ਨਵੰਬਰ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤੇ ਪਹਿਰਾ ਦਿੰਦਿਆਂ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਈਟੀਈ ਅਧਿਆਪਕਾਂ ਦੀਆ 6635 ਅਸਾਮੀਆਂ ਤੇ ਭਰਤੀ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਸਵੰਤ ਸਿੰਘ ਅਤੇ ਉੱਪ ਜ਼ਿਲ੍ਹਾਂ ਸਿੱਖਿਆ ਅਫਸਰ ਐਲੀਮੈਂਟਰੀ ਡੀਜੀ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਦਫ਼ਤਰ ਵਿੱਚ ਇਨ੍ਹਾਂ 5 ਨਵ ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਤੋਂ ਬਾਅਦ ਭਰਤੀ ਪ੍ਰੀਖਿਆ ਰਾਹੀ ਇਨ੍ਹਾਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ।ਮੁੱਖ ਦਫਤਰ ਵੱਲੋਂ ਜਿਲ੍ਹਾ ਪਠਾਨਕੋਟ ਲਈ ਆਰਥਿਕ ਤੌਰ ਤੇ ਕਮਜ਼ੋਰ ਵਰਗ ਅਧੀਨ 5 ਅਧਿਆਪਕਾਂ ਦੀ ਚੋਣ ਕਰਕੇ ਜਿਲ੍ਹੇ ਨੂੰ ਭੇਜੀ ਗਈ ਹੈ। ਇਹਨਾਂ ਅਧਿਆਪਕਾਂ ਨੂੰ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਵਿੱਚ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਦੀ ਨਿਯੁਕਤੀ ਨਾਲ ਸਿੱਖਿਆ ਸੁਧਾਰਾਂ ਨੂੰ ਬੜਾਵਾ ਮਿਲੇਗਾ ਅਤੇ ਅਧਿਆਪਕਾਂ ਦੀ ਘਾਟ ਦੂਰ ਹੋਵੇਗਾ।ਚੁਣੇ ਗਏ ਅਧਿਆਪਕਾਂ ਵਿੱਚੋ ਵਿਵੇਕ ਸ਼ਰਮਾ, ਵਿਨੋਦ ਸ਼ਰਮਾਂ, ਅਨੂੰ ਸ਼ਰਮਾਂ, ਰਾਧਿਕਾ ਸ਼ਰਮਾਂ ਅਤੇ ਰਜਨੀ ਬਾਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਨਿਸ਼ਠਾ ਅਤੇ ਤਨਦੇਹੀ ਨਾਲ ਨਿਭਾਉਣਗੇ।

ਇਸ ਨਿਯੁਕਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਬੀਪੀਈਓ ਕੁਲਦੀਪ ਸਿੰਘ ਅਤੇ ਬੀਪੀਈਓ ਰਾਕੇਸ਼ ਠਾਕੁਰ, ਸਟੈਨੋ ਐਂਡ ਡੀਲਿੰਗ ਹੈਡ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਤਰੁਣ ਪਠਾਨੀਆ, ਜ਼ਿਲ੍ਹਾ ਐਮਆਈਐਸ ਕੋਆਰਡੀਨੇਟਰ ਮਨੀਸ਼ ਗੁਪਤਾ ਵੱਲੋਂ ਸਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ। ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਵੱਲੋ ਇਨ੍ਹਾਂ ਨਵ ਨਿਯੁਕਤ ਅਧਿਆਪਕਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾ ਦਿੱਤੀਆ।