Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਏ.ਬੀ.ਸ਼ੂਗਰ ਮਿੱਲ ਰੰਧਾਵਾ (ਦਸੂਹਾ )ਵੱਲੋਂ ਸੀਜ਼ਨ 2022-23 ਦੇ ਗੰਨੇ ਦੀ ਪਿੜਾਈ ਸ਼ੁਰੂ

ਏ.ਬੀ.ਸ਼ੂਗਰ ਮਿੱਲ ਰੰਧਾਵਾ (ਦਸੂਹਾ )ਵੱਲੋਂ ਸੀਜ਼ਨ 2022-23 ਦੇ ਗੰਨੇ ਦੀ ਪਿੜਾਈ ਸ਼ੁਰੂ

ਦਸੂਹਾ / ਗੜ੍ਹਦੀਵਾਲਾ (ਚੌਧਰੀ) 

ਏ.ਬੀ.ਸੂਗਰ ਮਿੱਲ ਰੰਧਾਵਾ ਵਲੋਂ ਨਿਰੋਲ ਕਿਸਾਨਾਂ ਨੂੰ ਕਲੰਡਰ ਸਿਸਟਮ ਅਨੁਸਾਰ ਹੀ ਗੰਨੇ ਦੀਆਂ ਪਰਚੀਆਂ ਮਹੁੱਈਆਂ ਕਰਵਾਈਆਂ ਜਾਣਗੀਆਂ – ਗਰੇਵਾਲ

25 ਨਵੰਬਰ : ਏ.ਬੀ.ਸ਼ੂਗਰ ਮਿੱਲ ਰੰਧਾਵਾ (ਦਸੂਹਾ )ਵੱਲੋਂ ਗੰਨੇ ਦੀ ਸੀਜ਼ਨ 2022-23 ਦੀ ਪਿੜਾਈ ਮਿੱਲ ਦੇ ਗੰਨੇ ਦੀ ਪਿੜਾਈ ਸ਼ੁਰੂ ਕੀਤੀ ਗਈ।ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਭਾਈ ਇੰਦਰਜੀਤ ਸਿੰਘ ਸੁਹਾਣੇ ਵਾਲਿਆਂ,ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ, ਭਾਈ ਰਣਜੀਤ ਸਿੰਘ ਹੈਂਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲੇ ਆਦਿ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਦਿਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਇਸ ਮੌਕੇ ਏ.ਬੀ.ਸ਼ੂਗਰ ਮਿੱਲ ਰੰਧਾਵਾ (ਦਸੂਹਾ) ਦੀ 25 ਵੀਂ ਸਿਲਵਰ ਜੁਬਲੀ ਮਨਾਉਦਿਆਂ ਪ੍ਰਬੰਧਕਾਂ ਵੱਲੋਂ 60 ਦੇ ਕਰੀਬ ਪੁਰਾਣੇ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਭਾਈ ਰਣਜੀਤ ਸਿੰਘ ਹੈਂਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਵੱਲੋਂ ਸੀਜ਼ਨ ਦੀ ਸਫ਼ਲਤਾ ਦੀ ਅਰਦਾਸ ਉਪਰੰਤ ਗੰਨੇ ਦੇ ਸੀਜ਼ਨ ਦੀ ਪੜਾਈ ਦਾ ਸਰਦਾਰ ਰਾਜਿੰਦਰ ਸਿੰਘ ਚੱਢਾ ਸੀਡੀਐਮ ਏ.ਬੀ. ਸ਼ੂਗਰ ਮਿੱਲ ਲਿਮਟਿਡ ਅਤੇ ਜੁਆਇੰਟ ਐਮ.ਡੀ ਸਰਦਾਰ ਅਸ਼ੀਸ਼ ਸਿੰਘ ਚੱਢਾ ਵੱਲੋਂ ਉਦਘਾਟਨ ਕੀਤਾ।

ਇਸ ਮੌਕੇ ਪਹਿਲੀਆਂ 25 ਟਰਾਲੀਆਂ ਲਿਆਉਣ ਵਾਲੇ ਕਿਸਾਨਾਂ ਨੂੰ ਮਿੱਲ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਨਾਂ ਨੂੰ ਤੋਹਫ਼ੇ ਭੇਂਟ ਕੀਤੇ ਗਏ।ਇਸ ਮੌਕੇ ਮਿੱਲ ਦੇ ਪ੍ਰੈਜ਼ੀਡੈਂਟ ਬਲਵੰਤ ਸਿੰਘ ਗਰੇਵਾਲ ਨੇ ਕਿਹਾ ਮਿੱਲ ਦੇ ਸੀ.ਐੱਮ. ਡੀ.ਸਰਦਾਰ ਰਾਜਿੰਦਰ ਸਿੰਘ ਚੱਢਾ ਅਤੇ ਉਨਾਂ ਦੇ ਸਪੁੱਤਰ ਐਮ. ਡੀ.ਅਸ਼ੀਸ ਚੱਢਾ ਦੇ ਦੀ ਅਗਵਾਈ ਹੇਠ ਮਿੱਲ ਦਾ ਪਿੜਾਈ ਸੀਜ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਗੰਨੇ ਦੀ ਛਿਲਾਈ ਸਬੰਧੀ ਪ੍ਰਬੰਧ ਕਰ ਲੈਣ ਤਾਂ ਜੋ ਕੈਲੰਡਰ ਸਿਸਟਮ ਚਲਾਉਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨਾਂ ਕਿਹਾ ਕਿ ਗੰਨੇ ਦੀ ਛਲਾਈ ਪਰਚੀ ਆਉਣ ਤੋਂ ਬਾਅਦ ਹੀ ਕਰਵਾਈ ਜਾਵੇ ।ਇਸ ਮੌਕੇ ਮਿੱਲ ਦੇ ਜੀ.ਐਮ.ਕੇਨ. ਪੰਕਜ ਕੁਮਾਰ,ਡੀ.ਜੀ.ਐੱਮ.ਕੁਲਦੀਪ ਸਿੰਘ,ਏ.ਜੀ.ਐਮ ਦੇਸ ਰਾਜ, ਪੁਸ਼ਪਿੰਦਰ ਸ਼ਰਮਾ,ਜੀਐਮ ਫਨਾਈਸ਼ ਭੋਪਾਲ ਸਿੰਘ,ਕੇ ਕੇ ਮਿਸ਼ਰਾ,ਜਸਵਿੰਦਰ ਸਿੰਘ ਧੁੱਗਾ ਮੁੱਖ ਬੁਲਾਰਾ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ,ਇਕਬਾਲ ਸਿੰਘ ਜੌਹਲ, ਗੁਰਪ੍ਰੀਤ ਸਿੰਘ ਹੀਰਾਹਾਰ, ਜੁਝਾਰ ਸਿੰਘ ਕੇਸੋਪੁਰ,ਪ੍ਰੀਤਮੋਹਣ ਸਿੰਘ ਝੱਜੀਪਿੰਡ,ਹਰਭਜਨ ਸਿੰਘ ਢੱਟ,ਅਮਰਜੀਤ ਸਿੰਘ ਮਾਹਲ ,ਹਰਵਿੰਦਰ ਸਿੰਘ ਥੇਂਦਾ,ਕੈਪਟਨ ਲਛਮਣ ਸਿੰਘ ਰੰਧਾਵਾ, ਜਰਨੈਲ ਸਿੰਘ ਡੱਫਰ,ਰਾਜਿੰਦਰ ਸਿੰਘ ਹਲੇੜ, ਮਨਪ੍ਰੀਤ ਸਿੰਘ ਰੰਧਾਵਾ, ਸੇਰਪ੍ਰਤਾਪ ਸਿੰਘ,ਸੰਤ ਸਿੰਘ ਜੰਡੋਰ,ਸਤਪਾਲ ਸਿੰਘ ਹੀਰਾਹਾਰ,ਪਿ੍ਤਪਾਲ ਸਿੰਘ ਚੱਕਬਾਮੂ,ਲਖਵਿੰਦਰ ਸਿੰਘ,ਸਾਬੀ ਰੰਧਾਵਾ, ਰਣਜੀਤ ਸਿੰਘ ਬਾਜਵਾ,ਕੁਲਦੀਪ ਸਿੰਘ ਬਾਬਕ, ਸਰਪੰਚ ਕੁਲਦੀਪ ਸਿੰਘ ਥੇਂਦਾ,ਸਿਕਾਊਟੀ ਇੰਚਾਰਜ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਤੇ ਕਿਸਾਨ ਹਾਜਰ ਸਨ।