Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੇ.ਐਲ.ਚਾਂਦ ਵੈਲਫੇਅਰ ਟਰੱਸ ਨੇ ਮੁਕੰਦਪੁਰ ਦੇ ਲੋੜਵੰਦ ਪਰਿਵਾਰ ਨੂੰ ਭੇਂਟ ਕੀਤੀ ਵਹੀਲ ਚੇਅਰ

ਕੇ.ਐਲ.ਚਾਂਦ ਵੈਲਫੇਅਰ ਟਰੱਸ ਨੇ ਮੁਕੰਦਪੁਰ ਦੇ ਲੋੜਵੰਦ ਪਰਿਵਾਰ ਨੂੰ ਭੇਂਟ ਕੀਤੀ ਵਹੀਲ ਚੇਅਰ

ਫਗਵਾੜਾ (ਲਾਲੀ ਦਾਦਰ )

* ਟਰੱਸਟ ਵਲੋਂ ਸਮਾਜ ਸੇਵਾ ‘ਚ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ – ਚੁੰਬਰ

27 ਨਵੰਬਰ : ਸਮਾਜ ਸੇਵਾ ਦੇ ਕੰਮਾਂ ਨਾਲ ਜਾਣੀ ਜਾਂਦੀ ਨਾਮਵਰ ਸਮਾਜ ਸੇਵੀ ਸੰਸਥਾਂ ਕੇ.ਐੱਲ ਚਾਂਦ ਵੈਲਫੇਅਰ ਟਰੱਸਟ (ਯੂ.ਕੇ) ਵਲੋਂ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸੂਬਾ ਕੋਆਰਡੀਨੇਟਰ ਰਜਿੰਦਰ ਬੰਟੀ ਦੀ ਅਗਵਾਈ ਹੇਠ ਫਰੈਂਡਜ਼ ਕਲੋਨੀ ਫਗਵਾੜਾ ਵਿਖੇ ਕੀਤਾ ਗਿਆ। ਸਮਾਗਮ ਦੌਰਾਨ ਸਮਾਜ ਸੇਵਾ ਦਾ ਇਕ ਹੋਰ ਉਪਰਾਲਾ ਕਰਦਿਆਂ ਮੁਕੰਦਪੁਰ ਦੇ ਵਸਨੀਕ ਜਰੂਰਤਮੰਦ ਨੂੰ ਵਹੀਲ ਚੇਅਰ ਭੇਂਟ ਕੀਤੀ ਗਈ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸਮਾਜ ਸੇਵੀ ਤਾਰਾ ਚੰਦ ਚੁੰਬਰ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਏ.ਐਸ.ਆਈ ਸਤਨਾਮ ਸਿੰਘ ਮਾਧੋਪੁਰ ਨੇ ਸ਼ਿਰਕਤ ਕੀਤੀ। ਉਹਨਾਂ ਲੋੜਵੰਦ ਨੂੰ ਵਹੀਲ ਚੇਅਰ ਦੇਣ ਦੇ ਸੰਸਥਾ ਵਲੋਂ ਕੀਤੇ ਉਪਰਾਲੇ ਅਤੇ ਲੋੜਵੰਦਾਂ ਦੀ ਸੇਵਾ ਸਹਾਇਤਾ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਟਰੱਸਟ ਦੇ ਸੂਬਾ ਕੋਆਡੀਨੇਟਰ ਰਜਿੰਦਰ ਕੁਮਾਰ ਬੰਟੀ ਨੇ ਸੰਸਥਾਂ ਵੱਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਸਮੂਹ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਇਸੇ ਤਰਾਂ ਭਵਿੱਖ ਵਿੱਚ ਵੀ ਸਮਾਜ ਸੇਵਾ ਦੇ ਕਾਰਜ ਨਿਰੰਤਰ ਜਾਰੀ ਰੱਖਣ ਦਾ ਭਰੋਸਾ ਦਿੱਤਾ। ਇਸ ਮੋਕੇ ਸੀਨੀਅਰ ਮੀਤ ਪ੍ਰਧਾਨ ਸ਼ਿੰਗਾਰਾ ਰਾਮ, ਐਡਵੋਕੇਟ ਐਸ.ਕੇ ਅੱਗਰਵਾਲ, ਜਸਵਿੰਦਰ ਸਿੰਘ ਠੇਕੇਦਾਰ ਅਕਾਲਗੜ੍ਹ, ਕੈਸ਼ੀਅਰ ਆਸ਼ਾ ਰਾਣੀ ਚੁੰਬਰ, ਕੈਲਵਿਨ ਚੁੰਬਰ, ਕੇਸਰ ਸਿੰਘ, ਆਰਿਅਨ, ਗੁਰਨਾਮ ਪਾਲ ਅਕਾਲਗੜ੍ਹ ਤੋਂ ਇਲਾਵਾ ਪਤਵੰਤੇ ਵੀ ਹਾਜਰ ਸਨ।