Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing 01 ਕਿਲੋ ਅਫੀਮ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

01 ਕਿਲੋ ਅਫੀਮ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਫਗਵਾੜਾ ( ਲਾਲੀ ਦਾਦਰ )

28 ਨਵੰਬਰ : ਫਗਵਾੜਾ ਪੁਲਿਸ ਨੂੰ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਮੁਹਿਮ ਤਹਿਤ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਥਾਣਾ ਰਾਵਲਪਿੰਡੀ ਪੁਲਿਸ ਨੇ 1 ਕਿੱਲੋਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਨੂੰ ਟੀ ਪੁਆਇੰਟ ਨਹਿਰ ਪੁਲੀ ਪਾਂਸ਼ਟਾ ਤੋਂ ਕਾਬੂ ਕੀਤਾ। ਗਿਰਫਤਾਰ ਵਿਅਕਤੀ ਦੀ ਪਹਿਚਾਣ ਰਾਜਿੰਦਰ ਉਰਫ ਬਿੰਦਰ ਪੁੱਤਰ ਅੱਛਰ ਵਾਸੀ ਗੱਜਰ ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਐਸ.ਐਚ.ਓ. ਰਾਵਲਪਿੰਡੀ ਇੰਸਪੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ. ਕਪੂਰਥਲਾ ਸ੍ਰੀ ਨਵਨੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਭੈੜੇ ਅਨਸਰਾਂ ਖਿਲਾਫ ਚਲਾਈ ਮੁਹਿਮ ਤਹਿਤ ਪੁਲਿਸ ਚੌਂਕੀ ਪਾਂਸ਼ਟਾ ਦੇ ਇੰਚਾਰਜ ਏ.ਐਸ.ਆਈ. ਬਲਵੀਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਉਕਤ ਵਿਅਕਤੀ ਨੂੰ ਉਸਦੀ ਸਵਿਫਟ ਕਾਰ ਨੰਬਰ ਪੀਬੀ 07 ਸੀਏ 0946 ਸਮੇਤ ਕਾਬੂ ਕੀਤਾ ਹੈ। ਦੋਸ਼ੀ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਕੈਪਸ਼ਨ- ਇੱਕ ਕਿੱਲੋ ਅਫੀਮ ਸਮੇਤ ਗਿਰਫਤਾਰ ਦੋਸ਼ੀ ਦੇ ਨਾਲ ਪੁਲਿਸ ਪਾਰਟੀ।

error: copy content is like crime its probhihated