Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਮੁੱਖ ਮੰਤਰੀ ਵਲੋਂ ਮੈਡੀਕਲ ਕਾਲਜ ਦੇ ਸਥਾਨ ਦਾ ਨਿਰੀਖਣ ਕਰਨਾ ਦਰਸਾਉਂਦਾ ਹੈ ਉਨ੍ਹਾਂ ਦੀ ਲੋਕ ਹਿਤੈਸ਼ੀ ਪਹਿਲਕਦਮੀ : ਕੈਬਨਿਟ ਮੰਤਰੀ ਜਿੰਪਾ

ਮੁੱਖ ਮੰਤਰੀ ਵਲੋਂ ਮੈਡੀਕਲ ਕਾਲਜ ਦੇ ਸਥਾਨ ਦਾ ਨਿਰੀਖਣ ਕਰਨਾ ਦਰਸਾਉਂਦਾ ਹੈ ਉਨ੍ਹਾਂ ਦੀ ਲੋਕ ਹਿਤੈਸ਼ੀ ਪਹਿਲਕਦਮੀ : ਕੈਬਨਿਟ ਮੰਤਰੀ ਜਿੰਪਾ

ਹੁਸ਼ਿਆਰਪੁਰ(ਬਿਊਰੋ) 

ਕਿਹਾ, ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਬਣਨ ਨਾਲ ਮੈਡੀਕਲ ਸਿੱਖਿਆ ਦੇ ਨਾਲ-ਨਾਲ ਸਿਹਤ ਖੇਤਰ ਵਿਚ ਵੀ ਜ਼ਿਲ੍ਹਾ ਕਰੇਗਾ ਤਰੱਕੀ

28 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਸ਼ਹੀਦ ਊਧਮ ਸਿੰਘ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਸਰਕਾਰੀ ਮੈਡੀਕਲ ਕਾਲਜ) ਦੇ ਸਥਾਨ ਦਾ ਨਿਰੀਖਣ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਵਿਕਾਸਸ਼ੀਲ ਸੋਚ ਤੇ ਲੋਕ ਹਿਤੈਸ਼ੀ ਪਹਿਲਕਦਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਇਸ ਮੈਡੀਕਲ ਕਾਲਜ ਲਈ ਜ਼ਿਲ੍ਹਾ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ, ਜੋ ਕਿ ਸਥਾਨਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਨਾਲ ਜਿਥੇ ਸਿਹਤ ਤੇ ਜਾਂਚ ਸੁਵਿਧਾਵਾਂ ਨੂੰ ਹੁਲਾਰਾ ਮਿਲੇਗਾ, ਉਥੇ ਹਲਕੇ ਵਿਚ ਵਿਕਾਸ ਦੀ ਨਵੀਂ ਇਬਾਰਤ ਵੀ ਲਿਖੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਦੋਆਬੇ ਦੀ ਉਨਤੀ ਤੇ ਤਰੱਕੀ ਲਈ ਹੁਸ਼ਿਆਰਪੁਰ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਿਆ ਹੈ। ਉਨ੍ਹਾਂ ਕਿਹਾ ਕਿ 325 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਹੁਸ਼ਿਆਰਪੁਰ ਵਿਚ ਮੈਡੀਕਲ ਸਿੱਖਿਆ ਦੇ ਖੇਤਰ ਵਿਚ ਨਵੀਂ ਸ਼ੁਰੂਆਤ ਹੋਵੇਗੀ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੈਡੀਕਲ ਕਾਲਜ ਨਾਲ ਹੁਸ਼ਿਆਰਪੁਰ ਦੇ ਨਾਲ-ਨਾਲ ਹੋਰ ਜ਼ਿਲ੍ਹਿਆਂ ਤੇ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਵੀ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਹੋਣਹਾਰ ਬੱਚਿਆਂ ਨੂੰ ਐਮ.ਬੀ.ਬੀ.ਐਸ. ਤੇ ਐਮ. ਡੀ ਦੀ ਪੜ੍ਹਾਈ ਲਈ ਦੂਜੇ ਰਾਜਾਂ ਤੇ ਵਿਦੇਸ਼ਾਂ ਵਿਚ ਜਾਣ ਦੀ ਜਰੂਰਤ ਨਹੀਂ ਪਵੇਗੀ ਅਤੇ ਉਹ ਘੱਟ ਪੈਸਿਆਂ ਵਿਚ ਹੀ ਹੁਸ਼ਿਆਰਪੁਰ ਵਿਚ ਆਪਣੀ ਪੜ੍ਹਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜ਼ਿਲ੍ਹੇ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੁਵਿਧਾਵਾਂ ਵੀ ਉਪਲਬੱਧ ਹੋ ਸਕਣਗੀਆਂ ਜੋ ਕਿ ਹੁਸ਼ਿਆਰਪੁਰ ਦੇ ਲੋਕਾਂ ਦੀ ਬਹੁਤ ਲੰਬੇ ਸਮੇਂ ਤੋਂ ਮੰਗ ਸੀ।

error: copy content is like crime its probhihated