Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing 30 ਗ੍ਰਾਮ ਹੈਰੋਇਨ ਨੁਮਾ ਪਦਾਰਥ ਤੇ ਕਾਰ ਸਮੇਤ ਇੱਕ ਨੌਜਵਾਨ ਕਾਬੂ,ਇੱਕ ਫਰਾਰ

30 ਗ੍ਰਾਮ ਹੈਰੋਇਨ ਨੁਮਾ ਪਦਾਰਥ ਤੇ ਕਾਰ ਸਮੇਤ ਇੱਕ ਨੌਜਵਾਨ ਕਾਬੂ,ਇੱਕ ਫਰਾਰ

ਹੁਸ਼ਿਆਰਪੁਰ (ਬਿਊਰੋ) 

28 ਨਵੰਬਰ  : 30 ਗ੍ਰਾਮ ਹੈਰੋਇਨ ਨੁਮਾ ਪਦਾਰਥ ਸਮੇਤ ਸਦਰ ਪੁਲਿਸ ਨੇ ਇੱਕ ਨੌਜਵਾਨ ਨੂੰ ਕਾਰ ਸਮੇਤ ਕਾਬੂ ਕੀਤਾ ਹੈ ਅਤੇ ਦੂਸਰਾ ਨੌਜਵਾਨ ਭੱਜਣ ਵਿਚ ਕਾਮਯਾਬ ਹੋ ਗਿਆ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸੋਰਵ ਪੁੱਤਰ ਵਰਿੰਦਰ ਕੁਮਾਰ ਵਾਸੀ ਕੋਟ ਹਟਲੀ ਥਾਣਾ ਬਲਦਵਾੜਾ ਜਿਲਾ ਮੰਡੀ ਹਿਮਾਚਲ ਪ੍ਰਦੇਸ਼ ਤੇ ਭੱਜਣ ਵਾਲੇ ਨੌਜਵਾਨ ਦੀ ਪਛਾਣ ਅਸ਼ੀਸ਼ ਚੰਦੇਲ ਪੁੱਤਰ ਸੁਨੀਲ ਕੁਮਾਰ ਵਾਸੀ ਬਰੋਟ ਥਾਣਾ ਬਲਦਵਾੜਾ ਜਿਲਾ ਮੰਡੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਐਸ.ਅਈ ਸੇਵਕ ਸਿੰਘ ਸਮੇਤ ਪੁਲਿਸ ਪਾਰਟੀ ਅੱਡਾ ਚੱਕ ਸਾਧੂ ਨਜਦੀਕ ਪੁਲ ਮੌਜੂਦ ਸੀ ਤਾਂ ਹੁਸ਼ਿਆਰਪੁਰ ਦੀ ਤਰਫੋਂ ਇੱਕ ਕਾਰ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਡਰਾਇਵਰ ਨੇ ਪੁਲਿਸ ਪਾਰਟੀ ਨੂੰ ਦੇਖ ਕਾਰ ਨੂੰ ਪਿਛਾਹ ਨੂੰ ਮੁੜਨ ਲੱਗਾ ਤਾ ਕਾਰ ਬੰਦ ਹੋ ਗਈ ਤੇ ਕਾਰ ਦੀ ਕੰਡਕਟਰ ਸਾਈਡ ਬੈਠਾ ਨੋਜਵਾਨ ਕਾਰ ਵਿੱਚੋ ਉਤਰ ਹਨੇਰਾ ਦਾ ਫਾਇਦਾ ਉਠਾਉਦੇ ਹੋਏ ਮੋਕਾ ਤੋ ਭੱਜ ਗਿਆ ਤਾ ਕਾਰ ਡਰਾਇਵਰ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਸੋਰਵ ਪੁੱਤਰ ਵਰਿੰਦਰ ਕੁਮਾਰ ਵਾਸੀ ਕੋਟ ਹਟਲੀ ਥਾਣਾ ਬਲਦਵਾੜਾ ਜਿਲਾ ਮੰਡੀ ਹਿਮਾਚਲ ਪ੍ਰਦੇਸ਼ ਦੱਸਿਆ ਤੇ ਭੱਜਣ ਵਾਲੇ ਦਾ ਨਾਮ ਅਸ਼ੀਸ਼ ਚੰਦੇਲ ਪੁੱਤਰ ਸੁਨੀਲ ਕੁਮਾਰ ਵਾਸੀ ਬਰੋਟ ਥਾਣਾ ਬਲਦਵਾੜਾ ਜਿਲਾ ਮੰਡੀ ਹਿਮਾਚਲ ਪ੍ਰਦੇਸ਼ ਦੱਸਿਆ,ਕਾਰ ਦੀ ਤਲਾਸ਼ੀ ਹਸਬ ਜਾਬਤੇ ਅਨੁਸਾਰ ਅਮਲ ਵਿੱਚ ਲਿਆਉਣ ਤੇ 30 ਗ੍ਰਾਮ ਹੈਰੋਇਨ ਨੁਮਾ ਪਦਾਰਥ ਬ੍ਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।