Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ(ਬਿਊਰੋ) 

–ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ

–ਕਿਹਾ, ਪੰਜਾਬ ਸਰਕਾਰ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ

29 ਨਵੰਬਰ : 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਦਾ ਵੀ ਵਾਧੂ ਚਾਰਜ ਰਹੇਗਾ। ਇਸ ਤੋਂ ਪਹਿਲਾਂ ਉਹ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵਿਚ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਨਵ-ਨਿਯੁਕਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਾਫ਼-ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਨਿਰਵਿਘਨ ਪਹੁੰਚਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਜ਼ਿਕਰਯੋਗ ਹੈ ਕਿ ਕੋਮਲ ਮਿੱਤਲ ਵਧੀਕ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ, ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, ਐਸ.ਡੀ.ਐਮ. ਮੁਕੇਰੀਆਂ ਤੋਂ ਇਲਾਵਾ ਹੋਰ ਕਈ ਪ੍ਰਸ਼ਾਸਕੀ ਅਹੁਦਿਆਂ ’ਤੇ ਸੇਵਾਵਾਂ ਦੇ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨਾਲ ਗੁਰਦਾਸਪੁਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪ੍ਰੁਰ ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।