Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦੀ ਹੜਤਾਲ 8ਵੇਂ ਦਿਨ ਵੀ ਰਹੀ ਜਾਰੀ

ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦੀ ਹੜਤਾਲ 8ਵੇਂ ਦਿਨ ਵੀ ਰਹੀ ਜਾਰੀ

ਫਗਵਾੜਾ  (ਲਾਲੀ ਦਾਦਰ )

*ਜ਼ਿਲ੍ਹਾ ਪ੍ਰੀਸ਼ਦ ਦਫਤਰਾਂ ਅੱਗੇ ਧਰਨਾ 2 ਦਸੰਬਰ ਨੂੰ

29 ਨਵੰਬਰ : ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਫਗਵਾੜਾ ਵੱਲੋਂ ਕਲਮ ਛੋੜ ਹੜਤਾਲ ਅੱਜ 8ਵੇਂ ਦਿਨ ਵਿੱਚ ਦਾਖਲ ਹੋ ਗਈ। ਰੋਜ਼ ਦੀ ਤਰ੍ਹਾਂ ਪੰਜਾਬ ਸਰਕਾਰ ਅਤੇ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਪੰਚਾਇਤ ਸਕੱਤਰ ਯੂਨੀਅਨ ਦੇ ਬਲਾਕ ਪ੍ਰਧਾਨ ਸੰਜੀਵ ਕੁਮਾਰ ਅਤੇ ਜ਼ਿਲ੍ਹਾ ਕੈਸ਼ੀਅਰ ਮਲਕੀਤ ਚੰਦ ਨੇ ਕਿਹਾ ਕਿ ਪਿਛਲੇ ਅੱਠ ਦਿਨਾਂ ਤੋਂ ਸਮੂਹ ਮੁਲਾਜ਼ਮ ਹੜਤਾਲ ’ਤੇ ਹਨ ਅਤੇ ਦਫ਼ਤਰੀ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਪਰ ਭਗਵੰਤ ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੀਆਂ ਹਦਾਇਤਾਂ ਅਨੁਸਾਰ ਕਲਮਛੋੜ ਹੜਤਾਲ 1 ਦਸੰਬਰ ਤੱਕ ਜਾਰੀ ਰਹੇਗੀ ਅਤੇ 2 ਦਸੰਬਰ ਨੂੰ ਸਮੂਹ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੁਲਾਜ਼ਮ ਪੰਚਾਇਤਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰੀਸ਼ਦ ਦਫਤਰਾਂ ਮੁਹਰੇ ਧਰਨਾ ਦੇਣਗੇ। ਉਨ੍ਹਾਂ ਯੂਨੀਅਨ ਦੀਆਂ ਮੰਗਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਦਿੱਤੀ ਜਾਵੇ, ਸਕੱਤਰਾਂ ਅਤੇ ਪੰਚਾਇਤ ਅਫਸਰਾਂ ਨੂੰ ਤਰੱਕੀ ਦੇ ਕੇ ਕਾਰਜਕਾਰੀ ਅਫਸਰ ਪੰਚਾਇਤ ਸੰਮਤੀ (ਈ.ਓ.ਪੀ.ਐਸ.) ਨਿਯੁਕਤ ਕੀਤਾ ਜਾਵੇ, ਸੀ.ਪੀ.ਐਫ ਦੀ ਰਾਸ਼ੀ ਸਮੇਂ ਸਿਰ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਮਾਂ ਹੋਵੇ, ਕਰਮਚਾਰੀਆਂ ਨੂੰ ਦੂਸਰੇ ਵਿਭਾਗਾਂ ਦਾ ਵਾਧੂ ਕੰਮ ਨਾ ਦਿੱਤਾ ਜਾਵੇ, ਖਾਲੀ ਅਸਾਮੀਆਂ ਭਰੀਆਂ ਜਾਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਇਲਾਵਾ ਯੂਨੀਅਨ ਦੇ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਬਦਲੀ ਲਈ ਸੰਘਰਸ਼ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੁਲੱਖਣ ਸਿੰਘ ਟੀ.ਸੀ., ਜਸਕਰਨ ਵਰਮਾ ਟੀ.ਏ., ਅਮਨਦੀਪ ਜੇ.ਈ., ਏ.ਪੀ.ਓ. ਸੁਰਿੰਦਰਪਾਲ ਸਿੰਘ, ਜੀਆਰਐਸ ਤਲਵਿੰਦਰ ਸਿੰਘ ਭੁੱਲਰ, ਵੀਡੀਓ ਬਿੰਦਰ ਸਿੰਘ, ਸੁਰਿੰਦਰ ਪਟਵਾਰੀ, ਸਰਪੰਚ ਗੁਲਜ਼ਾਰ ਸਿੰਘ ਅਕਾਲਗੜ੍ਹ, ਕੁਲਦੀਪ ਸਿੰਘ ਘੁੰਮਣ, ਕਾਮ ਰਣਦੀਪ ਸਿੰਘ ਰਾਣਾ, ਓਮ ਪ੍ਰਕਾਸ਼ ਸਰਪੰਚ ਵਜੀਦੋਵਾਲ, ਰਾਮਪਾਲ ਸਰਪੰਚ ਸਾਹਨੀ, ਅਮਰੀਕ ਸਿੰਘ ਡੋਲ, ਸੁਰਜੀਤ ਸਿੰਘ, ਉਮੇਸ਼, ਭੁਪਿੰਦਰ ਸਿੰਘ , ਸੁਨੀਤਾ ਰਾਣੀ, ਅਨੀਤਾ ਰਾਣੀ, ਨਛੱਤਰ ਸਿੰਘ, ਜੋਗਿੰਦਰ ਸਿੰਘ, ਨਿਰਮਲਜੀਤ, ਸੁਰਜੀਤ ਕੌਰ, ਬੀਬੀ ਸੰਤੋਸ਼ ਕੁਮਾਰੀ ਆਦਿ ਹਾਜ਼ਰ ਸਨ।

ਕੈਪਸ਼ਨ: ਫਗਵਾੜਾ ਵਿਖੇ ਬੀਡੀਪੀਓ ਦਫ਼ਤਰ ਅੱਗੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦੇ ਮੈਂਬਰ।