Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਪੁਲਿਸ ਤੇ ਐਕਸਾਈਜ ਵਿਭਾਗ ਵਲੋਂ  ਸਾਂਝੇ ਸਰਚ ਆਪ੍ਰੇਸ਼ਨ ਦੋਰਾਨ ਭਾਰੀ ਮਾਤਰਾ ਚ ਲਾਹਣ ਤੇ ਸਾਮਾਨ ਕੀਤਾ ਬਰਾਮਦ 

ਪੁਲਿਸ ਤੇ ਐਕਸਾਈਜ ਵਿਭਾਗ ਵਲੋਂ  ਸਾਂਝੇ ਸਰਚ ਆਪ੍ਰੇਸ਼ਨ ਦੋਰਾਨ ਭਾਰੀ ਮਾਤਰਾ ਚ ਲਾਹਣ ਤੇ ਸਾਮਾਨ ਕੀਤਾ ਬਰਾਮਦ 

ਦਸੂਹਾ (ਚੌਧਰੀ) 

30 ਨਵੰਬਰ : ਅੱਜ ਮਾਨਯੋਗ ਡੀ.ਜੀ.ਪੀ. ਸਾਹਿਬ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਅਤੇ ਅਤੇ ਨਸ਼ਿਆਂ ਦੇ ਖਿਲਾਫ ਚਲਾਈ ਹੋਈ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਸਰਤਾਜ ਸਿੰਘ ਚਾਹਲ ਆਈ.ਪੀ.ਐਸ, ਐਸ.ਐਸ .ਪੀ.ਸਾਹਿਬ, ਹੁਸਿਆਰਪੁਰ ਅਤੇ  ਮਨਪ੍ਰੀਤ ਸਿੰਘ ਢਿੱਲੋਂ, ਐਸ.ਪੀ.ਡੀ,ਹੁਸ਼ਿਆਰਪੁਰ ਦੀ ਸੁਪਰਵੀਜਨ ਹੇਠ ਬਲਬੀਰ ਸਿੰਘ ਉਪ ਕਪਤਾਨ ਪੁਲਿਸ,ਸਬ ਡਵੀਜਨ ਇੰਸਪੈਕਟਰ ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ,ਇੰਸਪੈਕਟਰ ਹਰਗੁਰਦੇਵ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਤਲਵਾੜਾ ਸਮੇਤ ਪੁਲਿਸ ਪਾਰਟੀ ਦੀ ਮਿਹਨਤ ਸਦਕਾ ਬਿਆਸ ਦਰਿਆ ਦੇ ਮੰਡ ਏਰੀਆ ਭੀਖੋਵਾਲ,ਬੇਗਪੁਰ ਵਗੈਰਾ ਵਿੱਚ ਐਕਸਾਈਜ ਡਿਪਾਰਟਮੈਂਟ ਦਸੂਹਾ ਦੀ ਮੱਦਦ ਨਾਲ ਸਰਚ ਉਪਰੇਸ਼ਨ ਕੀਤਾ ਗਿਆ ਹੈ। ਸਰਚ ਉਪਰੇਸ਼ਨ ਦੌਰਾਨ ਮੰਡ ਏਰੀਆ (ਬਿਆਸ ਦਰਿਆ) ਵਿੱਚੋਂ 02 ਬੇੜੀਆਂ, 70 ਹਜਾਰ ਲੀਟਰ ਲਾਹਣ, 06 ਪਲਾਸਟਿਕ ਕੈਨ ਨਜਾਇਜ ਸ਼ਰਾਬ 240 ਲੀਟਰ ਬਰਾਮਦ ਕੀਤੀ ਗਈ।

ਇਸ ਮੌਕੇ ਬਲਬੀਰ ਸਿੰਘ ਡੀ.ਐਸ.ਪੀ. ਦਸੂਹਾ ਨੇ ਦੱਸਿਆ ਕਿ ਪਿੰਡ ਮੌਜਪੁਰ ਵਗੈਰਾ ਜੋ ਜਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਹਨ ਅਤੇ ਥਾਣਾ ਦਸੂਹਾ ਦੇ ਏਰੀਆ ਬਿਆਸ ਦਰਿਆ ਨਾਲ ਇਹਨਾਂ ਦੀ ਹੱਦ ਲੱਗਦੀ ਹੈ ਤੇ ਇਹਨਾਂ ਪਿੰਡਾਂ ਦੇ ਕੁਝ ਵਿਅਕਤੀ ਥਾਣਾ ਦਸੂਹਾ ਦੇ ਏਰੀਆ ਬਿਆਸ ਕਿਨਾਰੇ ਸਰਕੰਡੇ ਅਤੇ ਕਾਹ ਦੀ ਆੜ ਵਿੱਚ ਨਜਾਇਜ ਸ਼ਰਾਬ ਕਸੀਦ ਕਰਕੇ ਜਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਏਰੀਆ ਅੰਦਰ ਵੇਚਦੇ ਹਨ। ਜੋ ਰੇਡ ਕਰਨ ਤੇ ਪੁਲਿਸ ਦਾ ਪਤਾ ਲੱਗਣ ਗੁਰਦਾਸਪੁਰ ਸਾਈਡ ਭੱਜ ਜਾਂਦੇ ਹਨ। ਜਿਸ ਸਬੰਧੀ ਮੁਕੱਦਮਾ ਦਰਜ ਕਰਕੇ ਤਫਤੀਸ਼ ਜਾਰੀ ਹੈ। ਮੁਕੱਦਮਾਂ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ।