Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਕੋਮਲ ਮਿੱਤਲ

ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਵੇਗਾ ਸਰਕਾਰੀ ਯੋਜਨਾਵਾਂ ਦਾ ਲਾਭ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਪੱਤਰਕਾਰ ਵਾਰਤਾ ਦੌਰਾਨ ਜ਼ਿਲ੍ਹੇ ਦੀ ਤਰੱਕੀ ਲਈ ਕੀਤੇ ਜਾਣ ਵਾਲੇ ਕਾਰਜਾਂ ’ਤੇ ਕੀਤੀ ਚਰਚਾ

ਕਿਹਾ, ਜ਼ਿਲ੍ਹੇ ਦੀ ਤਰੱਕੀ ਲਈ ਸਵੱਛਤਾ, ਸਿੱਖਿਆ ਤੇ ਸਿਹਤ ਸੁਰੱਖਿਆ ਸਬੰਧੀ ਉਠਾਏ ਜਾਣਗੇ ਹਰ ਜ਼ਰੂਰੀ ਕਦਮ
ਬਾਜ਼ਾਰਾਂ ਵਿਚ ਨਜਾਇਜ਼ ਕਬਜੇ ਰੋਕਣ, ਟੈ੍ਰਫਿਕ ਵਿਵਸਥਾ ਸੁਚਾਰੂ ਬਣਾਉਣ ਤੇ ਆਵਾਰਾ ਜਾਨਵਰਾਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਬਣਾਈ ਜਾਵੇਗੀ ਯੋਜਨਾ

ਮੀਡੀਆ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਸਕਰਾਤਮਕ ਤੇ ਰਚਨਾਤਮਕ ਕਾਰਜਾਂ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ-ਪ੍ਰਸਾਰ ਕਰਨ ਦੀ ਕੀਤੀ ਅਪੀਲ

1 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਹੈ ਕਿ ਜ਼ਿਲ੍ਹਾ ਵਾਸੀਆਂ ਨੂੰ ਹਰ ਸਰਕਾਰੀ ਸੁਵਿਧਾ ਸਮੇਂ ਸਿਰ ਮਿਲੇ ਅਤੇ ਦਫਤਰਾਂ ਵਿਚ ਕੋਈ ਪੈਂਡੈਂਸੀ ਨਾ ਰਹੇ। ਉਹ ਅੱਜ ਬਤੌਰ ਡਿਪਟੀ ਕਮਿਸ਼ਨਰ ਪਹਿਲੀ ਵਾਰ ਪੱਤਰਕਾਰਾਂ ਨਾਲ ਰਸਮੀ ਭੇਟ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਵੀ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ ਲਈ ਸਵੱਛਤਾ, ਸਿੱਖਿਆ ਤੇ ਸਿਹਤ ਸੁਵਿਧਾਵਾਂ ਸਬੰਧੀ ਵਿਸ਼ਿਆਂ ’ਤੇ ਵਿਸ਼ੇਸ਼ ਤੌਰ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟ੍ਰੈਫਿਕ, ਨਜਾਇਜ਼ ਕਬਜੇ, ਅਵਾਰਾ ਜਾਨਵਰਾਂ ਵਰਗੀਆਂ ਸਮੱਸਿਆਂ ਨਾਲ ਨਿਪਟਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਹੋਏ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਸ਼ਹਿਰ ਵਿਚ ਨਜਾਇਜ਼ ਕਬਜਿਆਂ ਦੇ ਸਵਾਲ ’ਤੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਨਜਾਇਜ਼ ਕਬਜੇ ਹਟਾ ਲੈਣ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕ ਭਲਾਈ ਦੇ ਮੱਦੇਨਜ਼ਰ ਉਹ ਸਖਤ ਕਦਮ ਉਠਾਉਣ ਤੋਂ ਪਿੱਛੇ ਨਹੀਂ ਹਟਣਗੇ।
ਕੋਮਲ ਮਿੱਤਲ ਨੇ ਕਿਹਾ ਕਿ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੁੰਚਾਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਉਥੇ ਜ਼ਿਲ੍ਹੇ ਦੀ ਬਿਹਤਰੀ ਲਈ ਮੀਡੀਆ ਵੀ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਪ੍ਰਸ਼ਾਸਨ ਨੂੰ ਫੀਡ ਬੈਕ ਦੇਣ, ਤਾਂ ਜੋ ਹੋਰ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਮੀਡੀਆ ਦੇ ਸਾਥੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸਕਰਾਤਮਕ, ਰਚਨਾਤਮਕ ਕੰਮਾਂ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਦੀ ਅਪੀਲ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਦਾ ਲਾਭ ਲੈ ਸਕਣ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਵਿਕਰੀ ’ਤੇ ਪੂਰਨ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹੇ ਵਿਚ ਚੈਕਿੰਗ ਅਭਿਆਨ ਚਲਾਇਆ ਜਾਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾਵੇਗੀ।