Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ.ਇੰਡੀਆ ਨੇ ਨਵੇਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ.ਇੰਡੀਆ ਨੇ ਨਵੇਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

ਸਰਕਾਰ ਦੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮੀਡੀਆ ਦਾ ਮਹੱਤਵਪੂਰਨ ਯੋਗਦਾਨ-ਕੋਮਲ ਮਿੱਤਲ

1 ਦਸੰਬਰ : ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ.ਇੰਡੀਆ ਦੇ ਵਫਦ ਨੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਦੀ ਅਗਵਾਈ ਵਿੱਚ ਹੁਸ਼ਿਆਰਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਆਈਏਐੱਸ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਖੁਸ਼ਆਮਦੀਦ ਆਖਿਆ।ਨਵੇਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਆਈਏਐੱਸ ਦੀ ਹੁਸ਼ਿਆਰਪੁਰ ਆਮਦ ‘ਤੇ ਸਵਾਗਤ ਕਰਦਿਆਂ ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ. ਵੱਲੋਂ ਉਨਾਂ ਨੂੰ ਹੁਸ਼ਿਆਰਪੁਰ ਦੀ ਵਿਲੱਖਣ ਵਿਰਾਸਤ ਅਤੇ ਐਸੋਸ਼ੀਏਸ਼ਨ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਨਵੇਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਆਈਏਐੱਸ ਨੇ ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ. ਵੱਲੋੰ ਦਿੱਤੇ ਗਏ ਮਾਣ ਸਤਿਕਾਰ ਲਈ ਧੰਨਵਾਦ ਕਰਦਿਆਂ ਆਖਿਆ ਕਿ ਮੀਡੀਆ ਅਤੇ ਪ੍ਰਸ਼ਾਸ਼ਨ ਦੇ ਆਪਸੀ ਸਹਿਯੋਗ ਅਤੇ ਮਿਲਵਰਤਣ ਨਾਲ ਹੀ ਲੋਕਾਂ ਦੇ ਬਹੁਤ ਸਾਰੇ ਮਸਲਿਆਂ ਦਾ ਸਥਾਈ ਹੱਲ ਲੱਭਿਆ ਜਾ ਸਕਦਾ ਹੈ। ਉਨਾਂ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮੀਡੀਆ ਦੇ ਮਹੱਤਵਪੂਰਨ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਮੀਡੀਆ ਕਰਮੀਆਂ ਦੀ ਭਲਾਈ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਵਿਨੋਦ ਕੌਸ਼ਲ ਸਕੱਤਰ ਜਨਰਲ ਇੰਡੀਆ,ਤਰਸੇਮ ਦੀਵਾਨਾ ਚੇਅਰਮੈਨ ਇੰਡੀਆ,ਗੁਰਬਿੰਦਰ ਸਿੰਘ ਪਲਾਹਾ ਵਾਈਸ ਚੇਅਰਮੈਨ ਪੰਜਾਬ,ਵਿਕਾਸ ਸੂਦ ਜ਼ਿਲਾ ਪ੍ਰਧਾਨ ਹੁਸ਼ਿਆਰਪੁਰ,ਓਪੀ ਰਾਣਾ ਜ਼ਿਲਾ ਜਨਰਲ ਸਕੱਤਰ ਅਤੇ ਹੋਰ ਮੀਡੀਆ ਕਰਮੀ ਵੀ ਮੌਜੂਦ ਸਨ।

ਕੈਪਸ਼ਨ : ਦਿ ਵਰਕਿੰਗ ਰਿਪੋਰਟਰਜ਼ ਐਸੋਸ਼ੀਏਸ਼ਨ ਰਜਿ. ਇੰਡੀਆ,ਪੰਜਾਬ ਦਾ ਵਫ਼ਦ ਹੁਸ਼ਿਆਰਪੁਰ ਦੇ ਨਵੇਂ ਡਿਪਟੀ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਖੁਸ਼ਆਮਦੀਦ ਆਖਦੇ ਹੋਏ।

error: copy content is like crime its probhihated