Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਜਬਰ ਜਿਨਾਹ ਦੇ ਮਾਮਲਿਆਂ ‘ਚ ਦੋ ਨੌਜਵਾਨਾਂ ਤੇ ਮਾਮਲਾ ਦਰਜ

ਜਬਰ ਜਿਨਾਹ ਦੇ ਮਾਮਲਿਆਂ ‘ਚ ਦੋ ਨੌਜਵਾਨਾਂ ਤੇ ਮਾਮਲਾ ਦਰਜ

ਟਾਂਡਾ / ਤਲਵਾੜਾ (PPT NEWS )  

2 ਦਸੰਬਰ : ਨਬਾਲਿਗਾ ਨਾਲ ਜਬਰ ਜਿਨਾਹ ਦੇ ਮਾਮਲੇ ਚ ਟਾਂਡਾ ਪੁਲਿਸ ਨੇ ਇੱਕ ਨੌਜਵਾਨ ਤੇ ਮਾਮਲਾ ਦਰਜ ਕੀਤਾ ਹੈ। ਨਬਾਲਿਗਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਹ ਆਪਣੀ ਨਾਨੀ ਪਾਸ ਬਾਰਵੀ ਦੀ ਪੜਾਈ ਕਰਦੀ ਸੀ ਤੇ ਲੱਕੀ ਸਿੰਘ ਉਰਫ ਲਾਡੋ ਪੁੱਤਰ ਕੇਹਰ ਸਿੰਘ ਉਸ ਨੂੰ ਸਕੂਲ ਆਉਂਦੀ ਜਾਂਦੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਮਿਤੀ 28 ਨਵੰਬਰ 22 ਨੂੰ ਦੋਸ਼ੀ ਉਕਤ ਵੱਲੋ ਮੁਦਈ ਮੁਕੱਦਮਾ ਨੂੰ ਜਬਰਦਸਤੀ ਆਪਣੇ ਮੋਟਰ ਸਾਈਕਲ ਸਪਲੈਡਰ ਤੇ ਬਿਠਾ ਕੇ ਕਿਧਰੇ ਲੈ ਗਿਆ ਜਦੋਂ ਰੌਲਾ ਪਾਇਆ ਤਾਂ ਉਸ ਨੇ ਗਲਾ ਘੁੱਟ ਕੇ ਕੋਈ ਚੀਜ ਉਸ ਦੇ ਸਿਰ ਵਿੱਚ ਮਾਰ ਕੇ ਉਸ ਨੂੰ ਬੇਹੋਸ਼ ਕਰਕੇ ਸੁੰਨਸਾਨ ਜਗਾ ਤੇ ਲੈ ਗਿਆ ਤੇ ਉਸ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਏ ਜਿਸ ਤੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ।

ਤਲਵਾੜਾ : ਇਸੇ ਤਰਾਂ ਹੀ ਬੁੱਧਵਾਰ ਨੂੰ ਥਾਣਾ ਤਲਵਾੜਾ ਵਿਖੇ ਇਕ ਔਰਤ ਦੀ ਸ਼ਿਕਾਇਤ ਤੋਂ ਬਾਅਦ ਇਕ ਨੌਜਵਾਨ ‘ਤੇ ਜਬਰ ਜਨਾਹ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧ ਐਸਐੱਚਓ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਉਕਤ ਔਰਤ ਨੇ ਆਪਣੀ  ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ ਸਹੁਰਾ  ਪਰਿਵਾਰ ਦੇ ਘਰ ਦੇ ਨੇੜੇ ਸੰਦੀਪ ਕੁਮਾਰ ਉਰਫ ਟਿੰਕੂ ਪੁੱਤਰ ਮਹਿੰਦਰ ਸਿੰਘ ਦਾ ਘਰ ਹੈ ਜੋ ਅਕਸਰ ਉਸ ਦੇ ਪਤੀ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਆਉਂਦਾ ਰਹਿੰਦਾ ਸੀ ਅਤੇ ਦੋਵੇਂ ਪਰਿਵਾਰ ਇਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਸਨ।ਔਰਤ ਨੇ ਦੱਸਿਆ ਕਿ 26 ਨਵੰਬਰ ਨੂੰ ਸੰਦੀਪ ਕੁਮਾਰ ਨੇ ਫੋਨ ਕਰਕੇ ਉਸਨੂੰ ਆਪਣੇ ਘਰ ਬੁਲਾਇਆ ਸੀ ਤੇ ਰੋਟੀ ਵਿਚ ਕੋਈ ਨਸ਼ੀਲਾ ਪਦਾਰਥ ਮਿਲਾ ਕੇ ਉਸ ਨੂੰ ਖਾਣ ਲਈ ਦਿੱਤਾ। ਉਨ੍ਹਾਂ ਦੱਸਿਆ ਕਿ ਰੋਟੀ ਖਾਣ ਤੋਂ ਬਾਅਦ ਉਸ ਨੂੰ ਕੋਈ ਹੋਸ਼ ਨਹੀਂ ਰਹੀ, ਜਿਸ ਦਾ ਸੰਦੀਪ ਕੁਮਾਰ ਨੇ ਫਾਇਦਾ ਲੈਂਦੇ ਹੋਏ ਉਹ ਉਸ ਨੂੰ ਤਲਵਾੜਾ ਦੇ ਇਕ ਹੋਟਲ ਵਿਚ ਲੈ ਗਿਆ ਤੇ ਉਸ ਨਾਲ ਜਬਰ ਜਨਾਹ ਕੀਤਾ। ਇਸ ਉਪਰੰਤ ਦੂਜੇ ਦਿਨ ਉਹ ਉਸ ਨੂੰ ਸ਼ਾਮ ਸਮੇਂ ਪਿੰਡ ਵਿਚ ਸਥਿਤ ਬਾਬਾ ਬਾਲਕ ਨਾਥ ਮੰਦਰ ਦੇ ਨੇੜੇ ਛੱਡ ਕੇ ਚਲਾ ਗਿਆ।ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।