Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਕੰਪਿਊਟਰ ਲਿਟਰੇਸੀ ਅਤੇ ਪ੍ਰਦੂਸ਼ਣ ਕੰਟਰੋਲ ਦਿਵਸ ਦੇ ਸਬੰਧ ਵਿੱਚ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ

ਕੇ.ਐਮ.ਐਸ ਕਾਲਜ ਵਿਖੇ ਕੰਪਿਊਟਰ ਲਿਟਰੇਸੀ ਅਤੇ ਪ੍ਰਦੂਸ਼ਣ ਕੰਟਰੋਲ ਦਿਵਸ ਦੇ ਸਬੰਧ ਵਿੱਚ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ

ਦਸੂਹਾ (ਚੌਧਰੀ) 

2 ਦਸੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਕੰਪਿਊਟਰ ਲਿਟਰੇਸੀ ਅਤੇ ਪ੍ਰਦੂਸ਼ਣ ਕੰਟਰੋਲ ਦਿਵਸ ਮਾਣਯੋਗ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਨਿਰਦੇਸ਼ਾ ਅਨੁਸਾਰ ਮਨਾਇਆ ਗਿਆ। ਇਸ ਮੌਕੇ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਭਾਸ਼ਣ ਪ੍ਰਤੀਯੋਗਿਤਾ ਵਿੱਚ ਹਿੱਸਾ ਲਿਆ ਗਿਆ। ਇਸ ਮੌਕੇ ਤੇ ਐਚ.ਓ.ਡੀ ਰਾਜੇਸ਼ ਕੁਮਾਰ ਨੇ ਟੈਕਨੀਕਲ ਯੂਨੀਵਰਸਿਟੀ ਅਤੇ ਟੈਕਨੀਕਲ ਕਾਲਜਾਂ ਵਿੱਚ ਚੱਲ ਰਹੇ ਜੌਬ ਓਰੀਐਂਟਡ ਕੋਰਸਾਂ ਅਤੇ ਕਿਹੜਾ ਕੋਰਸ ਜਾਂ ਡਿਗਰੀ ਕਰਕੇ ਰੋਜ਼ਗਾਰ ਦੇ ਮੌਕੇ ਹਾਸਲ ਕਰ ਸਕਦੇ ਹਨ, ਬਾਰੇ ਜਾਣਕਾਰੀ ਦਿੱਤੀ। ਉਹਨਾਂ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਨੌਕਰੀ ਹਾਸਲ ਕਰਨ ਲਈ ਟੈਕਨੀਕਲ ਐਜੂਕੇਸ਼ਨ ਕਿੰਨੀ ਜਰੂਰੀ ਹੈ। ਇਸ ਮੌਕੇ ਤੇ ਵਿਦਿਆਰਥੀਆਂ ਵਿੱਚ ਰਾਸ਼ਾ, ਰਿਪਨਦੀਪ ਕੌਰ, ਜੋਬਨਜੋਤ ਕੌਰ, ਪ੍ਰੀਆ ਅਤੇ ਨੇਹਾ ਨੇ ਭਾਸ਼ਣ ਪ੍ਰਤੀਯੋਗਿਤਾ ਵਿੱਚ ਹਿੱਸਾ ਲਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਤਵੰਤ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਅਨੀਤਾ ਰਾਣੀ, ਰਣਜੋਧ ਕੌਰ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਭਾਸ਼ਣ ਪ੍ਰਤੀਯੋਗਿਤਾ ਦੇ ਦੌਰਾਨ ਫੈਕਲਟੀ ਮੈਂਬਰ ਅਤੇ ਵਿਦਿਆਰਥੀ।