Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸਰਬ ਨੌਜਵਾਨ ਸਭਾ ਨੇ 32ਵੇਂ ਸਲਾਨਾ ਸਮਾਗਮ ਦੌਰਾਨ ਕਰਵਾਏ 6 ਜੋੜਿਆਂ ਦੇ ਸਮੂਹਿਕ ਵਿਆਹ ਕਾਰਜ

ਸਰਬ ਨੌਜਵਾਨ ਸਭਾ ਨੇ 32ਵੇਂ ਸਲਾਨਾ ਸਮਾਗਮ ਦੌਰਾਨ ਕਰਵਾਏ 6 ਜੋੜਿਆਂ ਦੇ ਸਮੂਹਿਕ ਵਿਆਹ ਕਾਰਜ

ਫਗਵਾੜਾ(ਲਾਲੀ ਦਾਦਰ )

* ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਕੀਤੀ ਸਾਇਕਲਾਂ ਦੀ ਵੰਡ

4 ਦਸੰਬਰ : ਸਰਬ ਨੌਜਵਾਨ ਸਭਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ ਚੜ੍ਹਦੀ ਕਲਾ ਸਿੱਖ ਆਰਗਨਾਈਜੇਸ਼ਨ ਯੂ.ਕੇ. ਦੇ ਸਹਿਯੋਗ ਨਾਲ ਜਰੂਰਤਮੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣ ਸਬੰਧੀ 32ਵਾਂ ਸਲਾਨਾ ਸਮਾਗਮ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਦੇਖਰੇਖ ਹੇਠ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿਚ ਆਯੋਜਿਤ ਕੀਤਾ ਜਿਸ ਵਿਚ 12 ਜਰੂਰਤਮੰਦ ਜੋੜਿਆਂ ਦੇ ਸਾਮੂਹਿਕ ਆਨੰਦ ਕਾਰਜ ਕਰਵਾਏ ਗਏ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਸ਼ਾਮਲ ਹੋਏ। ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਸੰਤੋਸ਼ ਚੌਧਰੀ, ਸਮਾਜ ਸੇਵਿਕਾ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼, ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੈਡਮ ਲਲਿਤ ਸਕਲਾਨੀ, ਨਗਰ ਨਿਗਮ ਕਮਿਸ਼ਨਰ ਮੋਗਾ ਮੈਡਮ ਜਯੋਤੀ ਬਾਲਾ ਮੱਟੂ, ਸ੍ਰੀ ਪਵਨ ਕੁਮਾਰ ਬੀਸਲਾ ਡਿਪਟੀ ਚੀਫ ਇੰਜੀਨੀਅਰ ਪਾਵਰਕਾਮ ਜਲੰਧਰ, ਲੋਕਪਾਲ ਪਾਵਰਕਾਮ ਸ੍ਰੀ ਸੰਜੀਵ ਕੁਮਾਰ, ਬਬਨਦੀਪ ਸਿੰਘ ਏ.ਸੀ.ਪੀ. ਕੈਂਟ, ਹਰਦੀਪ ਸਿੰਘ ਐਕਸ.ਈ.ਐਨ., ਗੁਰਭੇਜ ਸਿੰਘ ਜੀ.ਆਰ.ਪੀ. ਇੰਚਾਰਜ ਨੇ ਸ਼ਿਰਕਤ ਕੀਤੀ। ਸਮੂਹ ਪਤਵੰਤਿਆਂ ਨੇ ਨਵੇਂ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ। ਮੁੱਖ ਮਹਿਮਾਨ ਸੋਮ ਪ੍ਰਕਾਸ਼ ਕੈਂਥ ਅਤੇ ਵਿਜੇ ਸਾਂਪਲਾ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਆਨੰਦ ਕਾਰਜ ਕਰਵਾਉਣਾ ਸਭਾ ਦਾ ਬਹੁਤ ਹੀ ਸ਼ਲਾਘਾ ਯੋਗ ਉਪਰਾਲਾ ਹੈ। ਜਿਸ ਲਈ ਉਹ ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਇਸ ਸੰਸਥਾ ਨਾਲ ਜੁੜੇ ਹਰ ਵਿਅਕਤੀ ਨੂੰ ਤਹਿ ਦਿਲੋਂ ਵਧਾਈ ਦਿੰਦੇ ਹਨ। ਉਹਨਾਂ ਕਿਹਾ ਕਿ ਸਭਾ ਵਲੋਂ ਜਿਸ ਤਰ੍ਹਾਂ ਪਿਛਲੇ 32 ਸਾਲ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਉਸ ਨਾਲ ਫਗਵਾੜਾ ਦੀ ਚਰਚਾ ਵਿਦੇਸ਼ਾਂ ਵਿਚ ਵੀ ਹੁੰਦੀ ਹੈ। ਸਮਾਗਮ ਦੌਰਾਨ ਨਵੇਂ ਵਿਆਹੇ ਜੋੜਿਆਂ ਨੂੰ ਵਿਆਹ ਦੇ ਸਰਟੀਫਿਕੇਟ ਤੋਂ ਇਲਾਵਾ ਖੂਬਸੂਰਤ ਤੋਹਫੇ, ਸ਼ਗਨ ਤੇ ਘਰੇਲੂ ਵਰਤੋਂ ਦਾ ਸਮਾਨ ਭੇਂਟ ਕੀਤਾ ਗਿਆ। ਡੋਲੀ ਤੌਰਨ ਸਮੇਂ ਐਸ.ਐਚ.ਓ. ਸਿਟੀ ਅਮਨਦੀਪ ਕੁਮਾਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਵਾਰ ਦੇ ਸਮਾਗਮ ਵਿਚ ਇਕ ਹੋਰ ਨਵਾਂ ਉਪਰਾਲਾ ਕਰਦੇ ਹੋਏ ਪਹਿਲੀ ਵਾਰ ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਸਾਈਕਲਾਂ ਦੀ ਵੰਡ ਵੀ ਕੀਤੀ ਗਈ।

ਮਹਾਮਾਈ ਦੀ ਸਲਾਨਾ ਚੌਂਕੀ ਭਲਕੇ

ਸਰਬ ਨੌਜਵਾਨ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਗੁਰੂ ਮਾਂ ਸਵਰਨ ਦੇਵਾ ਅਤੇ ਸੀਤੇ ਮਾਤਾ ਯੂਕੇ. ਦੇ ਅਸ਼ੀਰਵਾਦ ਅਤੇ ਸਮੂਹ ਮਹਿਮਾਨਾ ਤੇ ਸਮਾਗਮ ਨੂੰ ਸਫਲ ਬਨਾਉਣ ਵਿਚ ਸਹਿਯੋਗ ਦੇਣ ਵਾਲੀਆਂ ਸ਼ਖਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਦੱਸਿਆ ਕਿ 6 ਦਸੰਬਰ ਦਿਨ ਮੰਗਲਵਾਰ ਨੂੰ ਨਵੇਂ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਲਈ ਖੇੜਾ ਰੋਡ ਫਗਵਾੜਾ ਵਿਖੇ ਮਹਾਮਾਈ ਦੀ ਚੋਂਕੀ ਕਰਵਾਈ ਜਾਵੇਗੀ।

ਇਹ ਪ੍ਰਮੁੱਖ ਸ਼ਖਸੀਅਤਾਂ ਵੀ ਸਨ ਹਾਜਰ

ਸਮਾਗਮ ਦੌਰਾਨ ਉਦਯੋਗਪਤੀ ਅਸ਼ਵਨੀ ਕੋਹਲੀ, ਜਤਿੰਦਰਜੀਤ ਸਿੰਘ ਕੁੰਦੀ, ਹੁਸਨ ਲਾਲ ਜਨਰਲ ਮੈਨੇਜਰ ਜੇਸੀਟੀ, ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ, ਜਿਲ੍ਹਾ ਕੈਸ਼ੀਅਰ ਅਸ਼ੋਕ ਭਾਟੀਆ, ਜਿਲ੍ਹਾ ਸਕੱਤਰ ਡਾ. ਜਤਿੰਦਰ ਸਿੰਘ ਪਰਹਾਰ, ਹਰਜਿੰਦਰ ਸਿੰਘ ਵਿਰਕ, ਸਮਾਜ ਸੇਵਕ ਰਾਜਕੁਮਾਰ ਮੱਟੂ, ਵਰੁਣ ਜੋਸ਼ੀ ਜਿਲ੍ਹਾ ਰੁਜਗਾਰ ਦਫਤਰ, ਨਵਦੀਪ ਸਿੰਘ ਪ੍ਰਚਾਰਕ ਆਰ.ਐਸ.ਐਸ., ਸਾਂਝ ਕੇਂਦਰ ਫਗਵਾੜਾ ਤੋਂ ਹਰਭਜਨ ਸਿੰਘ, ਰਸ਼ਪਾਲ ਸਿੰਘ, ਸਾਬਕਾ ਕੌਂਸਲਰ ਪਰਮਜੀਤ ਕੌਰ ਕੰਬੋਜ, ਐਂਟੀ ਕਰੱਪਸ਼ਨ ਫਾਉਂਡੇਸ਼ਨ ਜਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ, ਵਿਜੇ ਕੁਮਾਰ ਅਰੋੜਾ, ਜੋਗਿੰਦਰ ਕੁਮਾਰ ਜੇ.ਕੇ. ਢਾਬਾ, ਪ੍ਰੋ. ਕੰਵਰ ਸਰਤਾਜ ਸਿੰਘ ਤੇ ਡਾ. ਅਰੁਣ, ਮਾਸਟਰ ਵਰਿੰਦਰ ਕੰਬੋਜ, ਗੁਰਮੀਤ ਪਲਾਹੀ, ਤੋਂ ਇਲਾਵਾ ਸਭਾ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਰਾਏ, ਜਗਜੀਤ ਸਿੰਘ ਸੇਠ, ਡਾ. ਵਿਜੇ ਕੁਮਾਰ ਜਨਰਲ ਸਕੱਤਰ, ਡਾ. ਕੁਲਦੀਪ ਸਿੰਘ ਖਜਾਨਚੀ, ਆਰ.ਪੀ ਸ਼ਰਮਾ, ਉਂਕਾਰ ਜਗਦੇਵ, ਡਾ. ਨਰੇਸ਼ ਬਿੱਟੂ, ਰਾਕੇਸ਼ ਕੋਛੜ, ਨਰਿੰਦਰ ਸੈਣੀ, ਰਮੇਸ਼ ਧੀਰ, ਅਨੂਪ ਦੁੱਗਲ, ਸੁਰਿੰਦਰ ਬੱਧਣ, ਰਾਜ ਕੁਮਾਰ ਬਸਰਾ, ਸਾਹਿਬਜੀਤ ਸਾਬੀ, ਜਸ਼ਨ ਮਹਿਰਾ, ਰਾਜ ਕੁਮਾਰ, ਮਨਦੀਪ ਬਾਸੀ, ਸ਼ਿਵ ਕੁਮਾਰ, ਅਸ਼ੋਕ ਸ਼ਰਮਾ, ਜੁਗਰਾਜ ਸਿੰਘ, ਹਰਵਿੰਦਰ ਸਿੰਘ, ਜਸਪਾਲ ਚੀਮਾ, ਮੈਡਮ ਪੂਜਾ ਸੈਣੀ,ਮੈਡਮ ਸੁਖਜੀਤ ਕੌਰ,ਮੈਡਮ ਤਨੁ,ਸਿਮਰਨ ਜੀਤ ਕੌਰ, ਹਰਮੀਤ ਕੌਰ, ਨੀਤੂ ਗੁਡਿੰਗ, ਗੁਰਪ੍ਰੀਤ ਕੌਰ, ਅਮਰਜੀਤ ਕੌਰ, ਮੀਨਾਕਸ਼ੀ ਸਧਾਣਾ, ਰੇਖਾ, ਮਧੁਬਾਲਾ, ਜਾਸਮੀਨ, ਸੋਨਮ, ਪ੍ਰੀਆ, ਕਮਲਜੀਤ, ਰੀਨਾ, ਖੁਸ਼ਬੂ, ਦੀਪਿਕਾ ਚਾਵਲਾ, ਸੁਖਵਿੰਦਰ ਕੌਰ, ਰਿਤਿਕਾ, ਨੇਹਾ, ਸ਼ਾਂਤੀ, ਹਰਮੀਤ ਕੌਰ, ਹਰਕੋਮਲ, ਅਪਰਨਾ, ਸੰਧਿਆ, ਹੁਸਨਿਆਰਾ, ਸੋਨੀਆ ਆਦਿ ਹਾਜਰ ਸਨ।

error: copy content is like crime its probhihated