Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਹੁਸ਼ਿਆਰਪੁਰ ਹਲਕੇ ’ਚ 8.19 ਕਰੋੜ ਦੀ ਲਾਗਤ ਨਾਲ ਲਗਾਏ ਜਾ ਰਹੇ ਹਨ 21 ਸਿੰਚਾਈ ਟਿਊਬਵੈਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ ਹਲਕੇ ’ਚ 8.19 ਕਰੋੜ ਦੀ ਲਾਗਤ ਨਾਲ ਲਗਾਏ ਜਾ ਰਹੇ ਹਨ 21 ਸਿੰਚਾਈ ਟਿਊਬਵੈਲ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ(ਬਿਊਰੋ) 

ਕੈਬਨਿਟ ਮੰਤਰੀ ਨੇ ਪਿੰਡ ਸ਼ੇਰਪੁਰ ਬਾਤੀਆਂ ’ਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

5 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ 178 ਸਿੰਚਾਈ ਟਿਊਬਵੈਲ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ 21 ਟਿਊਬਵੈਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੱਗਣਗੇ। ਹੁਸ਼ਿਆਰਪੁਰ ਵਿਖੇ ਲੱਗਣ ਵਾਲੇ ਟਿਊਬਵੈਲਾਂ ’ਤੇ ਕਰੀਬ 8.19 ਕਰੋੜ ਰੁਪਏ ਦੀ ਲਾਗਤ ਨਾਲ ਆਵੇਗੀ। ਉਹ ਅੱਜ ਪਿੰਡ ਸ਼ੇਰਪੁਰ ਬਾਤੀਆਂ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਇਹ ਟਿਊਬਵੈਲ ਸ਼ੁਰੂ ਹੋਣ ਨਾਲ ਕਰੀਬ 125 ਏਕੜ ਰਕਬੇ ਦੀ ਸਿੰਚਾਈ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਕਾਫ਼ੀ ਅਸਾਨੀ ਰਹੇਗੀ, ਜੋ ਕਿ ਇਕ ਵੱਡੀ ਸੁਵਿਧਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੱਗਣ ਵਾਲੇ 21 ਟਿਊਬਵੈਲਾਂ ਲਈ ਕਰੀਬ 53 ਕਿਲੋਮੀਟਰ ਅੰਡਰ ਗਰਾਊਂਡ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਨਾਲ ਕਰੀਬ 2625 ਏਕੜ ਰਕਬੇ ਦੀ ਸਿੰਚਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਪੰਜਾਬ ਦੇ ਅੰਨ ਭੰਡਾਰ ਵਿਚ ਵਾਧਾ ਹੋਵੇਗਾ ਅਤੇ ਸਬੰਧਤ ਕਿਸਾਨਾਂ ਦੀ ਆਰਥਿਕ ਹਾਲਤ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਵੇਗੀ।
ਇਸ ਮੌਕੇ ਐਕਸੀਅਨ ਤੇਜਿੰਦਰ ਸਿੰਘ, ਐਸ.ਡੀ.ਓ. ਹਰਦੀਪ ਸਿੰਘ, ਜੇ.ਈ. ਰਾਜਨ ਗਰੋਵਰ, ਸਤਵੰਤ ਸਿੰਘ ਸਿਆਣ, ਰਾਜਨ ਗੌਰੀ, ਪ੍ਰਿੰਤਪਾਲ ਸਿੰਘ,ਰੇਸ਼ਮ ਸਿੰਘ ਲਾਲਾ ਤੋਂ ਇਲਾਵਾ ਪਿੰਡ ਦੇ ਸਰਪੰਚ, ਪੰਚ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated