Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਾਰ ਐਸੋਸੀਏਸ਼ਨ ਫਗਵਾੜਾ ਦੀ ਚੋਣ 16 ਦਸੰਬਰ ਨੂੰ,8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਬਾਰ ਐਸੋਸੀਏਸ਼ਨ ਫਗਵਾੜਾ ਦੀ ਚੋਣ 16 ਦਸੰਬਰ ਨੂੰ,8 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਫਗਵਾੜਾ(ਲਾਲੀ ਦਾਦਰ )

5 ਦਸੰਬਰ : ਬਾਰ ਐਸੋਸੀਏਸ਼ਨ ਫਗਵਾੜਾ ਦੀ ਚੋਣ 16 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਜਿਸ ਲਈ ਅੱਜ ਅੱਠ ਉਮੀਦਵਾਰਾਂ ਨੇ ਚੋਣ ਕਮੇਟੀ ਪਾਸ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਚੋਣ ਕਮੇਟੀ ਦੇ ਮੈਂਬਰ ਐਡਵੋਕੇਟ ਅਨੀਤਾ ਕੌੜਾ, ਐਡਵੋਕੇਟ ਲੋਕੇਸ਼ ਨਾਰੰਗ, ਐਡਵੋਕੇਟ ਐਮ.ਕੇ. ਸਰੀਨ, ਐਡਵੋਕੇਟ ਸੰਜੀਵ ਅਗਰੀਹੋਤਰੀ ਅਤੇ ਐਡਵੋਕੇਟ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਕਰਨਜੋਤ ਝਿੱਕਾ ਅਤੇ ਐਡਵੋਕੇਟ ਗੁਰਦੇਵ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਦਕਿ ਮੀਤ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਅਸ਼ੀਸ਼ ਕੁਮਾਰ ਸ਼ਰਮਾ ਅਤੇ ਕੁਲਵੀਰ ਸਿੰਘ ਜਸਵਾਲ, ਜਨਰਲ ਸਕੱਤਰ ਦੇ ਅਹੁਦੇ ਲਈ ਐਡਵੋਕੇਟ ਹਰਿੰਦਰ ਕੌਲ ਅਤੇ ਮਨਮੋਹਨ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤੋਂ ਇਲਾਵਾ ਵਿੱਤ ਸਕੱਤਰ ਲਈ ਐਡਵੋਕੇਟ ਪੁਨੀਤ ਸ਼ਰਮਾ ਅਤੇ ਸਹਿ ਸਕੱਤਰ ਲਈ ਐਡਵੋਕੇਟ ਸੁਖਵਿੰਦਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਦਾਖ਼ਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ 6 ਦਸੰਬਰ ਦਿਨ ਬੁੱਧਵਾਰ ਨੂੰ ਕੀਤੀ ਜਾਵੇਗੀ। ਜਿਸ ਤੋਂ ਬਾਅਦ 16 ਦਸੰਬਰ ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।