Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਨਿਰਧਾਰਤ ਸਮੇਂ ’ਚ ਕਰਵਾਏ ਜਾਣ ਪਿੰਡਾਂ ਦੇ ਵਿਕਾਸ ਕਾਰਜ : ਕੋਮਲ ਮਿੱਤਲ

ਨਿਰਧਾਰਤ ਸਮੇਂ ’ਚ ਕਰਵਾਏ ਜਾਣ ਪਿੰਡਾਂ ਦੇ ਵਿਕਾਸ ਕਾਰਜ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

–ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਖਰਚ ਰਾਸ਼ੀ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਸਬੰਧੀ ਬੀ.ਡੀ.ਪੀ.ਓਜ਼ ਨੂੰ ਦਿੱਤੇ ਨਿਰਦੇਸ਼

6 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਵਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਪਿੰਡਾਂ ਵਿਚ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਸਮਾਜਿਕ ਨਿਆ ਅਤੇ ਅਧਿਕਾਰਤਾ ਅਫ਼ਸਰ ਰਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਅਤੇ ਸਮੂਹ ਬੀ.ਡੀ.ਪੀ.ਓਜ਼ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਸਾਲ 2015-16, 2016-17 ਅਤੇ 2017-18 ਦੌਰਾਨ ਜ਼ਿਲ੍ਹੇ ਦੇ 57 ਪਿੰਡਾਂ ਨੂੰ ਜਾਰੀ ਕੀਤੀ ਗਈ ਰਾਸ਼ੀ ਵਿਚੋਂ ਬਕਾਇਆ ਵਰਤੋਂ ਸਰਟੀਫਿਕੇਟ 15 ਦਸੰਬਰ ਤੱਕ ਭੇਜੇ ਜਾਣ। ਉਨ੍ਹਾਂ ਕਿਹਾ ਕਿ ਯੋਜਨਾ ਤਹਿਤ 2021-22 ਦੌਰਾਨ ਸਮੂਹ ਬੀ.ਡੀ.ਪੀ.ਓਜ਼ ਨੂੰ 10 ਪਿੰਡਾਂ ਲਈ ਪ੍ਰਤੀ ਪਿੰਡ 9.50 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 85.50 ਲੱਖ ਅਤੇ 53 ਪਿੰਡਾਂ ਲਈ ਪ੍ਰਤੀ ਪਿੰਡ 5 ਲੱਖ (ਅਡੀਸ਼ਨ ਗਰਾਂਟ) ਰੁਪਏ ਦੇ ਹਿਸਾਬ ਨਾਲ ਕੁੱਲ 2.65 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਇਸ ਰਾਸ਼ੀ ਨੂੰ ਖਰਚ ਕਰਕੇ ਕਰਵਾਏ ਗਏ ਕੰਮਾਂ ਦਾ ਵਰਤੋਂ ਸਰਟੀਫਿਕੇਟ 15 ਜਨਵਰੀ 2023 ਤੱਕ ਭੇਜੇ ਜਾਣ, ਤਾਂ ਜੋ ਵਰਤੋਂ ਸਰਟੀਫਿਕੇਟ ਸਰਕਾਰ ਤੱਕ ਭਿਜਵਾਏ ਜਾ ਸਕਣ।
ਕੋਮਲ ਮਿੱਤਲ ਨੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਸਾਲ 2015-16, 2016-17 ਅਤੇ 2017-18 ਦੌਰਾਨ ਜ਼ਿਲ੍ਹੇ ਦੇ 57 ਪਿੰਡਾਂ ਨੂੰ ਜਾਰੀ ਕੀਤੀ ਗਈ ਗ੍ਰਾਂਟ ਵਿਚੋਂ ਬਕਾਇਆ ਰਹਿੰਦੇ 9 ਪਿੰਡਾਂ ਨੂੰ 15 ਜਨਵਰੀ ਤੱਕ ਆਦਰਸ਼ ਪਿੰਡ ਘੋਸ਼ਿਤ ਕਰਨ ਲਈ ਬਣਦੀ ਕਾਰਵਾਈ ਕੀਤੀ ਜਾਵੇ।