Prime Punjab Times

Latest news
DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ...
ADVERTISEMENT
You are currently viewing ਕੇਸ ਦਰਜ ਕਰਨ ਬਦਲੇ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਕੇਸ ਦਰਜ ਕਰਨ ਬਦਲੇ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਠਾਨਕੋਟ (ਤਰੁਣ ਸਣਹੋਤਰਾ)

6 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਸੁਰਿੰਦਰ ਸਿੰਘ (ਨੰ. 128/ ਪਠਾਨਕੋਟ) ਨੂੰ ਮਹਾਂਬੀਰ ਸਿੰਘ ਵਾਸੀ ਪਿੰਡ ਸਮਰਾਲਾ,ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਪਤਨੀ ਤੇ ਪੁੱਤਰ ਦੀਆਂ ਡਾਕਟਰੀ ਰਿਪੋਰਟਾਂ ਦੇ ਅਧਾਰ ਤੇ ਪੁਲਿਸ ਕੇਸ ਦਰਜ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

error: copy content is like crime its probhihated