Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਆਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ ਅਤੇ ਚਿਲਡਰਨ ਹੋਮ ਦਾ ਅਚਨਚੇਤ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਆਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ ਅਤੇ ਚਿਲਡਰਨ ਹੋਮ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ(ਬਿਊਰੋ) 

7 ਦਸੰਬਰ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ. ਦਿਲਬਾਗ ਸਿੰਘ ਜੋਹਲ ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ, ਹੁਸ਼ਿਆਰਪੁਰ ਵਲੋਂ ਅੱਜ ਆਬਜ਼ਰਵੇਸ਼ਨ ਹੋਮ, ਓਲਡ ਏਜ਼ ਹੋਮ, ਚਿਲਡਰਨ ਹੋਮ, ਰਾਮ ਕਾਲੋਨੀ ਕੈਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਮੌਕੇ ਆਬਜ਼ਰਵੇਸ਼ਨ ਹੋਮ ਵਿੱਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਕੇਸਾਂ ਵਿੱਚ ਨਿਯੁਕਤ ਕੀਤੇ ਗਏ ਪੈਨਲ ਐਡਵੋਕੇਟਾਂ ਅਤੇ ਪ੍ਰਾਈਵੇਟ ਐਡਵੋਕੇਟਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਗਿਆ ਅਤੇ ਨਾਲ ਹੀ ਉਨ੍ਹਾਂ ਵਲੋ ਵੀ ਬੱਚਿਆਂ ਨੂੰ ਅਥਾਰਟੀ ਵਲੋਂ ਚਲਾਈਆਂ ਗਈਆਂ ਸਕੀਮਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਕਿ ਕਿਵੇਂ ਅਤੇ ਕਿਥੋਂ ਮੁਫਤ ਕਾਨੂੰਨੀ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ਅਤੇ ਸਬ-ਡਵੀਜਨਾਂ ਵਿੱਚ ਫਰੰਟ ਆਫਿਸ ਖੋਲ੍ਹੇ ਗਏ ਹਨ ਜਿੱਥੇ ਜਾ ਕੇ ਮੁਫਤ ਕਾਨੂੰਨੀ ਸਹਾਇਤਾ ਜਾ ਸਲਾਹ ਬਿਲਕੁਲ ਮੁਫਤ ਲਈ ਜਾ ਸਕਦੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਹੁਸ਼ਿਆਰਪੁਰ ਦਾ ਦਫਤਰ ਪੁਰਾਣੀਆਂ ਕਚਹਿਰੀਆਂ ਵਿਖੇ ਸਥਿਤ ਹੈ ਅਤੇ ਸਬ ਡਵੀਜ਼ਨ ਦੇ ਫਰੰਟ ਆਫਿਸ ਸਬ ਡਵੀਜ਼ਨਾਂ ਦੀਆਂ ਕਚਹਿਰੀਆਂ ਵਿੱਚ ਸਥਿਤ ਹਨ। ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਅੱਠ ਕੈਟਾਗਰੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ ਜਿਵੇ ਕਿ ਹਵਾਲਾਤੀ, ਅਪੰਗ, ਔਰਤ, ਬੱਚਾ, ਕਾਮੇ/ਬੇਰੁਜ਼ਗਾਰ, ਕੁਦਰਤੀ ਆਫਤਾ ਦੇ ਮਾਰੇ, ਐਸ.ਸੀ/ਐਸ.ਟੀ, ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ, ਉਸ ਨੂੰ ਬਿਨਾਂ ਖਰਚੇ ਤੋਂ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਦੀ ਹੈ। ਇਸ ਮੌਕੇ ਉਨ੍ਹਾਂ ਓਲਡ ਏਜ਼ ਹੋਮ, ਰਾਮ ਕਾਲੋਨੀ ਕੈਪ, ਹੁਸ਼ਿਆਰਪੁਰ ਵਿਖੇ ਰਹਿ ਰਹੇ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੁਪਰਡੈਂਟ ਓਲਡ ਏਜ਼ ਹੋਮ ਤੋਂ ਬਜ਼ੁਰਗਾਂ ਦੇ ਰਹਿਣ-ਸਹਿਣ, ਖਾਣੇ ਆਦਿ ਸਬੰਧੀ ਜਾਣਕਾਰੀ ਲਈ ।ਇਸ ਮੌਕੇ ਸੁਪਰਡੈਟ ਸ਼੍ਰੀ ਨਰੇਸ਼ ਕਮਾਰ, ਸੁਪਰਡੈਂਟ ਆਬਜ਼ਰਵੇਸ਼ਨ ਹੋਮ, ਪੁਨੀਤ ਕੁਮਾਰ, ਡਾ. ਰੋਜ਼ੀ, ਡਾ. ਹਰਪ੍ਰੀਤ ਕੌਰ ਹਾਜ਼ਰ ਸਨ।