Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਚਾਇਤ ਰਾਜ ਮੁਲਾਜਮ ਐਸੋਸੀਏਸ਼ਨ ਨੇ ਢਿਲਵਾਂ ਵਿਖੇ ਲਗਾਇਆ ਧਰਨਾ

ਪੰਚਾਇਤ ਰਾਜ ਮੁਲਾਜਮ ਐਸੋਸੀਏਸ਼ਨ ਨੇ ਢਿਲਵਾਂ ਵਿਖੇ ਲਗਾਇਆ ਧਰਨਾ

ਫਗਵਾੜਾ / ਕਪੂਰਥਲਾ (ਲਾਲੀ ਦਾਦਰ)-

–13 ਦਸੰਬਰ ਨੂੰ ਹੋਵੇਗਾ ਸਰਕਾਰ ਵਿਰੁੱਧ ਹੱਲਾ ਬੋਲ ਸੰਘਰਸ਼ 

7 ਦਸੰਬਰ – ਪੰਚਾਇਤ ਰਾਜ ਮੁਲਾਜਮ ਐਸੋਸੀਏਸ਼ਨ (ਪੰਜਾਬ) ਦੇ ਸਮੂਹ ਕਰਮਚਾਰੀਆਂ, ਸੁਪਰਡੈਂਟਾਂ, ਪੰਚਾਇਤ ਅਫਸਰਾਂ, ਪੰਚਾਇਤ ਸਕੱਤਰਾਂ, ਕਲਰਕਾਂ, ਸੇਵਾਦਾਰਾਂ ਵਲੋਂ ਅਰੰਭੀ ਗਈ ਕਲਮ ਛੋੜ ਹੜਤਾਲ ਅਤੇ ਸਰਕਾਰ ਵਿਰੁੱਧ ਅਰੰਭ ਕੀਤੇ ਗਏ ਧਰਨੇ ਤੇ ਮੁਜਾਹਰੇ ਅੱਜ ਪੂਰੇ ਪੰਜਾਬ ਵਿਚ 16ਵੇਂ ਦਿਨ ‘ਚ ਦਾਖਲ ਹੋ ਗਏ। ਇਸੇ ਲੜੀ ਤਹਿਤ ਕਪੂਰਥਲਾ ਜਿਲ੍ਹੇ ਦੇ ਸਮੂਹ ਬਲਾਕਾਂ ਦਾ ਜਿਲ੍ਹਾ ਪੱਧਰੀ ਧਰਨਾ ਅੱਜ ਢਿਲਵਾਂ ਬਲਾਕ ਵਿਚ ਲਗਾਇਆ ਗਿਆ। ਜਿਸਨੂੰ ਸੰਬੋਧਨ ਕਰਦਿਆਂ ਪੰਚਾਇਤ ਸਕੱਤਰ ਯੂਨੀਅਨ ਦੇ ਸੂਬਾਈ ਆਗੂ ਸੁਖਜਿੰਦਰ ਸਿੰਘ, ਜਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ, ਸੁਪਰਡੈਂਟ ਯੁਨੀਅਨ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਪਾਲ ਸਿੰਘ ਅਤੇ ਪੰਚਾਇਤ ਅਫਸਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਅਤੇ ਅੜੀਅਲ ਰਵੱਈਏ ਕਾਰਨ ਮੁਲਾਜਮ ਸਰਕਾਰ ਨਾਲ ਆਰ-ਪਾਰ ਦੀ ਲੜਾਈ ਕਰਨ ਲਈ ਮਜਬੂਰ ਹੋ ਗਏ ਹਨ। ਉਹਨਾਂ ਦੱਸਿਆ ਕਿ ਤਿੱਖੇ ਸੰਘਰਸ਼ ਦੀ ਸ਼ੁਰੂਆਤ 13 ਦਸੰਬਰ ਨੂੰ ਸਰਕਾਰ ਵਿਰੁੱਧ ਹੱਲਾ ਬੋਲ ਕੇ ਕੀਤੀ ਜਾਵੇਗੀ। ਅੱਜ ਦੇ ਧਰਨੇ ਵਿਚ ਸੁਖਦੇਵ ਸਿੰਘ, ਮਲਕੀਤ ਚੰਦ, ਭੁਪਿੰਦਰ ਸਿੰਘ, ਹਰਜਿੰਦਰ ਕੁਮਾਰ, ਬਲਦੇਵ ਸਿੰਘ, ਆਜਾਦ ਮਸੀਹ, ਹਰਜਿੰਦਰ ਕੌਰ, ਪਲਵਿੰਦਰ ਸਿੰਘ, ਪੁਨੀਤ ਕੁਮਾਰ, ਜਸਬੀਰ ਸਿੰਘ, ਪ੍ਰਭਪਾਲ ਸਿੰਘ, ਰਣਜੀਤ ਸਿੰਘ, ਨਰਿੰਦਰਜੀਤ, ਬਲਵਿੰਦਰ ਸਿੰਘ, ਜਰਨੈਲ ਸਿੰਘ, ਨਿਰਮਲ ਸਿੰਘ, ਮੁਨੀਸ਼ ਕੁਮਾਰ, ਸੁਰਜੀਤ ਕੁਮਾਰ ਤੋਂ ਇਲਾਵਾ ਵੱਖ ਵੱਖ ਪਿੰਡਾਂ ਦੇ ਸਰਪੰਚ, ਪੰਚ ਵੀ ਮੌਜੂਦ ਸਨ।

ਕੈਪਸ਼ਨ- ਢਿਲਵਾਂ ਵਿਖੇ ਪੰਚਾਇਤ ਰਾਜ ਮੁਲਾਜਮ ਐਸੋਸੀਏਸ਼ਨ ਵਲੋਂ ਦਿੱਤੇ ਧਰਨੇ ਦੌਰਾਨ ਸਰਕਾਰ ਵਿਰੋਧੀ ਨਾਰੇਬਾਜੀ ਕਰਦੇ ਹੋਏ ਜਥੇਬੰਦੀ ਦੇ ਅਹੁਦੇਦਾਰ ਤੇ ਮੈਂਬਰ।