Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਬਲਾਕ ਫਗਵਾੜਾ ਦੇ ਸਮੂਹ ਸਰਪੰਚਾਂ ਦੀ ਮੀਟਿੰਗ ਬੀ.ਡੀ.ਪੀ.ਓ. ਦਫਤਰ ਫਗਵਾੜਾ ਵਿਖੇ 10 ਨੂੰ

ਬਲਾਕ ਫਗਵਾੜਾ ਦੇ ਸਮੂਹ ਸਰਪੰਚਾਂ ਦੀ ਮੀਟਿੰਗ ਬੀ.ਡੀ.ਪੀ.ਓ. ਦਫਤਰ ਫਗਵਾੜਾ ਵਿਖੇ 10 ਨੂੰ

ਫਗਵਾੜਾ (ਲਾਲੀ ਦਾਦਰ )

* ਸਮੂਹ ਸਰਪੰਚਾਂ ਨੂੰ ਹਾਜਰੀ ਯਕੀਨੀ ਬਨਾਉਣ ਦੀ ਕੀਤੀ ਅਪੀਲ

7 ਦਸੰਬਰ :  ਬਲਾਕ ਫਗਵਾੜਾ ਦੇ ਸਮੂਹ ਸਰਪੰਚਾਂ ਦੀ 7 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਅੱਜ 10 ਦਸੰਬਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਓਮ ਪ੍ਰਕਾਸ਼ ਸਰਪੰਚ ਵਜੀਦੋਵਾਲ, ਦੇਸਰਾਜ ਝਮਟ ਸਰਪੰਚ ਬਘਾਣਾ, ਗੁਲਜਾਰ ਸਿੰਘ ਸਰਪੰਚ ਅਕਾਲਗੜ੍ਹ ਅਤੇ ਬੀਬੀ ਸੰਤੋਸ਼ ਰਾਣੀ ਸਰਪੰਚ ਜਗਤਪੁਰ ਜੱਟਾਂ ਨੇ ਦੱਸਿਆ ਕਿ ਕੁੱਝ ਕਾਰਨਾਂ ਕਰਕੇ ਅੱਜ ਦੀ ਮੀਟਿੰਗ ਸ਼ਨੀਵਾਰ ਤੱਕ ਲਈ ਮੁਲਤਵੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਹੁਣ ਇਹ ਮੀਟਿੰਗ 10 ਦਸੰਬਰ ਨੂੰ ਸਵੇਰੇ 11 ਵਜੇ ਬੀ.ਡੀ.ਪੀ.ਓ. ਦਫਤਰ ਫਗਵਾੜਾ ਵਿਖੇ ਹੋਵੇਗੀ। ਮੀਟਿੰਗ ਦੌਰਾਨ ਪਿੰਡਾਂ ਦੇ ਰੁਕੇ ਹੋਏ ਵਿਕਾਸ, ਸਰਪੰਚਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ, ਕਾਫੀ ਸਮੇਂ ਤੋਂ ਸਰਪੰਚਾਂ ਨੂੰ ਮਾਣ ਭੱਤੇ ਦੀ ਅਦਾਇਗੀ ਨਾ ਹੋਣ ਤੋਂ ਇਲਾਵਾ ਵੱਖ ਵੱਖ ਦਫਤਰਾਂ ਵਿਚ ਸਰਪੰਚਾਂ ਨੂੰ ਪਿੰਡ ਵਾਸੀਆਂ ਦੀ ਸਮੱਸਿਆਵਾਂ, ਵਿਕਾਸ ਦੇ ਕੰਮ ਕਰਵਾਉਣ ਲਈ ਆਉਣ ਸਮੇਂ ਪੂਰਾ ਮਾਣ ਸਤਿਕਾਰ ਯਕੀਨੀ ਬਨਾਉਣ, ਇਹਨਾਂ ਮੁੱਦਿਆਂ ਬਾਰੇ ਉਕਤ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਸਮੂਹ ਸਰਪੰਚਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਸਾਰੇ ਰੁਝੇਵੇਂ ਛੱਡ ਕੇ ਉਕਤ ਮੀਟਿੰਗ ਵਿਚ ਹਾਜਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਬੀਬੀ ਕਸ਼ਮੀਰ ਕੌਰ ਸਰਪੰਚ ਬੇਗਮਪੁਰ, ਸੋਮਨਾਥ ਸਰਪੰਚ ਕ੍ਰਿਪਾਲਪੁਰ ਕਲੋਨੀ, ਸਤਪਾਲ ਸਿੰਘ, ਰਾਮਪਾਲ ਸਰਪੰਚ ਸਾਹਨੀ, ਅੰਮ੍ਰਿਤਪਾਲ ਸਿੰਘ, ਸਤਨਾਮ ਸਿੰਘ ਸਿੱਧੂ, ਜਗਜੀਵਨ ਲਾਲ, ਹਰਜੀਤ ਸਿੰਘ ਲਾਡੀ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਆਗਿਆਪਾਲ ਸਿੰਘ ਸਰਪੰਚ ਖਲਵਾੜਾ, ਗੁਰਦੀਪ ਕੁਮਾਰ ਬੰਗੜ ਜਮਾਲਪੁਰ ਅਤੇ ਹਰਜੀਤ ਸਿੰਘ ਸਰਪੰਚ ਪਾਂਛਟਾ ਵੀ ਮੌਜੂਦ ਸਨ।
ਕੈਪਸ਼ਨ- ਫਗਵਾੜਾ ਵਿਖੇ ਗੱਲਬਾਤ ਕਰਦੇ ਹੋਏ ਵੱਖ ਵੱਖ ਪਿੰਡਾਂ ਦੇ ਸਰਪੰਚ।