Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਪੰਜਾਬ ਸਰਕਾਰ ਤੇ ਐਨ.ਆਰ.ਆਈਜ਼ ਦੀ ਪਹਿਲ ਨਾਲ ਪਿੰਡ ਧੁੱਗਾ ਕਲਾਂ ਦੀ ਪੂਰੀ ਅਬਾਦੀ ਨੂੰ ਮਿਲੇਗੀ ਸੈਨੀਟੇਸ਼ਨ ਕਵਰੇਜ

ਪੰਜਾਬ ਸਰਕਾਰ ਤੇ ਐਨ.ਆਰ.ਆਈਜ਼ ਦੀ ਪਹਿਲ ਨਾਲ ਪਿੰਡ ਧੁੱਗਾ ਕਲਾਂ ਦੀ ਪੂਰੀ ਅਬਾਦੀ ਨੂੰ ਮਿਲੇਗੀ ਸੈਨੀਟੇਸ਼ਨ ਕਵਰੇਜ

ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ ) 

ਪਿੰਡ ’ਚ ਅੰਡਰ ਗਰਾਊਂਡ ਸੀਵਰੇਜ ਸਿਸਟਮ ਪ੍ਰੋਜੈਕਟ ਤਹਿਤ ਕੰਮ ਪ੍ਰਗਤੀ ਅਧੀਨ

2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟ ਦਾ ਡਿਪਟੀ ਕਮਿਸ਼ਨਰ ਨੇ ਪਿੰਡ ’ਚ ਜਾ ਕੇ ਕੀਤਾ ਨਿਰੀਖਣ

ਕਿਹਾ, ਹੋਰ ਪਿੰਡ ਵੀ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਪ੍ਰੋਜੈਕਟ ਸ਼ੁਰੂ ਕਰਨ, ਸਰਕਾਰ ਕਰੇਗੀ ਪੂਰਨ ਸਹਿਯੋਗ

ਪ੍ਰੋਜੈਕਟ ਤਹਿਤ 50-50 ਫੀਸਦੀ ਅੰਸ਼ਦਾਨ ਦੇ ਹਿਸਾਬ ਨਾਲ ਸਰਕਾਰ ਤੇ ਐਨ.ਆਰ.ਆਈਜ਼ ਕਰ ਰਹੇ ਹਨ ਸਹਿਯੋਗ

8 ਦਸੰਬਰ : ਜ਼ਿਲ੍ਹੇ ਦੇ ਬਲਾਕ ਭੂੰਗਾ ਦੇ ਪਿੰਡ ਧੁੱਗਾ ਕਲਾਂ ਵਿਚ ਪੰਜਾਬ ਸਰਕਾਰ ਤੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਅੰਡਰ ਗਰਾਊਂਡ ਸੀਵਰੇਜ ਸਿਸਟਮ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਦਾ 25 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਪਿੰਡ ਵਿਚ ਚੱਲ ਰਹੇ ਇਸ ਵਿਕਾਸ ਕੰਮ ਦਾ ਨਿਰੀਖਣ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਪਿੰਡ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ ਅਤੇ ਪੂਰੇ ਪ੍ਰੋਜੇਕਟ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਪ੍ਰੋਜੈਕਟ ਵਿਚ 50-50 ਫੀਸਦੀ ਅੰਸ਼ਦਾਨ ਦੇ ਹਿਸਾਬ ਨਾਲ ਪੰਜਾਬ ਸਰਕਾਰ ਅਤੇ ਐਨ.ਆਰ.ਆਈਜ਼ ਵਲੋਂ ਸਹਿਯੋਗ ਕੀਤਾ ਜਾ ਰਿਹਾ ਹੈ, ਜਿਸ ਨਾਲ ਪਿੰਡ ਦੀ ਪੂਰੀ ਅਬਾਦੀ ਨੂੰ ਸੈਨੀਟੇਸ਼ਨ ਕਵਰੇਜ ਦਿੱਤਾ ਜਾਵੇਗਾ।

ਪਿੰਡ ਵਿਚ ਪ੍ਰੋਜੈਕਟ ਦਾ ਨਿਰੀਖਣ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ ਪਿੰਡ ਵਿਚ ਅੰਡਰ ਗਰਾਊਂਡ ਸੀਵਰੇਜ ਨੈਟਵਰਕ ਵਿਛਾਅ ਕੇ ਹਰ ਘਰ ਨੂੰ ਸੀਵਰੇਜ ਦਾ ਕੁਨੈਕਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਵਿਚ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ ਕਿ ਖੁੱਲ੍ਹੀਆਂ ਨਾਲੀਆਂ ਨੂੰ ਕਵਰ ਕਰਕੇ ਗਲੀਆਂ ਦਾ ਦੁਬਾਰਾ ਨਿਰਮਾਣ ਕਰਵਾਇਆ ਜਾਵੇ। ਇਸ ਤੋਂ ਇਲਾਵਾ ਵੱਡਾ ਟੈਂਕ ਬਣਾ ਕੇ ਸਾਰਾ ਪਾਣੀ ਉਸ ਵਿਚ ਡਿਸਚਾਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੂਰੇ ਪ੍ਰੋਜੈਕਟ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਵਿਚ ਇਥੋਂ ਦੇ ਐਨ.ਆਰ.ਆਈਜ਼ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਐਨ.ਆਰ.ਆਈਜ਼ ਵੱਖ-ਵੱਖ ਖੇਤਰਾਂ ਵਿਚ ਵਿਕਾਸ ਕੰਮ ਕਰਵਾ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਬਲਾਕ ਭੂੰਗਾ ਦਾ ਪਿੰਡ ਧੁੱਗਾ ਕਲਾਂ ਹੈ। ਇਸ ਪਿੰਡ ਵਿਚ ਪੰਜਾਬ ਸਰਕਾਰ ਦੀ ‘ਐਨ.ਆਰ.ਆਈ-1 ਪ੍ਰੋਵਿਸ਼ਨ ਫਾਰ ਮੈਚਿੰਗ ਸ਼ੇਅਰ ਫਾਰ ਪ੍ਰੋਵਾਈਡਿੰਗ ਬੇਸਿਕ ਇਨਫਰਾਸਟਰੱਕਚਰ ਫਾਰ ਕਮਿਊਨਿਟੀ ਡਿਵੈਲਪਮੈਂਟ ਇਨ ਰੂਰਲ ਏਰੀਆਜ਼ ਥਰੂ ਐਨ.ਆਰ.ਆਈ’ ਸਕੀਮ ਤਹਿਤ ਇਸ ਪ੍ਰੋਜੇਕਟ ਨੂੰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤ ਵਿਭਾਗ ਨਾਲ ਮਿਲ ਕੇ ਇਸ ਪ੍ਰੋਜੈਕਟ ਦਾ ਕੰਮ ਵਿਲੇਜ ਲਾਈਫ ਇੰਪਰੂਵਮੈਂਟ ਫਾਊਂਡੇਸ਼ਨ ਵਲੋਂ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਵਿਚ ਐਨ.ਆਰ.ਆਈਜ਼ ਡਾ. ਗੁਰਪ੍ਰੀਤ ਸਿੰਘ ਧੁੱਗਾ, ਸੇਵਾ ਮੁਕਤ ਪ੍ਰਿੰਸੀਪਲ ਤਰਸੇਮ ਸਿੰਘ, ਐਸ.ਐਸ. ਬਾਜਵਾ, ਗ੍ਰਾਮ ਪੰਚਾਇਤ ਅਤੇ ਹੋਰਨਾਂ ਐਨ.ਆਰ.ਆਈਜ਼ ਵਲੋਂ ਸ਼ਲਾਘਾਯੋਗ ਯੋਗਦਾਨ ਦਿੱਤਾ ਜਾ ਰਿਹਾ ਹੈ।
ਕੋਮਲ ਮਿੱਤਲ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਵਿਦੇਸ਼ਾਂ ਵਿਚ ਗਏ ਪਿੰਡ ਦੇ ਲੋਕ ਪਿੰਡ ਦੇ ਵਿਕਾਸ ਨੂੰ ਲੈ ਕੇ ਬੇਹੱਦ ਗੰਭੀਰ ਹਨ ਅਤੇ ਇਸ ਵਿਚ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਹੋਰਨਾਂ ਗ੍ਰਾਮ ਪੰਚਾਇਤਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੇ ਪਿੰਡਾਂ ਵਿਚ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਪਿੰਡਾਂ ਦੇ ਵਿਕਾਸ ਲਈ ਪ੍ਰੋਜੈਕਟ ਸ਼ੁਰੂ ਕਰਨ, ਜਿਸ ਵਿਚ ਸਰਕਾਰ ਵਲੋਂ ਪੂਰੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਵਿਕਾਸ ਤਾਂ ਹੀ ਸੰਭਵ ਹੈ, ਜਦ ਉਥੋਂ ਦੇ ਪਿੰਡਾਂ ਦਾ ਵਿਕਾਸ ਹੋਵੇ ਅਤੇ ਪਿੰਡਾਂ ਦਾ ਵਿਕਾਸ ਉਥੋਂ ਦੀਆਂ ਪੰਚਾਇਤਾਂ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਤੋਂ ਬਗੈਰ ਸੰਭਵ ਨਹੀਂ ਹੈ।

error: copy content is like crime its probhihated