Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਵਿਚ 31 ਦਸੰਬਰ ਤੱਕ ਦਾ ਵਾਧਾ : ਡਿਪਟੀ ਕਮਿਸ਼ਨਰ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਵਿਚ 31 ਦਸੰਬਰ ਤੱਕ ਦਾ ਵਾਧਾ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ’ਚ ਭੇਜੇ ਜਾ ਸਕਦੇ ਹਨ ਬਿਨੈ ਪੱਤਰ

ਪੁਰਸਕਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਨਕਦ ਇਨਾਮ

8 ਦਸੰਬਰ : ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਪ੍ਰਾਰਥਨਾ ਪੱਤਰ ਦੇਣ ਦੀ ਅੰਤਿਮ ਮਿਤੀ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਇਸ ਪੁਰਸਕਾਰ ਲਈ ਬਿਨੈ ਕਰਨ ਵਾਲੇ ਨੌਜਵਾਨ ਹੁਣ 31 ਦਸੰਬਰ ਤੋਂ ਪਹਿਲਾਂ ਆਪਣੇ ਬਿਨੈ ਪੱਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਾਸ ਜਮ੍ਹਾਂ ਕਰਵਾ ਸਕਦੇ ਹਨ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨ (ਲੜਕੇ-ਲੜਕੀਆਂ) ਨੂੰ ਮੈਡਲ, ਸਕਰੋਲ, ਸਰਟੀਫਿਕੇਟ ਅਤੇ 51 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲ ਤੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ., ਸਭਿਆਚਾਰਕ ਗਤੀਵਿਧੀਆਂ, ਪਰਬਤਰੋਹਣ, ਹਾਈਕਿੰਗ ਟੈ੍ਰਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਮੁਕਾਬਲਿਆਂ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੁਰਸਕਾਰ ਸਿਰਫ ਪੰਜਾਬ ਦੇ ਨੌਜਵਾਨਾਂ ਲਈ ਹੈ ਅਤੇ ਉਮੀਦਵਾਰ ਦੀ ਉਮਰ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਤੋਂ ਬਾਅਦ ਵੀ 2 ਸਾਲ ਬਾਅਦ ਇਨ੍ਹਾਂ ਗਤੀਵਿਧੀਆਂ ਨੂੰ ਜਾਰੀ ਰੱਖਣ ਦਾ ਇਛੁੱਕ ਹੋਵੇ ਅਤੇ ਇਹ ਗਤੀਵਿਧੀਆਂ ਸਮਾਜ ਸੇਵਾ ਤੇ ਨੌਜਵਾਨਾਂ ਦੇ ਵਿਕਾਸ ਵਿਚ ਸਹਾਇਕ ਹੋਣੀਆਂ ਚਾਹੀਦੀਆਂ ਹਨ।
ਕੋਮਲ ਮਿੱਤਲ ਨੇ ਕਿਹਾ ਕਿ ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿਚ ਅਸਲ ਇੱਛਾ ਤੇ ਪ੍ਰਤੀਨਿਧਤਾ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਸਬੰਧੀ ਪ੍ਰੋਫਾਰਾਮਾਂ ਵਿਭਾਗ ਦੀ ਵੈਬ ਸਾਈਟ https://pbsports.punjab.gov.in/pdf/shaheed-e-azam-bhagat-singh.pdf     ’ਤੇ ਜਾਂ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੇ ਬਿਨੈ ਪੱਤਰ ਅਤੇ ਪ੍ਰਾਪਤੀਆਂ ਸਬੰਧੀ ਆਪਣਾ ਬਿਨੈ ਪੱਤਰ ਅਤੇ ਪ੍ਰਾਪਤੀਆਂ (ਦਸਤਾਵੇਜ਼) ਦੀ ਫਾਈਲ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਵਿਚ 31 ਦਸੰਬਰ 2022 ਤੱਕ ਭੇਜ ਸਕਦੇ ਹਨ। ਕਿਸੇ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਪ੍ਰੀਤ ਕੋਹਲੀ ਦੇ ਮੋਬਾਇਲ ਨੰਬਰ 98158-81016 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।